ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਚੰਡੀਗੜ੍ਹ ਸੈਕਟਰ 39 ਸਥਿਤ ਪ੍ਰੈੱਸਵਾਰਤਾ ਕਰ ਕੇ ਭਾਜਪਾ ਸਰਕਾਰ 'ਤੇ ਜਿੱਥੇ ਨਿਸ਼ਾਨੇ ਸਾਧੇ ਤਾਂ ਉਥੇ ਹੀ ਪੰਜਾਬ ਵਿੱਚ ਪੁੱਟੇ ਜਾ ਰਹੇ ਜੀਓ ਦੇ ਟਾਵਰਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਹਮਾਇਤ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਜਦਕਿ ਜੀਓ ਕੰਪਨੀ ਦੇ ਸਿਮ ਨੂੰ ਕਿਸੇ ਹੋਰ ਕੰਪਨੀ ਵਿੱਚ ਤਬਦੀਲ ਕਰ ਵਿਰੋਧ ਕਰਨ ਕਿਉਂਕਿ ਟਾਵਰ ਪੁੱਟਣ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਸਣੇ ਘਰ ਤੋਂ ਆਨਲਾਈਨ ਕੰਮ ਕਰਨ ਵਾਲੇ ਲੋਕਾਂ ਦਾ ਨੁਕਸਾਨ ਹੋ ਰਿਹਾ।
ਕਿਸਾਨ ਨਾ ਪੁੱਟਣ ਜੀਓ ਦੇ ਟਾਵਰ, ਬੱਚਿਆਂ ਦੀ ਪੜ੍ਹਾਈ ਤੇ ਹੋ ਰਿਹਾ ਅਸਰ: ਅਰੋੜਾ
ਆਮ ਆਦਮੀ ਪਾਰਟੀ ਵਿਧਾਇਕ ਅਮਨ ਅਰੋੜਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਜੀਓ ਕੰਪਨੀ ਦੇ ਟਾਵਰਾਂ ਦੇ ਕੁਨੈਕਸ਼ਨ ਕੱਟ ਕੇ ਕਾਨੂੰਨ ਹੱਥ ਵਿੱਚ ਨਾ ਲੈਣ। ਕੁਨੈਕਸ਼ਨ ਕੱਟਣ ਨਾਲ ਬੱਚਿਆਂ ਦੀ ਪੜ੍ਹਾਈ ਅਤੇ ਆਨਲਾਈਨ ਕੰਮ ਕਰਨ ਵਾਲਿਆਂ ਨੂੰ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਅਮਨ ਅਰੋੜਾ ਨੇ ਅੰਬਾਨੀ ਤੇ ਅਡਾਨੀ ਉੱਪਰ ਹਮਲਾ ਬੋਲਦਿਆਂ ਇਹ ਵੀ ਕਿਹਾ ਕਿ ਇਨ੍ਹਾਂ ਦੋਨਾਂ ਕਾਰਪੋਰੇਟ ਘਰਾਣਿਆਂ ਨੂੰ ਛੱਡ ਕੇ ਬਾਕੀ ਦੇ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੇ ਵਿੱਚ ਸੱਦਾ ਦੇਣਾ ਚਾਹੀਦਾ ਹੈ ਤੇ ਅੰਬਾਨੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਉੱਪਰ ਟਾਵਰਾਂ ਦੀ ਬਿਜਲੀ ਸਪਲਾਈ ਰੋਕਣ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ 'ਤੇ ਬੋਲਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਉੱਪਰ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਸਕਦੀ।
ਤੁਹਾਨੂੰ ਦੱਸ ਦਈਏ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਬਿਆਨ ਜਾਰੀ ਕਰ ਮੋਬਾਇਲ ਟਾਵਰਾਂ ਦੀ ਬਿਜਲੀ ਸਪਲਾਈ ਕੱਟਣ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਅਪੀਲ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਦੂਰ-ਸੰਚਾਰ ਸੇਵਾਵਾਂ ਠੱਪ ਹੋਣ ਨਾਲ ਰੋਜ਼ਾਨਾ ਜ਼ਿੰਦਗੀ ਵਿੱਚ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।