ਚੰਡੀਗੜ੍ਹ:ਪੰਜਾਬ ਸਰਕਾਰ (Government of Punjab) ਨੇ ਸਰਕਾਰੀ ਮੁਲਾਜ਼ਮ (Government employees) ਦੀ ਮੌਤ ਹੋਣ 'ਤੇ ਪਰਿਵਾਰ ਨੂੰ ਪੈਨਸ਼ਨ ਮਿਲਣ ਦਾ ਪੱਤਰ ਜਾਰੀ ਕਰ ਦਿੱਤਾ ਹੈ। ਜੇਕਰ ਹੁਣ ਸੇਵਾ ਮੁਕਤੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮ (Government employees) ਦੀ ਮੌਤ ਹੋ ਜਾਂਦੀ ਹੈ ਤਾਂ ਪਰਿਵਾਰ ਨੂੰ ਪੈਨਸ਼ਨ ਦਾ ਲਾਭ ਮਿਲ ਸਕੇਗਾ।
ਸਰਕਾਰੀ ਮੁਲਾਜ਼ਮ ਦੀ ਮੌਤ ਹੋਣ 'ਤੇ ਪਰਿਵਾਰ ਨੂੰ ਪੈਨਸ਼ਨ ਮਿਲਣ ਦਾ ਪੱਤਰ ਜਾਰੀ ਇਹ ਵੀ ਪੜੋ: ਜੰਮੂ ਕਸ਼ਮੀਰ ਹਿੰਸਾ: ਘਾਟੀ 'ਚ ਬਹੁ ਗਿਣਤੀ ਅਬਾਦੀ ਕਰ ਸਕਦੀ ਹੈ ਸਾਡੀ ਸੁਰੱਖਿਆ - ਸਿੱਖ ਭਾਈਚਾਰਾ
ਮੁੱਖ ਮੰਤਰੀ ਨੇ ਦਿੱਤੀ ਦੀ ਹਰੀ ਝੰਡੀ
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੁਲਾਜ਼ਮ ਪੱਖੀ ਇੱਕ ਵੱਡਾ ਫੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਰਿਵਾਰਕ ਪੈਨਸ਼ਨ ਦਾ ਲਾਭ (Pension benefits) ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਸੀ ਜਿਸ ਸਬੰਧੀ ਹਣ ਪੱਤਰ ਜਾਰੀ ਹੋ ਗਿਆ ਹੈ।
ਸਰਕਾਰੀ ਮੁਲਾਜ਼ਮ ਦੀ ਮੌਤ ਹੋਣ 'ਤੇ ਪਰਿਵਾਰ ਨੂੰ ਪੈਨਸ਼ਨ ਮਿਲਣ ਦਾ ਪੱਤਰ ਜਾਰੀ ਇਸ ਦੇ ਨਾਲ ਹੀ 5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ ਸੀ। ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ (Government employees) ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ।
ਮੰਤਰੀ ਮੰਡਲ ਵੱਲੋਂ ਮਿਲੀ ਸੀ ਮਨਜੂਰੀ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ, ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।
ਇਹ ਵੀ ਪੜੋ: ਲਖੀਮਪੁਰ ਹਿੰਸਾ ਮਾਮਲਾ: ਨਵਜੋਤ ਸਿੱਧੂ ਦੀ ਭੁੱਖ ਹੜਤਾਲ ਦਾ ਦੂਜਾ ਦਿਨ, ਕੀਤੀ ਹੈ ਇਹ ਮੰਗ...