ਪੰਜਾਬ

punjab

ETV Bharat / city

ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਦੀ ਉਸਾਰੀ ਸਮੇਂ ਸਿਰ ਮੁਕੰਮਲ ਕਰਨ ਲਈ ਉਪਰਾਲਾ ਕੀਤਾ ਜਾਵੇਗਾ: ਰਾਣਾ ਸੋਢੀ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਦੀ ਉਸਾਰੀ ਸਮੇਂ ਸਿਰ ਮੁਕੰਮਲ ਕਰਨ ਲਈ ਹਰ ਉਪਰਾਲਾ ਕੀਤਾ ਜਾਵੇਗਾ।

ਤਸਵੀਰ
ਤਸਵੀਰ

By

Published : Mar 5, 2021, 8:29 PM IST

ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਦੀ ਉਸਾਰੀ ਸਮੇਂ ਸਿਰ ਮੁਕੰਮਲ ਕਰਨ ਲਈ ਹਰ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਟੇਡੀਅਮ ਦੀ ਉਸਾਰੀ ਲਈ ਸਾਲ 2015 ਵਿੱਚ 601.56 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਸੀ। ਪੰਜਾਬ ਵਿਧਾਨ ਸਭਾ ਵਿੱਚ ਚਲ ਰਹੇ ਬਜਟ ਇਜਲਾਸ ਦੇ ਪੰਜਵੇਂ ਦਿਨ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਇਨ੍ਹਾਂ ਫ਼ੰਡਾਂ ਨਾਲ ਇਸ ਪ੍ਰਾਜੈਕਟ ਵਿੱਚ 3 ਪਵੇਲੀਅਨ ਬਲਾਕ, ਦਰਸ਼ਕਾਂ ਲਈ ਗੈਲਰੀ, ਲੜਕੇ/ਲੜਕੀਆਂ ਲਈ ਵੱਖ-ਵੱਖ ਚੇਂਜਿੰਗ ਰੂਮ ਅਤੇ ਬਾਥਰੂਮ ਦੀ ਉਸਾਰੀ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਖਿਡਾਰੀਆਂ ਵੱਲੋਂ ਵਰਤਿਆ ਜਾ ਰਿਹਾ ਹੈ।

ਰਾਣਾ ਗੁਰਮੀਤ ਸੋਢੀ


ਉਨ੍ਹਾਂ ਦੱਸਿਆ ਕਿ ਇਸ ਸਟੇਡੀਅਮ ਵਿੱਚ ਕੁਝ ਖੇਡ ਗਰਾਊਂਡਾਂ ਦਾ ਕੰਮ ਰਕਮੀ 38.31 ਲੱਖ ਰੁਪਏ ਮੁਕੰਮਲ ਕਰਨ ਵਾਲਾ ਰਹਿੰਦਾ ਹੈ। ਪਿਛਲੇ ਸਮੇਂ ਦੌਰਾਨ ਫ਼ੰਡਾਂ ਦੀ ਸਥਿਤੀ ਸੁਖਾਲੀ ਨਾ ਹੋਣ ਕਾਰਨ ਇਹ ਕੰਮ ਨਹੀਂ ਕਰਵਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਾਲ 2021-22 ਵਿੱਚ ਫ਼ੰਡਾਂ ਦੀ ਉਪਲਬਧਾ ਅਨੁਸਾਰ ਪੂਰਾ ਕਰਨ ਦਾ ਹਰ ਉਪਰਾਲਾ ਕੀਤਾ ਜਾਵੇਗਾ।


ਵਿਧਾਨ ਸਭਾ ਇਜਲਾਸ ਦੌਰਾਨ ਵਿਧਾਇਕ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੁੱਛਿਆ ਸੀ ਕਿ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਦਾ ਕੰਮ ਅਧੂਰਾ ਪਿਆ ਹੈ। ਸਥਾਨਕ ਖਿਡਾਰੀਆਂ ਨੂੰ ਆਪਣੀ ਪ੍ਰੈਕਟਿਸ ਕਰਨ ਲਈ ਸੰਗਰੂਰ ਵਿਖੇ ਜਾਣਾ ਪੈਂਦਾ ਹੈ, ਜੋ ਹਰੇਕ ਖਿਡਾਰੀ ਲਈ ਮੁਮਕਿਨ ਨਹੀਂ ਹੈ। ਉਨ੍ਹਾਂ ਅਪੀਲ ਕੀਤੀ ਸੀ ਕਿ ਸਥਾਨਕ ਖਿਡਾਰੀਆਂ ਦੀ ਇਸ ਮੁਸ਼ਕਲ ਦਾ ਹੱਲ ਪਹਿਲ ਦੇ ਅਧਾਰ `ਤੇ ਕੀਤਾ ਜਾਵੇ।

ABOUT THE AUTHOR

...view details