ਚੰਡੀਗੜ੍ਹ:-3 ਮਹੀਨਿਆਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਇਸ ਵਿੱਚ ਅਮਨ ਅਰੋੜਾ ਅਤੇ ਔਰਤ ਅਨਮੋਲ ਗਗਨ ਮਾਨ ਨੂੰ ਹਿੰਦੂ ਚਿਹਰੇ ਵਜੋਂ ਥਾਂ ਦਿੱਤੀ ਗਈ ਤੇ 3 ਸਿੱਖ ਮੰਤਰੀਆਂ ਡਾ. ਇੰਦਰਬੀਰ ਨਿੱਝਰ, ਚੇਤਨ ਸਿੰਘ ਜੌੜਾਮਾਜਰਾ ਅਤੇ ਫੌਜਾ ਸਿੰਘ ਸਰਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਵਿੱਚੋਂ ਫੌਜਾ ਸਿੰਘ ਸਰਾਂ ਇਸ ਲਈ ਅਹਿਮ ਹੈ, ਕਿਉਂਕਿ ਉਹ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਤੋਂ ਆਉਂਦਾ ਹੈ। ਉਹ ਰਾਏ ਸਿੱਖ ਭਾਈਚਾਰੇ ਨਾਲ ਸਬੰਧਿਤ ਹੈ ਅਤੇ 2 ਸਾਲ ਪਹਿਲਾਂ ਪੰਜਾਬ ਪੁਲਿਸ ਤੋਂ ਇੰਸਪੈਕਟਰ ਵਜੋਂ ਸੇਵਾਮੁਕਤ ਹੋਇਆ ਸੀ।
ਇਸ ਦੌਰਾਨ ਸਭ ਤੋਂ ਪਹਿਲਾਂ ਸੁਨਾਮ ਤੋਂ 2 ਵਾਰ ਵਿਧਾਇਕ ਰਹੇ ਅਮਨ ਅਰੋੜਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਤੋਂ ਵਿਧਾਇਕ ਡਾ. ਇੰਦਰਬੀਰ ਨਿੱਝਰ ਫੌਜਾ ਸਿੰਘ ਸਰਾਂ, ਚੇਤਨ ਸਿੰਘ ਜੌੜਾਮਾਜਰਾ ਤੇ ਅਨਮੋਲ ਗਗਨ ਮਾਨ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਮਾਨ ਸਰਕਾਰ ਵਿੱਚ ਸੀਐਮ ਭਗਵੰਤ ਮਾਨ ਸਮੇਤ ਕੁੱਲ ਮੰਤਰੀਆਂ ਦੀ ਗਿਣਤੀ 15 ਹੋ ਗਈ ਹੈ। ਅਜੇ ਵੀ 3 ਮੰਤਰੀਆਂ ਦੇ ਅਹੁਦੇ ਖਾਲੀ ਹਨ, ਜਿਸ ਦਾ ਵੇਰਵਾ ਅੱਗੇ ਭਰਿਆ ਜਾਵੇਗਾ।
ਇੰਨ੍ਹਾਂ ਨੂੰ ਲੱਗਿਆ ਝਟਕਾ:ਮੰਤਰੀ ਮੰਡਲ ਦੇ ਵਿਸਥਾਰ ਵਿੱਚ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ, ਸਰਵਜੀਤ ਮਾਣੂੰਕੇ ਤੇ ਪ੍ਰਿੰਸੀਪਲ ਬੁੱਧਰਾਮ ਨੂੰ ਵੱਡਾ ਝਟਕਾ ਲੱਗਿਆ ਹੈ, ਉਨ੍ਹਾਂ ਨੂੰ ਮੰਤਰੀ ਨਹੀਂ ਬਣਾਇਆ ਗਿਆ। ਇਸ ਤੋਂ ਇਲਾਵਾ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਵੀ ਮੰਤਰੀ ਦੇ ਅਹੁਦੇ ਲਈ ਜ਼ੋਰ ਲਾ ਰਹੇ ਸਨ, ਪਰ ਉਨ੍ਹਾਂ ਦੀ ਗੱਲ ਵੀ ਸਿਰੇ ਨਹੀਂ ਚੜ੍ਹੀ।
ਇਨ੍ਹਾਂ 5 ਵਿਧਾਇਕਾਂ ਨੂੰ ਕਿਉਂ ਬਣਾਇਆ ਜਾ ਰਿਹਾ ਹੈ ਮੰਤਰੀ
ਅਮਨ ਅਰੋੜਾ: ਸੁਨਾਮ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਪਿਛਲੀਆਂ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਨਾਲੋਂ 75 ਹਜ਼ਾਰ ਵੋਟਾਂ ਨਾਲ ਵੱਡੀ ਲੀਡ ਨਾਲ ਜਿੱਤੀਆਂ ਸਨ, ਉਹ ਪਾਰਟੀ ਲਈ ਤੇਜਤਕਰਾਰ ਬੋਲਦਾ ਹੈ, ਸੰਗਰੂਰ ਸੀਟ ਤੋਂ ਲੋਕ ਸਭਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਦਬਾਅ ਕਾਫ਼ੀ ਵੱਧ ਗਿਆ ਹੈ।
ਅਨਮੋਲ ਗਗਨ ਮਾਨ:- ਇਸ ਦੇ ਨਾਲ ਹੀ ਅਨਮੋਲ ਗਗਨ ਮਾਨ ਇੱਕ ਮਸ਼ਹੂਰ ਪੰਜਾਬੀ ਗਾਇਕ ਹੈ, ਉਹ ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਰਹਿ ਚੁੱਕੇ ਹਨ। ਚੋਣ ਪ੍ਰਚਾਰ ਦੌਰਾਨ ‘ਕੇਜਰੀਵਾਲ ਗੀਤ’ ਗਾਇਆ ਗਿਆ, ਵਿਧਾਇਕ ਬਣਨ ਤੋਂ ਬਾਅਦ ਉਹ ਸਰਗਰਮੀ ਨਾਲ ਕੰਮ ਕਰ ਰਹੇ ਹਨ।