ਚੰਡੀਗੜ੍ਹ: ਸੂਬੇ ਵਿੱਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਜੇਕਰ ਕਿਸੇ ਪੱਤਰਕਾਰ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।
ਕੋਰੋਨਾ ਸੰਕਟ: ਮੁੱਖ ਮੰਤਰੀ ਵੱਲੋਂ ਪੱਤਰਕਾਰਾਂ ਲਈ ਵੱਡਾ ਐਲਾਨ - punjab covid 19
ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਜੇਕਰ ਸੂਬੇ ਵਿੱਚ ਕਿਸੇ ਪੱਤਰਕਾਰ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।
ਮੁੱਖ ਮੰਤਰੀ
ਹਾਲਾਂਕਿ ਇਹ ਪਾਲਿਸੀ ਸਿਰਫ਼ ਐਕਰੀਡੇਟਿਡ (ਪ੍ਰਵਾਨਿਤ) ਪੱਤਰਕਾਰਾਂ 'ਤੇ ਹੀ ਲਾਗੂ ਹੋਵੇਗੀ। ਸਰਕਾਰ ਵੱਲੋਂ ਹਜ਼ਾਰਾਂ ਹੋਰਨਾਂ ਪੱਤਰਕਾਰਾਂ, ਜੋ ਰੋਜ਼ਾਨਾ ਕੋਰੋਨਾ ਦੇ ਖ਼ਤਰੇ ਦੇ ਵਿਚਕਾਰ ਆਪਣਾ ਫਰਜ਼ ਨਿਭਾ ਰਹੇ ਹਨ, ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਇਹ ਐਲਾਨ ਬੀਤੇ ਦਿਨੀਂ ਪਟਿਆਲਾ ਵਿਖੇ ਇੱਕ ਨੌਜਵਾਨ ਪੱਤਰਕਾਰ ਦੀ ਕੋਰੋਨਾ ਕਾਰਨ ਹੋਈ ਮੌਤ ਤੋਂ ਬਾਅਦ ਕੀਤਾ ਗਿਆ ਹੈ।