ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਮਸਲਿਆਂ ਤੇ ਮੰਗਾਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਸੱਦਾ ਦਿੱਦਾ ਹੈ (Farmer unions will meet CM) । ਇਹ ਮੀਟਿੰਗ ਚੰਡੀਗੜ੍ਹ ਵਿੱਚ ਵੀਰਵਾਰ ਨੂੰ ਹੋਵੇਗੀ। ਇਸ ਦੌਰਾਨ ਕੀ ਮੁੱਦੇ ਚੁੱਕੇ ਜਾਣੇ ਹਨ, ਇਸ ਲਈ ਕਿਸਾਨ ਆਗੂਆਂ ਦੀ ਇੱਕ ਮੀਟਿੰਗ ਬੁੱਧਵਾਰ ਨੂੰ ਰੱਖੀ ਗਈ(Farmer unions will meet CM)। ਇਸ ਮੀਟਿੰਗ ਉਪਰੰਤ ਹੀ ਕਿਸਾਨ ਜਥੇਬੰਦੀਆਂ ਭਵਿੱਖ ਦੀ ਰਣਨੀਤੀ ਬਾਰੇ ਫੈਸਲਾ ਲੈਣਗੀਆਂ(Farmers discussed issues)।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬੁਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਕਿਹੜੇ ਮੁੱਦਿਆਂ ’ਤੇ ਚਰਚਾ ਕੀਤੀ ਜਾਣੀ ਹੈ, ਇਸ ਬਾਰੇ ਹੀ ਅੱਜ ਦੀ ਮੀਟਿੰਗ ਵਿੱਚ ਰਣਨੀਤੀ ਘੜ੍ਹੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਕਰਜਾ ਮਾਫੀ, ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ, ਫਸਲਾਂ ਖਰਾਬ ਹੋਣ ਦਾ ਮੁਆਵਜ਼ਾ, ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਆਗੂ ਵੀਰਵਾਰ ਨੂੰ ਸੀਐਮ ਨਾਲ ਮੁਲਾਕਾਤ ਕਰਨ ਲਈ ਪੁੱਜਣਗੇ।