ਚੰਡੀਗੜ੍ਹ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਦਿੱਲੀ ਬਾਰਡਰਾਂ ’ਤੇ ਬੈਠੇ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਸੂਬੇ ’ਚ ਵੀ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਜੇਪੀ ਲੀਡਰਾਂ ਦਾ ਵੀ ਥਾਂ ਥਾਂ ’ਤੇ ਵਿਰੋਧ ਕੀਤਾ ਜਾ ਰਿਹਾ ਹੈ। ਪਰ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਕਿਸਾਨਾਂ ਵੱਲੋਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਘੇਰਿਆ ਜਾ ਰਿਹਾ ਹੈ। ਜਿਸ ’ਤੇ ਸਿਆਸੀ ਲੀਡਰਾਂ ਦਾ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਉਨ੍ਹਾਂ ਦਾ ਵਿਰੋਧ ਕਿਸਾਨ ਨਹੀਂ ਸਗੋਂ ਵਿਰੋਧੀ ਪਾਰਟੀਆਂ ਦੇ ਲੋਕ ਕਰ ਰਹੇ ਹਨ।
ਇਸ ਸਬੰਧ ’ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮਨਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਕੁਝ ਸ਼ਰਾਰਤੀ ਲੋਕ ਕਿਸਾਨ ਅੰਦੋਲਨ ਚ ਸ਼ਾਮਲ ਹੋ ਗਏ ਹਨ। ਜੋ ਕਿ ਜਦੋ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਹੁੰਦੀ ਹੈ ਤਾਂ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਲੋਕ ਉਨ੍ਹਾਂ ਦਾ ਵਿਰੋਧ ਕਰਦੇ ਹਨ ਇਸੇ ਤਰ੍ਹਾਂ ਹੀ ਜਦੋਂ ਕਾਂਗਰਸ ਦੀ ਰੈਲੀ ਹੁੰਦੀ ਹੈ ਤਾਂ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।