ਪੰਜਾਬ

punjab

ETV Bharat / city

ਕਿਸਾਨਾਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਵੇਗੀ ਬੈਠਕ, ਇਹ ਹਨ ਮੰਗਾਂ...

ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੈਠਕ (FARMER UNIONS WILL MEET CM) ਹੋਣ ਜਾ ਰਹੀ ਹੈ। ਬੈਠਕ ਤੋਂ ਮਗਰੋਂ ਕਿਸਾਨ ਆਪਣੀ ਅਗਲੀ ਰਣਨੀਤੀ ਤੈਅ ਕਰਨਗੇ।

ਕਿਸਾਨਾਂ ਦੀ ਚੰਨੀ ਨਾਲ ਬੈਠਕ
ਕਿਸਾਨਾਂ ਦੀ ਚੰਨੀ ਨਾਲ ਬੈਠਕ

By

Published : Dec 23, 2021, 6:58 AM IST

ਬਰਨਾਲਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ (FARMER UNIONS WILL MEET CM) ਹੋਣ ਜਾ ਰਹੀ ਹੈ। ਦੱਸ ਦਈਏ ਕੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਮਸਲਿਆਂ ਤੇ ਮੰਗਾਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਸੱਦਾ ਦਿੱਦਾ ਹੈ ਤੇ ਇਹ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਮੀਟਿੰਗ ਉਪਰੰਤ ਹੀ ਕਿਸਾਨ ਜਥੇਬੰਦੀਆਂ ਭਵਿੱਖ ਦੀ ਰਣਨੀਤੀ ਬਾਰੇ ਫੈਸਲਾ ਲੈਣਗੀਆਂ।

ਇਹ ਵੀ ਪੜੋ:ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ: ਸੁਖਬੀਰ ਬਾਦਲ, ਚੰਨੀ ਨੇ ਡੇੇਰਾ ਬਿਆਸ ਮੁੱਖੀ ਨਾਲ ਮੁਲਾਕਾਤ ਕੀਤੀ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਕਿਸਾਨਾਂ ਦੀਆਂ ਹਨ ਇਹ ਮੰਗਾਂ

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬੁਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਕਿਹੜੇ ਮੁੱਦਿਆਂ ’ਤੇ ਚਰਚਾ ਕੀਤੀ ਜਾਣੀ ਹੈ, ਇਸ ਬਾਰੇ ਹੀ ਅੱਜ ਦੀ ਮੀਟਿੰਗ ਵਿੱਚ ਰਣਨੀਤੀ ਘੜ੍ਹੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਕਰਜਾ ਮਾਫੀ, ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ, ਫਸਲਾਂ ਖਰਾਬ ਹੋਣ ਦਾ ਮੁਆਵਜ਼ਾ, ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਆਗੂ ਵੀਰਵਾਰ ਨੂੰ ਸੀਐਮ ਨਾਲ ਮੁਲਾਕਾਤ ਕਰਨ ਲਈ ਪੁੱਜਣਗੇ।

ਉਗਰਾਹਾਂ ਦੀ ਹੋਵੇਗੀ ਵੱਖਰੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵਲੋਂ ਕਿਸਾਨਾਂ ਦੀਆਂ ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਚੋਣ ਵਾਅਦੇ ਪੂਰੇ ਕਰਵਾਉਣ ਸਬੰਧੀ ਡੀਸੀ ਦਫ਼ਤਰ ਬਰਨਾਲਾ ਅੱਗੇ ਤੀਜੇ ਦਿਨ ਧਰਨਾ ਜਾਰੀ ਰਿਹਾ। ਤੀਜੇ ਦਿਨ ਧਰਨੇ ਵਿੱਚ ਜੱਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸ਼ਾਮਲ ਹੋਏ।

ਇਹ ਵੀ ਪੜੋ:ਜੇਕਰ ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਰੱਖਿਅਤ ਨਹੀਂ ਤਾਂ ਦੇਸ਼ ਦੇ ਕਿਸੇ ਕੋਨੇ 'ਚ ਵੀ ਨਹੀਂ :ਭਗਵੰਤ ਮਾਨ

ਸੂਬਾ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੀਟਿੰਗ ਲਈ ਲਿਖਤੀ ਸੱਦਾ ਆਇਆ ਹੈ ਤੇ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ 'ਤੇ ਜੱਥੇਬੰਦੀ ਵਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਮੰਨੀਆਂ ਹੋਈਆਂ ਮੰਗਾਂ ਜਿਵੇਂ ਨਰਮੇ ਦੀ ਫ਼ਸਲ ਦਾ 17 ਹਜ਼ਾਰ ਮੁਆਵਜ਼ਾ ਲੈਣ ਸਬੰਧੀ, ਕਿਸਾਨਾਂ ਦੀ ਕਰਜ਼ਾਮੁਆਫ਼ੀ, ਪਰਚਿਆਂ ਦੀ ਵਾਪਸੀ, ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇ ਅਹਿਮ ਮਾਮਲਿਆਂ ਸਬੰਧੀ ਕਿਸਾਨੀ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ। ਇਸਤੋਂ ਇਲਾਵਾ ਚੋਣ ਵਾਅਦੇ ਰੁਜ਼ਗਾਰ ਦੇਣ, ਨਸ਼ਾ ਖ਼ਤਮ ਕਰਨ ਅਤੇ ਸਮੁੱਚੀ ਕਰਜ਼ਾਮੁਆਫ਼ੀ ਦਾ ਮੁੱਦਾ ਵੀ ਉਭਾਰਿਆ ਜਾਵੇਗਾ। ਇਸਦੇ ਨਾਲ ਹੀ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਤੇ ਕਾਰਵਾਈ ਸਬੰਧੀ ਤੇ ਵੀ ਸਵਾਲ ਕੀਤਾ ਜਾਵੇਗਾ।

ABOUT THE AUTHOR

...view details