ਚੰਡੀਗੜ੍ਹ:ਕਾਂਗਰਸ ਪਾਰਟੀ (Congress party) ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵਲੋਂ ਲਗਾਤਾਰ ਮੋਦੀ ਸਰਕਾਰ (Modi Government) 'ਤੇ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ (Social Media) ਅਕਾਉਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ। ਕਿਸਾਨਾਂ ਬਾਰੇ ਗੱਲ ਕਰ ਰਹੇ ਹਨ। ਇਸ ਵੀਡੀਓ ਵਿਚ ਉਨ੍ਹਾਂ ਨੇ ਕਿਸਾਨਾਂ ਨਾਲ ਹੋ ਰਹੇ ਧੱਕੇ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ 'ਹਰ ਕਿਸਾਨ ਸ੍ਰੀ ਮੋਦੀ ਤੋਂ ਪ੍ਰੇਸ਼ਾਨ' ਇਸ ਹੈਸ਼ਟੈਗ ਦੇ ਤਹਿਤ ਇਕ ਮੁਹਿੰਮ ਚਲਾਉਣ ਜਾ ਰਹੇ ਹਨ।
ਟਵੀਟ ਕਰਕੇ ਹਰੀਸ਼ ਰਾਵਤ ਨੇ ਕੀਤੀ ਕਿਸਾਨਾਂ ਬਾਰੇ ਗੱਲ
ਇਸ ਮੁਹਿੰਮ ਤਹਿਤ ਉਹ ਪੰਜਾਬ ਅਤੇ ਉੱਤਰਾਖੰਡ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦੇਸ਼ ਦੇ ਸਾਹਮਣੇ ਰੱਖਣਾ ਚਾਹੁੰਦਾ ਹਾਂ। ਅੱਜ ਕਿਸਾਨਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ ਅਤੇ ਕੇਂਦਰ ਉਨ੍ਹਾਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਇਸ ਵੇਲੇ ਬਹੁਤ ਹੀ ਗੰਭੀਰ ਰੂਪ ਨਾਲ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਆਪਣਾ ਅੱਗੇ ਦਾ ਭਵਿੱਖ ਧੁੰਦਲਾ ਦਿਖਾਈ ਦੇ ਰਿਹਾ ਹੈ।