ਚੰਡੀਗੜ੍ਹ: ਪੰਜਾਬ ਦੇ ਕਾਲੇ ਦੌਰ 1984 ਤੋਂ ਲੈ ਕੇ 1994 ਤੱਕ ਹੋਏ ਪੁਲਿਸ ਮੁਕਾਬਲਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ, ਜਿੱਥੇ ਪਟੀਸ਼ਨਰ ਵੱਲੋਂ ਸੁਪਰੀਮ ਕੋਰਟ ਦੇ ਵਿੱਚ ਅਲੱਗ ਅਲੱਗ ਸੂਬਿਆਂ ਵਿੱਚ ਹੋਏ ਅਜਿਹੇ ਮਾਮਲਿਆਂ ਦੀ ਹਵਾਲਾ ਦਿੱਤਾ।
ਸੁਣਵਾਈ ਦੌਰਾਨ ਹਾਈ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਇਹ ਨਿਰਦੇਸ਼ ਕੀਤੇ ਗਏ ਨੇ ਕਿ ਜਿਹੜੇ ਕੇਸਾਂ ਦਾ ਹਵਾਲਾ ਦਿੱਤਾ ਗਿਆ ਹੈ ਉਨ੍ਹਾਂ ਦੇ ਬਾਰੇ ਅਗਲੀ ਸੁਣਵਾਈ ਦੇ ਵਿੱਚ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।
ਪੰਜਾਬ ਦੇ ਕਾਲੇ ਦੌਰ ਦੌਰਾਨ ਬਣਾਏ ਗਏ ਪੁਲਿਸ ਮੁਕਾਬਲਿਆਂ ਦੀ ਹਾਈ ਕੋਰਟ 'ਚ ਗੂੰਜ ਪੰਜਾਬ ਦੇ ਕਾਲੇ ਦੌਰ ਵਿੱਚ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਬਣਾਏ ਗਏ ਮੁਕਾਬਲੇ, ਹਿਰਾਸਤੀ ਮੌਤ, ਅਣਪਛਾਤੇ ਸਰੀਰਾਂ ਦੇ ਕੀਤੇ ਅੰਤਿਮ ਸਸਕਾਰ ਸਬੰਧੀ ਜੁੜੇ 6,733 ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਜਾਂ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ।
ਇਹ ਜ਼ਿਕਰ ਕਰ ਦਈਏ ਇਸ ਮਾਮਲੇ ਦੇ ਵਿੱਚ 11 ਪਟੀਸ਼ਨਰਾਂ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ, ਪਟੀਸ਼ਨਰ ਦੇ ਵਕੀਲ ਨੇ ਦੱਸਿਆ ਕਿ ਪਟੀਸ਼ਨ ਦੇ ਵਿੱਚ 274 ਮਾਮਲਿਆਂ ਦੇ ਸੈਂਪਲ ਦਿੰਦੇ ਹੋਏ 6733 ਮਾਮਲਿਆਂ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਜਾਂ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਅਪੀਲ ਕੀਤੀ ਗਈ ਸੀ।