ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
1. ਕੈਪਟਨ ਅਮਰਿੰਦਰ ਸਿੰਘ ਤੇ ਸੁਰੇਸ਼ ਕੁਮਾਰ ਜਾਣਗੇ ਦਿੱਲੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਰੇਸ਼ ਕੁਮਾਰ ਦਿੱਲੀ ਜਾਣਗੇ। ਹਵਾਈ ਸਫਰ ਦੌਰਾਨ ਚਾਰ ਕੈਬਨਿਟ ਮੰਤਰੀ ਵੀ ਨਾਲ ਹੋ ਸਕਦੇ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਸਣੇ ਕਾਂਗਰਸ ਹਾਈਕਮਾਨ ਨਾਲ ਕਰਨਗੇ ਮੁਲਾਕਾਤ।
2. ਸਿੱਧੂ ਪੰਜਾਬ ਕਾਂਗਰਸ ਓ.ਬੀ.ਸੀ ਸੈੱਲ ਨਾਲ ਕਰਨਗੇ ਮੀਟਿੰਗ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਕਾਂਗਰਸ ਓ.ਬੀ.ਸੀ ਸੈੱਲ ਦੇ ਵਰਕਰਾਂ ਨਾਲ ਕਰਨਗੇ ਮੀਟਿੰਗ। ਇਸ ਮੀਟਿੰਗ ਵਿੱਚ ਓ.ਬੀ.ਸੀ ਵਰਗ ਨਾਲ ਸਬੰਧਿਤ ਮੁਸ਼ਕਲਾਂ ਪ੍ਰਤੀ ਵਿਚਾਰ ਕੀਤਾ ਜਾਵੇਗਾ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਸਕੂਲਾਂ ਸਬੰਧੀ ਸਿੱਖਿਆ ਮੰਤਰੀ ਦਾ ਵੱਡਾ ਬਿਆਨ
ਚੰਡੀਗੜ੍ਹ:ਕੋਵਿਡ-19 ਦੀ ਮਹਾਂਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ। ਇਸ ਕਰਕੇ ਕੋਵਿਡ 19 ਦੀ ਸਥਿਤੀ ਨਾਲ ਨਜਿੱਠਣ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿੰਗਲਾ ਨੇ ਨਵੇਂ ਸਿਰੇ ਤੋਂ ਹਦਾਇਤਾਂ ਜਾਰੀ ਕੀਤੀਆਂ ਹਨ। ਸਿੰਗਲਾ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਲਈ ਆਖਿਆ ਹੈ ਤਾਂ ਜੋ ਬੋਰਡ ਦੀਆਂ ਦੀਆਂ ਇਨ੍ਹਾਂ ਕਲਾਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ।
2. ਬੱਚਿਆਂ ਦੇ ਟਿਫਨਾਂ ਤੱਕ ਪੁੱਜੇ ਬੰਬ "
ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਤੇ ਅੱਤਵਾਦ ਦੇ ਮੁੱਦੇ 'ਤੇ ਦੱਸਿਆ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਅੰਮ੍ਰਿਤਸਰ ਦਿਹਾਤੀ ਇਲਾਕੇ 'ਚੋਂ ਹੈਂਡ ਗ੍ਰੇਨੇਡ ਤੇ ਟਿਫਿਨ ਬੰਬ ਮਿਲੇ ਹਨ।
3. ਸੂਬੇ ‘ਚ ਹਾਈ ਅਲਰਟ ‘ਤੇ ਪੁਲਿਸ !
ਫਰੀਦਕੋਟ: ਸੂਬੇ ਅੰਦਰ ਦਿਨੋਂ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਚੁਸਤ ਦੁਰਸਤ ਰੱਖਣ ਦੇ ਮਕਸਦ ਨਾਲ ਫਰੀਦਕੋਟ ਰੇਂਜ ਦੇ ਡੀਆਈਜੀ ਸੁਰਜੀਤ ਸਿੰਘ ਨੇ ਨਾਕੇ ‘ਤੇ ਜਾ ਕੇ ਪੁਲਿਸ ਮੁਲਾਜਮਾਂ ਅਤੇ ਅਫਸਰਾਂ ਨਾਲ ਜਿਥੇ ਗੱਲਬਾਤ ਕੀਤੀ ਉਥੇ ਹੀ ਲੋਕਾਂ ਦੇ ਮਨਾਂ ਵਿੱਚੋਂ ਦਹਿਸ਼ਤ ਨੂੰ ਖਤਮ ਕਰਨ ਲਈ ਪੁਲਿਸ ਨੂੰ ਲੋਕਾਂ ਨਾਲ ਨਾਕੇਬੰਦੀ ਦੌਰਾਨ ਨਰਮ ਰਵੱਈਆ ਵਰਤਣ ਦੀ ਸਲਾਹ ਦਿੱਤੀ।ਜਿਕਰਯੋਗ ਹੈ ਕਿ ਬੀਤੇ ਦਿਨੀ ਮੁਹਾਲੀ ਵਿਚ ਹੋਏ ਅਕਾਲੀ ਆਗੂ ਦੇ ਕਤਲ ਅਤੇ ਅੰਮ੍ਰਿਤਸਰ ਸਾਹਿਬ ਦੇ ਇੱਕ ਪਿੰਡ ਵਿਚ ਟਿਫਨ ਵਿੱਚੋਂ ਬੰਬ ਮਿਲਣ ਦੇ ਚਲਦੇ ਪੂਰੇ ਸੂਬੇ ਅੰਦਰ ਦਹਿਸਤ ਦਾ ਮਹੌਲ ਬਣਿਆ ਹੋਇਆ ਹੈ ਅਤੇ ਸੂਬੇ ਅੰਦਰ ਪੁਲਿਸ ਹਾਈ ਅਲਰਟ ‘ਤੇ ਹੈ। ਇਸ ਦੌਰਾਨ ਨਾਕਿਆ ‘ਤੇ ਖੜ੍ਹੇ ਪੁਲਿਸ ਮੁਲਾਜਮਾਂ ਵੱਲੋਂ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
4. Agriculture Law : ਖੇਤੀ ਕਾਨੂੰਨ ਹੋ ਸਕਦੇ ਨੇ ਵਾਪਸ, ਬੀਜੇਪੀ ਲੀਡਰ ਦਾ ਦਾਅਵਾ
ਲਖਨਊ : ਭਾਰਤੀ ਜਨਤਾ ਪਾਰਟੀ ਦੀ ਸਟੇਟ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਬਾਲਿਆ ਤੋਂ ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ ਨੇ ਕਿਸਾਨ ਕਾਨੂੰਨਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਵਾਪਸ ਲੈ ਸਕਦੀ ਹੈ।
Explainer--
1. ਕੋਰੋਨਾ ਟੀਕੇ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਕ ਜਨਤਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਸਣੇ ਕਈ ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਜਨਤਕ ਪਟੀਸ਼ਨ ਵੱਖ -ਵੱਖ ਸਰਕਾਰਾਂ ਵੱਲੋਂ ਟੀਕਾਕਰਨ ਲਾਜ਼ਮੀ ਕਰਨ ਦੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ, ਆਈਸੀਐਮਆਰ ਅਤੇ ਹੋਰਨਾਂ ਵਿਭਾਗਾਂ ਨੂੰ ਇੱਕ ਜਨਕ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਇਸ ਪਟੀਸ਼ਨ ਵਿੱਚ ਕੋਵਿਡ ਟੀਕਿਆਂ ਦੇ ਕਲੀਨਿਕਲ ਟ੍ਰਾਇਲ ਅਤੇ ਟੀਕੇ ਤੋਂ ਬਾਅਦ ਦੇ ਪ੍ਰਭਾਵਾਂ ਦੇ ਅੰਕੜਿਆਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਵੱਖ -ਵੱਖ ਸਰਕਾਰਾਂ ਵੱਲੋਂ ਟੀਕਾਕਰਨ ਲਾਜ਼ਮੀ ਕਰਨ ਦੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ।
Exclusive--
1. Midukhera murder: ਗੈਂਗਸਟਰਾਂ ਨੂੰ ਲੈਕੇ ਡੀਜੀਪੀ ਦਿਨਕਰ ਗੁਪਤਾ ਦਾ ਕੀ ਵੱਡਾ ਬਿਆਨ ?
ਚੰਡੀਗੜ੍ਹ:6 ਮਹੀਨੇ ਪਹਿਲਾਂ ਫਰੀਦਕੋਟ ਵਿੱਚ ਕਾਂਗਰਸੀ ਨੌਜਵਾਨ ਆਗੂ ਗੁਰਲਾਲ ਸਿੰਘ ਪਹਿਲਵਾਨ ਦਾ ਇੱਕ ਗੈਂਗਸਟਰ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਕਿ ਹੁਣ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਮੁਹਾਲੀ ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਲਗਾਤਾਰ ਹੋ ਰਹੀਆਂ ਅਜਿਹੀਆਂ ਵਾਰਦਾਤਾਂ ਨੂੰ ਲੈਕੇ ਪੁਲਿਸ ਦੀ ਸਰਕਾਰ ਤੇ ਪੁਲਿਸ ਦੀ ਕਾਰਗੁਜਾਰੀ ਤੇ ਸਵਾਲ ਖੜ੍ਹੇ ਹੋ ਰਹੇ ਹਨ।
ਗੈਂਗਸਟਰਾਂ ਨੂੰ ਲੈਕੇ ਡੀਜੀਪੀ ਦਿਨਕਰ ਗੁਪਤਾ ਦਾ ਕੀ ਵੱਡਾ ਬਿਆਨ ? 31 ਏ ਕੈਟਾਗਰੀ ਦੇ ਗੈਂਗਸਟਰ ਮਾਰੇ
ਇਨ੍ਹਾਂ ਮਾਰੇ ਗਏ ਗੈਂਗਸਟਰਾਂ ਦੇ ਵਿੱਚ ਦਵਿੰਦਰ ਬੰਬੀਹਾ ਸ਼ਾਮਲ ਹੈ, ਲਵੀ ਦਿਓੜਾ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਟਕਪੂਰਾ ਵਿੱਚ ਮਾਰਿਆ ਗਿਆ ਸੀ ਅਤੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿੱਕੀ ਮਿੱਡੂਖੇੜਾ ਦਾ ਕਤਲ ਹੋ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਗੈਂਗਸਟਰ ਰਾਣਾ ਦੀ ਹਸਪਤਾਲ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਫਿਰ ਉਸੇ 5 ਸਾਲਾਂ ਵਿੱਚ, ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਗੈਂਗਵਾਰਾਂ ਦੌਰਾਨ, ਬਹੁਤ ਸਾਰੇ ਅਕਾਲੀ ਸਰਪੰਚਾਂ ਅਤੇ ਮਸ਼ਹੂਰ ਗੈਂਗਸਟਰਾਂ ਦਾ ਕਤਲ ਕੀਤਾ ਗਿਆ ਹੈ। ਕਾਲਜ ਅਤੇ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਗੈਂਗਸਟਰ ਦੀ ਗੈਂਗਵਾਰ ਦਾ ਖਤਰਾ ਬਣਿਆ ਹੋਇਆ ਹੈ। ਸੂਬੇ ਦੇ ਆਉਣ ਵਾਲੇ ਦਿਨਾਂ ਵਿੱਚ ਗੈਂਗਵਾਰ ਦੀਆਂ ਘਟਨਾਵਾਂ ਵਧ ਸਕਦੀਆਂ ਹਨ।