ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਅੱਜ ਬੈਠਕ ਕਰ ਕੇਂਦਰ ਵੱਲੋਂ ਸੱਦੀ ਗਈ ਮੀਟਿੰਗ 'ਚ ਹਿੱਸਾ ਲੈਣ ਸਬੰਧੀ ਅੱਜ ਫ਼ੈਸਲਾ ਲੈਣਗੀਆਂ। ਦੱਸਣਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵਿਚਾਰ ਚਰਚਾ ਲਈ ਭਲਕੇ ਨਵੀਂ ਦਿੱਲੀ ਆਉਣ ਦਾ ਸੱਦਾ ਦਿੱਤਾ ਹੈ।
ਕੇਂਦਰ ਦੇ ਇਸ ਸੱਦੇ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਨੇ ਕਬੂਲ ਕੀਤਾ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪੱਧਰੀ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭੇਜੀ ਗਈ ਚਿੱਠੀ 'ਚ 29 ਕਿਸਾਨ ਜੱਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬੈਠਕ ਸਬੰਧੀ ਆਖ਼ਰੀ ਫ਼ੈਸਲਾ ਅੱਜ ਕਿਸਾਨ ਜੱਥੇਬੰਦੀਆਂ ਵਿਚਕਾਰ ਹੋਣ ਵਾਲੀ ਬੈਠਕ 'ਚ ਲਿਆ ਜਾਵੇਗਾ।