ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ
1. ਅੱਜ ਪੰਜਾਬ ਕੈਬਨਿਟ ਦੀ ਹੋਵੇਗੀ ਮੀਟਿੰਗ
ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ 3 ਵਜੇ ਹੋਵੇਗੀ।
2.ਸੁਖਬੀਰ ਬਾਦਲ ਪਹੁੰਚਣਗੇ ਜਲੰਧਰ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਪਹੁੰਚਣਗੇ। ਇਹ ਵੀ ਕਿਆਸ ਹੈ ਕਿ ਪਾਰਟੀ ਦੇ ਸਾਬਕਾ ਨੇਤਾ ਜਗਬੀਰ ਨਾਲ ਮੁਲਾਕਾਤ ਕਰਨਗੇ, ਜੋ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਚਲੇ ਗਏ ਸੀ।
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਸੀ.ਐੱਮ. ਕੈਪਟਨ ਅਤੇ ਬਿਕਰਮ ਮਜੀਠੀਆ ‘ਤੇ ਭੜਕੇ ਨਵਜੋਤ ਸਿੱਧੂ
ਚੰਡੀਗੜ੍ਹ:ਯੂਥ ਕਾਂਗਰਸ ਦੇ ਪ੍ਰਦਰਸ਼ਨ ਵਿੱਚ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਾਫ਼ੀ ਗੁੱਸੇ ਵਿੱਚ ਨਜ਼ਰ ਆਏ। ਇਸ ਮੌਕੇ ਆਪਣੇ ਸੰਬਧਨ ਵਿੱਚ ਇੱਕ ਪਾਸੇ ਜਿੱਥੇ ਉਨ੍ਹਾਂ ਨੇ ਆਜ਼ਾਦੀ ਦਿਵਸ ਦੀਆਂ ਦੇਸ਼ ਵਾਸੀਆ ਨੂੰ ਵਧਾਈਆ ਦਿੱਤੀਆਂ। ਉੱਥੇ ਹੀ ਸਿੱਧੂ ਨੇ ਆਪਣੀ ਸਰਕਾਰ ਅਤੇ ਅਕਾਲੀ ਦਲ ‘ਤੇ ਜਮ ਕੇ ਨਿਸ਼ਾਨੇ ਸਾਧੇ, ਸਿੱਧੂ ਨੇ ਕਿਹਾ, ਕਿ ਪੰਜਾਬ ਦਾ ਅੱਜ ਜੋ ਸਿਸਟਮ ਹੈ, ਉਹ ਨੌਜਵਾਨਾਂ ਨੂੰ ਆਪਣੇ ਨਿਜੀ ਲਾਭ ਲਈ ਵਰਤਦਾ ਹੈ।
2. ਕਾਲੇਪਾਣੀ ਦੇ ਸ਼ਹੀਦਾਂ ਦੀ ਬਣੇਗੀ ਯਾਦਗਾਰ:ਕੈਪਟਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ 'ਚ ਯੋਗਦਾਨ ਪਾਉਣ ਵਾਲੇ ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਮੈਮੋਰੀਅਲ ਸਥਾਪਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਹੋਈਆਂ ਵੱਖ-ਵੱਖ ਲਵਾਈਆਂ 'ਚ ਸ਼ਹੀਦਾਂ ਨੂੰ ਵੀ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ 'ਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੌਰਾਨ ਫਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਯਾਦ ਰੱਖਿਆ ਜਾਵੇਗਾ।
3. ਅਫਗਾਨਿਸਤਾਨ ਦੇ ਰਾਸ਼ਟਰਪਤੀ ਗਨੀ ਨੇ ਛੱਡਿਆ ਦੇਸ਼
ਕਾਬੁਲ: ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਦੇਸ਼ ਛੱਡ ਦਿੱਤਾ ਹੈ। ਟੋਲੋ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਰਾਸ਼ਟਰਪਤੀ ਦੇ ਸਲਾਹਕਾਰ ਨੇ ਦਾਅਵਾ ਕੀਤਾ ਹੈ ਕਿ ਉਹ (ਅਸ਼ਰਫ ਗਨੀ) ਦੇਸ਼ ਛੱਡ ਕੇ ਨਹੀਂ ਗਏ ਹਨ। ਉਥੇ ਹੀ ਰਾਇਟਰਜ਼ ਦੇ ਅਨੁਸਾਰ, ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਤਾਜ਼ਿਕਿਸਤਾਨ ਲਈ ਰਵਾਨਾ ਹੋਏ ਹਨ।
ਇਸ ਨੂੰ ਲੈਕੇ ਐਚਸੀਐਨਆਰ ਦੇ ਮੁਖੀ ਅਬਦੁੱਲਾ ਅਬਦੁੱਲਾ ਨੇ ਲੋਕਾਂ ਨੂੰ ਇਸ ਬਾਰੇ ਸ਼ਾਂਤ ਰਹਿਣ ਲਈ ਕਿਹਾ ਹੈ। ਉਨ੍ਹਾਂ ਨੇ ਅਫਗਾਨ ਬਲਾਂ ਨੂੰ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਹਿਯੋਗ ਕਰਨ ਲਈ ਵੀ ਕਿਹਾ ਹੈ।
Explainer--
1. 75 ਵਾਂ ਸੁਤੰਤਰਤਾ ਦਿਵਸ: PM ਮੋਦੀ ਨੇ ਕੀਤੇ ਵੱਡੇ ਐਲਾਨ
ਨਵੀਂ ਦਿੱਲੀ:ਦੇਸ਼ ਦੇ 75 ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਦੀ ਕੰਧ ’ਤੇ ਰਾਸ਼ਟਰੀ ਝੰਡਾ ਲਹਿਰਾਇਆ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਪੀਐਮ ਮੋਦੀ ਨੂੰ ਗੌਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਪੀਐਮ ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਪੀਐਮ ਮੋਦੀ ਨੇ ਓਲੰਪਿਕ ਖਿਡਾਰੀਆਂ ਦਾ ਸਨਮਾਨ ਕੀਤਾ
ਖਿਡਾਰੀਆਂ ਨੇ ਵਧਾਇਆ ਮਾਣ
ਪ੍ਰਧਾਨ ਮੰਤਰੀ ਮੋਦੀ ਨੇ ਜਿਥੇ ਓਲਪਿੰਕ ਖਿਡਾਰੀਆਂ ਦਾ ਸਨਮਾਨ ਕੀਤਾ ਉਥੇ ਹੀ ਪੀਐਮ ਮੋਦੀ ਨੇ ਓਲੰਪਿਕ ਤਮਗਾ ਜੇਤੂਆਂ ਨੂੰ ਤਾੜੀਆਂ ਮਾਰ ਕੇ ਸਨਮਾਨਿਤ ਕੀਤਾ ਤੇ ਕਿਹਾ ਕੇ ਓਲਪਿੰਕ ਖਿਡਾਰੀਆਂ ਨੇ ਦੇਸ਼ ਦਾ ਮਾਨ ਵਧਾਇਆ ਹੈ ਤੇ ਸਾਨੂੰ ਉਹਨਾਂ ਨੇ ਮਾਣ ਹੈ ਤੇ ਪੂਰਾ ਦੇਸ਼ ਅੱਜ ਉਹਨਾਂ ਨਾ ਸਨਮਾਨ ਕਰਦਾ ਹੈ। ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਵਿੱਚ ਖੇਡਾਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਦੇਸ਼ ਦਾ ਮਾਨ ਹੋਰ ਵਧਾਇਆ ਜਾ ਸਕੇ।
Exclusive--
1. 75th Independence Day: ‘ਛੋਟਾ ਕਿਸਾਨ ਦੇਸ਼ ਦਾ ਮਾਣ’
ਨਵੀਂ ਦਿੱਲੀ:ਭਾਰਤ ਆਪਣਾ 75 ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਲਾਲ ਕਿਲੇ ਤੋਂ ਸਬੰਧੋਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕਰਨ ਅਤੇ ਭੋਜਨ ਉਤਪਾਦਨ ਵਧਾਉਣ ਲਈ ਖੇਤੀਬਾੜੀ ਖੇਤਰ ਵਿੱਚ ਵਿਗਿਆਨਕ ਖੋਜਾਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਨੂੰ ਛੋਟੇ ਕਿਸਾਨਾਂ ਦੀ ਸਮੂਹਿਕ ਸ਼ਕਤੀ ਨੂੰ ਵਧਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਦੇਸ਼ ਦਾ ਮਾਣ ਬਣਾਉਣਾ ਚਾਹੀਦਾ ਹੈ।
ਛੋਟਾ ਕਿਸਾਨ ਬਣੇ ਦੇਸ਼ ਦੀ ਸ਼ਾਨ
ਮੋਦੀ ਨੇ ਕਿਹਾ ਕਿ ਦੇਸ਼ ਦੇ 80 ਪ੍ਰਤੀਸ਼ਤ ਤੋਂ ਵੱਧ ਕਿਸਾਨ 2 ਹੈਕਟੇਅਰ ਤੋਂ ਘੱਟ ਜ਼ਮੀਨ ਦੇ ਮਾਲਕ ਹਨ। ਹੁਣ ਇਨ੍ਹਾਂ ਛੋਟੇ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਕੇ ਫੈਸਲੇ ਲਏ ਜਾ ਰਹੇ ਹਨ। ਇਸ ਲਈ ਸਾਡੀ ਯੋਜਨਾ ਹੈ ਕਿ ਉਹਨਾਂ ਕਿਸਾਨਾਂ ਨੂੰ ਅੱਗੇ ਲੈ ਕੇ ਆਇਆ ਜਾਵੇ ਤਾਂ ਜੋ ਉਹ ਦੇਸ਼ ਦਾ ਮਾਣ ਬਣ ਸਕਣ। ਪੀਐਮ ਮੋਦੀ ਨੇ ਖੇਤੀਬਾੜੀ ਖੇਤਰ ਵਿੱਚ ਵਿਗਿਆਨੀਆਂ ਦੀਆਂ ਤਕਨੀਕਾਂ ਨੂੰ ਜੋੜਨ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਹੁਣ ਜ਼ਿਆਦਾ ਇੰਤਜ਼ਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਡੇ ਵਿਗਿਆਨੀਆਂ ਦੀ ਵਚਨਬੱਧਤਾ ਦੇਸ਼ ਵਿੱਚ ਵੇਖੀ ਗਈ ਹੈ। ਸਾਡੇ ਵਿਗਿਆਨੀ ਸੋਚ ਸਮਝ ਕੇ ਕੰਮ ਕਰ ਰਹੇ ਹਨ।