ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਲਾਲ ਲਕੀਰ ਅੰਦਰ ਆਉਣ ਵਾਲੀਆਂ ਜਾਇਦਾਦਾਂ ਨੂੰ ਲੈਕੇ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਵਮਿਤਾ ਸਕੀਮ ਅਧੀਨ ਭਾਰਤ ਸਰਕਾਰ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕਰਨ ਵਿੱਚ ਸਹਾਇਤਾ ਕਰਨਾ ਹੈ ਤਾਂ ਕਿ ‘ਲਾਲ ਲਕੀਰ ਮਿਸ਼ਨ’ ਨੂੰ ਲਾਗੂ ਕੀਤਾ ਜਾ ਸਕੇ। ਇਹ ਨਿਯਮ ਪਿੰਡਾਂ 'ਚ ਵਸਦੇ ਲੋਕਾਂ ਨੂੰ ਜਾਇਦਾਦਾਂ ਦੇ ਮੁਦਰੀਕਰਨ ਦੇ ਅਧਿਕਾਰ ਪ੍ਰਦਾਨ ਕਰਨ ਅਤੇ ਸਰਕਾਰੀ ਵਿਭਾਗਾਂ/ਸੰਸਥਾਵਾਂ ਅਤੇ ਬੈਂਕਾਂ ਦੁਆਰਾ ਮੁਹੱਈਆ ਕਰਵਾਏ ਜਾਂਦੇ ਵੱਖ-ਵੱਖ ਲਾਭਾਂ ਦਾ ਫਾਇਦਾ ਲੈਣ ਵਿਚ ਸਹਾਈ ਹੋਣਗੇ।ਸਮਵਿਤਾ ਸਕੀਮ ਵਿਚ ਲਾਲ ਸਕੀਮ ਅੰਦਰ ਆਉਣ ਵਾਲੀ ਜ਼ਮੀਨਾਂ, ਮਕਾਨਾਂ ਅਤੇ ਰਿਹਾਇਸ਼ਾਂ ਆਦਿ ਦੀ ਨਿਸ਼ਾਨਦੇਹੀ ਅਤੇ ਵਿਉਂਤਬੰਦੀ ਕਰਨ ਦੀ ਵਿਵਸਥਾ ਹੈ।
2. ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਇਸ ਪਾਲਿਸੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਸੀਐੱਮ ਕੈਪਟਨ ਵੱਲੋਂ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਵੀਡੀਓ ਕਾਨਫਰਸਿੰਗ ਜਰੀਏ ਕੀਤੀ ਗਈ।
ਦੱਸ ਦਈਏ ਕਿ ਪੰਜਾਬ ਕੈਬਨਿਟ ਵਲੋਂ ਵਨ ਟਾਈਮ ਸੈਲਟਮੇਂਟ ਪਾਲਿਸੀ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਇਸ ਪਾਲਿਸੀ ਤਹਿਤ ਤੋਂ ਬਾਅਦ ਸੀਵਰੇਜ ਅਤੇ ਵਾਟਰ ਸਪਲਾਈ ਦੇ ਕਰੀਬ 93 ਹਜ਼ਾਰ ਕੁਨੈਕਸ਼ਨਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸਦੇ ਨਾਲ ਹੀ ਸ਼ਹਿਰੀ ਸਥਾਨਿਕ ਸੰਸਥਾਵਾਂ ਦੀ ਆਮਦਨੀ ਚ ਵਾਧਾ ਹੋਵੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਕੈਬਨਿਟ ਵੱਲੋ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਮੋਹਾਲੀ ’ਚ ਨਵਾਂ ਮੋਹਾਲੀ ਬਲਾਕ ਵੀ ਬਣਾਇਆ ਜਾਵੇਗਾ।
3. ਜਾਨ ਬਚਾਉਣ ਲਈ ਜਹਾਜ਼ ਦੇ ਪਹੀਆਂ ਨਾਲ ਲਟਕੇ ਲੋਕ, ਵੇਖੋ ਵੀਡੀਓ
ਹੈਦਰਾਬਾਦ: ਅਫਗਾਨਿਸਤਾਨ ਵਿੱਚ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਮਨੁੱਖੀ ਅਧਿਕਾਰਾਂ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਬਹੁਤ ਸਾਰੇ ਖਦਸ਼ੇ ਹਨ। ਲੋਕ ਜਿੰਨੀ ਜਲਦੀ ਹੋ ਸਕੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਤਾਲਿਬਾਨ ਦੇ ਕਬਜ਼ੇ ਦੇ ਵਿਚਕਾਰ ਅਫਗਾਨਿਸਤਾਨ ਵਿੱਚ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਕੁਝ ਲੋਕ ਜਹਾਜ਼ ਦੇ ਪਹੀਆਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਕਾਬੁਲ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ। ਹਾਲਾਂਕਿ ਇਸ ਡਰਾਉਣੇ ਵੀਡੀਓ ਵਿੱਚ ਇਹ ਵੇਖਿਆ ਜਾ ਸਕਦਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਆਪ ਨੂੰ ਜਹਾਜ਼ ਦੇ ਪਹੀਆਂ ਨਾਲ ਬੰਨ੍ਹਿਆ ਸੀ ਉਹ ਜਹਾਜ਼ ਦੇ ਹਵਾ ਵਿੱਚ ਉਡਾਣ ਭਰਨ ਤੋਂ ਬਾਅਦ ਹੇਠਾਂ ਡਿੱਗ ਗਏ।
4 . ਜਾਣੋ ਕੀ ਹੈ ਤਾਲਿਬਾਨ ?
ਚੰਡੀਗੜ੍ਹ:ਤਾਲਿਬਾਨ ਲਗਾਤਾਰ ਅਫ਼ਗਾਨਿਸਤਾਨ ’ਤੇ ਕਬਜ਼ਾ ਕਰਦਾ ਜਾ ਰਿਹਾ ਹੈ। ਦੇਸ਼ ਵਿਚ ਵਿਗੜੇ ਹਲਾਤਾਂ ਦੇ ਵਿਚਕਾਰ ਅਫਗਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਐਤਵਾਰ ਨੂੰ ਸੱਤਾ ਛੱਡਣ ਦੇ ਨਾਲ ਦੇਸ਼ ਨੂੰ ਵੀ ਛੱਡ ਦਿੱਤਾ ਹੈ।ਸੂਤਰਾਂ ਦੇ ਅਨੁਸਾਰ ਅਫਗਾਨਿਸਤਾਨ ਸਰਕਾਰ ਦੁਆਰਾ ਅੱਤਵਾਦੀਆਂ ਦੇ ਸਾਹਮਣੇ ਆਤਮ ਸਮਰਪਣ ਕਰਨ ਤੋਂ ਬਾਅਦ ਅਲੀ ਅਹਿਮਦ ਜਲਾਲੀ ਨੂੰ ਨਵੀਂ ਅੰਤਰਿਮ ਸਰਕਾਰ ਦੇ ਪ੍ਰਮੁੱਖ ਦੇ ਰੂਪ ਵਜੋਂ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ।
ਜਲਾਲੀ ਜਨਵਰੀ 2003 ਤੋਂ 2005 ਤੱਕ ਅਫਗਾਨਿਸਤਾਨ ਦੇ ਸਾਬਕਾ ਮੰਤਰੀ ਰਹੇ ਸਨ।ਦੱਸ ਦੇਈਏ ਕਿ ਅਫਗਾਨ ਸੁਰੱਖਿਆ ਬਲਾਂ ਦੇ ਖਿਲਾਫ ਇਕ ਮਹੀਨੇ ਦੇ ਲੰਬੇ ਹਮਲੇ ਦੇ ਬਾਅਦ ਤਾਲਿਬਾਨ ਨਾਲ ਜੁੜੇ ਹੋਏ ਸਨ। ਸਭ ਤੋਂ ਪਹਿਲਾਂ ਅਫਗਾਨਿਸਤਾਨ ਦੇ ਰਾਸ਼ਟਰਪਤੀ (President)ਅਸ਼ਰਫ ਗਨੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ 20 ਸਾਲਾਂ ਦੀਆਂ ਉਪਲਬਧੀਆਂ ਬੇਕਾਰ ਨਹੀਂ ਜਾਣਗੀਆ ਅਤੇ ਕਿਹਾ ਗਿਆ ਹੈ ਕਿਤਾਲਿਬਾਨ ਸਾਡੇ ਵਿਚਕਾਰ 'ਰਾਏ-ਮਸ਼ਵਰਾ' ਜਾਰੀ ਹੈ। ਉਸ ਨੇ ਸ਼ਨੀਵਾਰ ਨੂੰ ਦੇਸ਼ ਨੂੰ ਸੰਬੋਧਨ ਕੀਤਾ ਹੈ।
5 . ਤਾਲਿਬਾਨ ਦੀ ਵਾਪਸੀ ਭਾਰਤ ਲਈ ਕਿੰਨੀ ਖਤਰਨਾਕ ?