ਪੰਜਾਬ

punjab

ETV Bharat / city

ਬੇਅਦਬੀ ਮਾਮਲਾ : ਬਰਗਾੜੀ ਦਾ ਦੌਰਾ ਕਰੇਗੀ SIT ਟੀਮ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦਾ ਸੰਭਾਲਿਆ, ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਵਤ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼
ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼

By

Published : Sep 1, 2021, 6:05 AM IST

ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ

1. ਬੇਅਦਬੀ ਮਾਮਲਾ : ਬਰਗਾੜੀ ਦਾ ਦੌਰਾ ਕਰੇਗੀ SIT ਟੀਮ

ਫ਼ਰੀਦਕੋਟ :ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਅਤੇ ਬਰਗਾੜੀ ਵਿਖੇ ਹੋਈ ਇਸ ਦੀ ਬੇਅਦਬੀ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ ਜਾਂਚ ਟੀਮ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ, ਆਈ.ਜੀ.ਪੀ ਬਾਰਡਰ ਰੇਂਜ, ਰਜਿੰਦਰ ਸਿੰਘ ਸੋਹਲ ਪੀ.ਪੀ.ਐਸ, ਏ.ਆਈ.ਜੀ, ਸੀ.ਆਈ ਪੰਜਾਬ, ਲਖਬੀਰ ਸਿੰਘ ਪੀ.ਪੀ.ਐਸ, ਡੀ.ਐਸ.ਪੀ ਭਿੱਖੀਵਿੰਡ, ਦਲਬੀਰ ਸਿੰਘ ਇੰਚ. ਸੀ.ਆਈ.ਏ ਸਟਾਫ਼ ਮਲੇਰਕੋਟਲਾ ਅਤੇ ਹੋਰ ਮੈਂਬਰ ਮਿਤੀ 1 ਸਤੰਬਰ ਦਿਨ ਬੁੱਧਵਾਰ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਬਰਗਾੜੀ ਅਤੇ ਬਾਜਾਖਾਨਾ ਥਾਣਾ ਵਿਖੇ ਦੌਰਾ ਕਰਨਗੇ।

2. ਡਰੱਗ ਮਾਮਲੇ ਨੂੰ ਲੈ ਕੇ ਹਾਈ ਕੋਰਟ 'ਚ ਹੋਵੇਗੀ ਸੁਣਵਾਈ

ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਡਰੱਗ ਮਾਮਲੇ ਨੂੰ ਲੈ ਕੇ ਸੁਣਵਾਈ ਹੋਵੇਗੀ , ਦੱਸ ਦੇਈਏ ਕਿ ਹਾਈਕੋਰਟ ਨੇ STF ਦੀ ਦੋ-ਤਿੰਨ ਸਾਲ ਪੁਰਾਣੀ ਦਿੱਤੀ ਗਈ ਰਿਪੋਰਟ ਨੂੰ ਪੇਸ਼ ਕਰਨ ਲਈ ਕਿਹਾ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ: ਪੰਬਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਵਧਾਈ ਦੇਣ ਲਈ ਪੰਜਾਬ ਰਾਜ ਭਵਨ ਪੁੱਜੇ ਤੇ ਇਥੇ ਉਨ੍ਹਾਂ ਦਾ ਪੰਜਾਬ ਵਿੱਚ ਸੁਆਗਤ ਵੀ ਕੀਤਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ.ਪੀ.ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਸਨ ਤੇ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ‘ਤੇ ਉਨ੍ਹਾਂ ਦੀ ਥਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਥਾਪਿਆ ਹੈ। ਉਹ ਇਥੇ ਵਾਧੂ ਭਾਰ ਸੰਭਾਲਣਗੇ। ਅਸਲ ਵਿੱਚ ਉਹ ਤਾਮਿਲਨਾਡੂ ਦੇ ਰਾਜਪਾਲ ਹਨ ਤੇ ਹੁਣ ਉਨ੍ਹਾਂ ਨੂੰ ਪੰਜਾਬ ਦਾ ਕਾਰਜਭਾਰ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਦਨੌਰ ਵਾਂਗ ਪੁਰੋਹਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਸੇਵਾਵਾਂ ਦੇਣਗੇ।

2. ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਵਤ

ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ। ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਦੋ ਦਿਨ ਦਿਨ੍ਹਾਂ ਦੇ ਦੌਰੇ ਉੱਪਰ ਆਏ ਹਨ। ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਮੁਲਾਕਾਤ ਕੀਤੀ ਗਈ ਹੈੇ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਹੋਰ ਕਾਂਗਰਸੀ ਵਰਕਰਾਂ ਦੇ ਨਾਲ ਵੀ ਮੁਲਾਕਾਤ ਕਰਨਗੇ।

3. ਮੁੱਖ ਮੰਤਰੀ ਦੀ ਹੱਤਿਆ ਦੀ ਧਮਕੀ ‘ਤੇ ਪੰਨੂ ਵਿਰੁੱਧ ਮਾਮਲਾ ਦਰਜ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਐਸ.ਐਫ.ਜੇ. ਦੇ ਪੰਨੂ ਖਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਕਾਰਨ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਨੂ ਨੂੰ ਸੂਬੇ ਦੀ ਸ਼ਾਂਤੀ, ਸਥਿਰਤਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਕਰੜੀ ਚਿਤਾਵਨੀ ਦਿੱਤੀ ਹੈ।

4. ਪੰਜਾਬ 'ਚ ਬੁਢਾਪਾ ਪੈਨਸ਼ਨ ਹੋਈ ਦੁੱਗਣੀ

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਨੂੰ ਦੁਗਣਾ ਕਰਕੇ 1500 ਰੁਪਏ ਪ੍ਰਤੀ ਮਹੀਨਾ ਰਪਨ ਨਾਲ ਜ਼ਿਲ੍ਹੇ ਦੇ 148305 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਮਿਲੇਗੀ। ਜਿਸ ਨਾਲ ਰਾਜ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਪੂਰਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਨੂੰ ਦੁਗਣਾ ਕਰਕੇ 1500 ਰੁਪਏ ਪ੍ਰਤੀ ਮਹੀਨਾ ਰੁਪੈ ਨਾਲ ਜ਼ਿਲ੍ਹੇ ਦੇ 148305 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਮਿਲੇਗੀ। ਜਿਸ ਨਾਲ ਰਾਜ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਪੂਰਾ ਕੀਤਾ ਗਿਆ ਹੈ।

5 . ਰੋਹਿਤ ਨੇ ਵਧਾਇਆ ਦੇਸ਼ ਦਾ ਮਾਣ, ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਮਗਾ

ਟਿਹਰੀ (ਉੱਤਰਾਖੰਡ): ਸੂਬੇ ਦੇ ਨੌਜਵਾਨ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਵਿਸ਼ਵ ਮੰਚ 'ਤੇ ਆਪਣਾ ਝੰਡਾ ਲਹਿਰਾ ਰਹੇ ਹਨ। ਇਸ ਦੇ ਨਾਲ ਹੀ, ਟਿਹਰੀ ਦੇ ਇੱਕ ਰਸੋਈਏ ਦੇ ਬੇਟੇ ਰੋਹਿਤ ਚਮੋਲੀ (Rahit Chamoli) ਨੇ ਏਸ਼ੀਅਨ ਯੂਥ ਅਤੇ ਜੂਨੀਅਰ ਮੁੱਕੇਬਾਜ਼ੀ ਚੈਂਪੀਅਨਸ਼ਿਪ (Asian Youth & Junior Boxing Championship) ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਅਤੇ ਉੱਤਰਾਖੰਡ ਦਾ ਨਾਂ ਰੌਸ਼ਨ ਕੀਤਾ ਹੈ। ਪੁੱਤਰ ਦੀ ਇਸ ਪ੍ਰਾਪਤੀ ਤੋਂ ਪਿਤਾ ਬਹੁਤ ਖੁਸ਼ ਹੈ। ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਬੱਚਾ ਪਿਤਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਪਰ ਹੁਣ ਅਸੀਂ ਪੁੱਤਰ ਦੇ ਨਾਂ ਨਾਲ ਜਾਣੇ ਜਾਵਾਂਗੇ।

Explainer--

1. 67181 ਲਾਭਪਾਤਰੀਆਂ ਨੂੰ ਮਿਲੇਗਾ ਵਧੀ ਹੋਈ ਪੈਨਸ਼ਨ ਦਾ ਲਾਭ

ਬਰਨਾਲਾ: ਪੰਜਾਬ ਸਰਕਾਰ ਵੱਲੋਂ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਪੱਧਰੀ ਸਮਾਗਮ ਵਿੱਚ ਵਧੀ ਹੋਈ ਪੈਨਸ਼ਨ ਦਾ ਆਗਾਜ਼ ਕੀਤਾ ਗਿਆ। ਉੱਥੇ ਹੀ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਡੀਸੀ ਕੰਪਲੈਕਸ ਬਰਨਾਲਾ ਵਿਖੇ ਕੀਤਾ ਗਿਆ। ਜਿੱਥੇ ਸੀਨੀਅਰ ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ ਵੱਲੋਂ ਲਾਭਪਾਤਰੀ ਨੂੰ ਵਧੀ ਹੋਈ ਪੈਨਸ਼ਨ ਦੇ ਚੈੱਕ ਵੰਡੇ ਗਏ।

ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਭਲਾਈ ਸਕੀਮਾਂ ਅਤੇ ਗ਼ਰੀਬਾਂ ਦੇ ਹਿੱਤਾਂ ਵਿੱਚ ਕੰਮ ਕਰਦੀ ਰਹੀ ਹੈ। ਕਾਂਗਰਸ ਸਰਕਾਰ ਵੱਲੋਂ ਪਹਿਲਾਂ ਜਿੱਥੇ ਪੈਨਸ਼ਨ ਵਿੱਚ ਵਾਧਾ ਕਰਕੇ 7504 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਸੀ।

ਉੱਥੇ ਹੁਣ ਇਸ ਪੈਨਸ਼ਨ ਨੂੰ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਇਸ ਨਾਲ ਪੂਰੇ ਪੰਜਾਬ ਦੇ ਪੈਨਸ਼ਨ ਲਾਭਪਾਤਰੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ 67191 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਪਰਿਵਾਰਾਂ ਨੂੰ ਆਰਥਿਕਤਾ ਵਿੱਚ ਵੱਡਾ ਹੁਲਾਰਾ ਮਿਲੇਗਾ।

ਜ਼ਿਕਰਯੋਗ ਹੈ ਕਿ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਰਨਾਲਾ ਜ਼ਿਲ੍ਹੇ ਦੇ 3 ਬਲਾਕਾਂ ਦੇ ਤਿੰਨ ਪਿੰਡਾਂ ਠੁੱਲੀਵਾਲ, ਸੱਦੋਵਾਲ ਅਤੇ ਮੌੜ ਮਕਸੂਦਾ ਦੇ 80 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ 1 ਲੱਖ 20 ਹਜ਼ਾਰ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਵਧੀ ਹੋਈ ਪੈਨਸ਼ਨ ਦੇ ਚੈੱਕ ਹਾਸਿਲ ਕਰਨ ਵਾਲੇ ਲਾਭਪਾਤਰੀਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Exclusive--

1.ਜਾਣੋਂ ਕਿਉਂ ਡੀਜੀਪੀ ਨੇ ਦਿੱਤਾ ਡੇਰਿਆਂ ਦੀ ਸੁਰੱਖਿਆ ਦਾ ਹੁਕਮ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਲਗਾਤਾਰ ਲਗਾਤਾਰ ਮਿਲ ਰਹੇ ਵੱਖ-ਵੱਖ ਥਾਵਾਂ ਤੋਂ ਗਰਨੇਡ ਅਤੇ ਹਥਿਆਰਾਂ ਦੀ ਬਰਾਮਦਕੀ ਤੋਂ ਬਾਅਦ ਵੱਖ-ਵੱਖ ਧਾਰਮਿਕ ਡੇਰਿਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਡੇਰਿਆਂ ਦੀ ਸੁਰੱਖਿਆ ਸਖ਼ਤ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧ ਵਿੱਚ ਡੀਜੀਪੀ ਦਫਤਰ ਵਿੱਚ ਹਾਈ ਅਲਰਟ ਜਾਰੀ ਕਰਕੇ ਸਾਰੇ ਆਈਜੀ, ਡੀਆਈਜੀ ਰੇਂਜ ਸਣੇ ਸਾਰੇ ਜਿਲ੍ਹਿਆਂ ਦੇ ਐਸਐਸਪਪੀਜ਼ ਨੂੰ ਕਰੜੇ ਸੁਰੱਖਿਆ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ> ਦਰਅਸਲ ਪਾਕਿਸਤਾਨ ਦੀ ਸਰਹੱਦੀ ਖੇਤਰ ਦੇ ਡੇਰੇ ਅਤੇ ਧਾਰਮਿਕ ਥਾਵਾਂ ‘ਤੇ ਖੂਫੀਆ ਏਜੰਸੀ ਦੀ ਨਜਰ ਹੈ, ਕਿਉਂਕਿ ਅੱਤਵਾਦੀਆਂ ਦੀ ਨਜਰ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ‘ਤੇ ਹੈ।

ਡੇਰਿਆਂ ਨਾਲ ਕੀਤੀ ਜਾ ਰਹੀਆਂ ਮੀਟਿੰਗਾਂ

ਜਾਣਕਾਰੀ ਮੁਤਾਬਕ ਸੂਬੇ ਦੇ ਅੱਠ ਵੱਡੇ ਡੇਰਿਆਂ ਦੇ ਪ੍ਰਬੰਧਕਾਂ ਨਾਲ ਵੀ ਮੀਟਿੰਗ ਕਰਕੇ ਆਪਣੇ ਪੱਧਰ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਨੂੰ ਆਈਐਸਆਈ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸ[ਈ ਅਤੇ ਵਿਦੇਸ਼ਾਂ ਵਿੱਚ ਲੁਕੇ ਬੈਠੇ ਅੱਤਵਾਦੀਆਂ ਵੱਲੋਂ ਡੇਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸੂਹ ਮਿਲੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਨਾਲ ਲੱਗਦੇ ਧਾਰਮਿਕ ਤੇ ਗੈਰ ਧਾਰਮਿਕ ਸੰਸਥਾਵਾਂ ਦੇ ਡੇਰਿਆਂ ‘ਤੇ ਖੂਫੀਆ ਏਜੰਸੀ ਨੇ ਵੀ ਪੈਨੀ ਨਜਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਇਸੇ ਦੇ ਚਲਦਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਬਟਾਲਾ ਅਤੇ ਮਜੀਠਾ ਪੁਲਿਸ ਮੁਖੀਆਂ ਨੂੰ ਸੁਰੱਖਿਆ ਸਖ਼ਤ ਕਰਨ ਦੀ ਹਦਾਇਤ ਕੀਤੀ ਹ। ਇਸ ਤੋਂ ਇਲਾਵਾ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਫਰੀਦਕੋਟ, ਮੋਗਾ ਅਤੇ ਜਗਰਾਓਂ ਦੇ ਪੁਲਿਸ ਅਫਸਰਾਂ ਨੂੰ ਵੀ ਉਨ੍ਹਾਂ ਦੇ ਖੇਤਰਾਂ ਵਿੱਚ ਆਉਂਦੇ ਡੇਰਿਆਂ ਦੀ ਸੁਰੱਖਿਆ ਨੂੰ ਲੈ ਕੇ ਸਮੇਂ-ਸਮੇਂ ‘ਤੇ ਮੀਟਿੰਗਾਂ ਕਰਕੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਨੂੰ ਵੀ ਕਹਿਣ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਆ ਵਿੱਚ ਡੇਰੇ ਲਗਾਤਾਰ ਫੈਲ ਰਹੇ ਹਨ।

ABOUT THE AUTHOR

...view details