ਚੰਗੀਗੜ੍ਹ: ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਵਿੱਚ ਤਬਦੀਲ ਹੁੰਦਾ ਜਾ ਰਿਹਾ ਹੈ। ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਸ਼ੁਰੂ ਹੋਏ ਸੰਘਰਸ਼ ਨਾਲ ਦੂਜੇ ਵਰਗਾਂ ਦੇ ਲੋਕਾਂ ਨੂੰ ਵੀ ਨਾਲ ਜੋੜਨ ਲੱਗੇ ਹਨ ਜਿਸ ਕਾਰਨ ਸਰਕਾਰਾਂ ਮੁਸੀਬਤ ਚ ਫਸਦੀਆਂ ਨਜ਼ਰ ਆ ਰਹੀਆਂ ਹਨ। ਰੋਜ਼ਾਨਾ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਲੱਕ ਤੋੜ ਕੇ ਰੱਖ ਦਿੱਤੇ ਹਨ। ਹੁਣ ਕਿਸਾਨਾਂ ਨੇ 8 ਜੁਲਾਈ ਨੂੰ ਦੇਸ਼ ਭਰ ਵਿੱਚ ਵੱਡਾ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ।
ਕਿਸਾਨਾਂ ਦਾ ਐਲਾਨ,ਆਜੋ ਸਾਰੇ ਸੜਕਾਂ 'ਤੇ
ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਵਿੱਚ ਤਬਦੀਲ ਹੁੰਦਾ ਜਾ ਰਿਹਾ ਹੈ। ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਸ਼ੁਰੂ ਹੋਏ ਸੰਘਰਸ਼ ਨਾਲ ਦੂਜੇ ਵਰਗਾਂ ਦੇ ਲੋਕਾਂ ਨੂੰ ਵੀ ਨਾਲ ਜੋੜਨ ਲੱਗੇ ਹਨ ਜਿਸ ਕਾਰਨ ਸਰਕਾਰਾਂ ਮੁਸੀਬਤ ਚ ਫਸਦੀਆਂ ਨਜ਼ਰ ਆ ਰਹੀਆਂ ਹਨ। ਰੋਜ਼ਾਨਾ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਲੱਕ ਤੋੜ ਕੇ ਰੱਖ ਦਿੱਤੇ ਹਨ। ਹੁਣ ਕਿਸਾਨਾਂ ਨੇ 8 ਜੁਲਾਈ ਨੂੰ ਦੇਸ਼ ਭਰ ਵਿੱਚ ਵੱਡਾ ਐਕਸ਼ਨ ਕਰਨ ਦਾ ਐਲਾਨ ਕੀਤਾ ਹੈ।
ਕਿਸਾਨਾਂ ਦਾ ਐਲਾਨ,ਆਜੋ ਸਾਰੇ ਸੜਕਾਂ 'ਤੇ
ਸੰਯੁਕਤ ਕਿਸਾਨ ਮੋਰਚੇ ਨੇ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ 8 ਜੁਲਾਈ ਨੂੰ ਦੇਸ਼ਵਿਆਪੀ ਰੋਸ਼ ਮੁਜ਼ਾਹਰੇ ਦਾ ਸੱਦਾ ਦਿੱਤਾ ਹੈ। ਮੋਰਚੇ ਦੇ ਲੀਡਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸ ਦਿਨ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਆਪਣੇ ਵਾਹਨਾਂ ਨੂੰ ਸੂਬਾਈ ਤੇ ਕੌਮੀ ਸ਼ਾਹਰਾਹਾਂ ’ਤੇ ਖੜ੍ਹਾ ਕੇ ਆਪਣਾ ਰੋਸ ਦਰਜ ਕਰਵਾਉਣ।