ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ (FARMER UNIONS MEET CM) ਹੋ ਰਹੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਮਸਲਿਆਂ ਤੇ ਮੰਗਾਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਸੱਦਾ ਦਿੱਤਾ ਹੈ। ਇਸ ਮੀਟਿੰਗ ਉਪਰੰਤ ਹੀ ਕਿਸਾਨ ਜਥੇਬੰਦੀਆਂ ਭਵਿੱਖ ਦੀ ਰਣਨੀਤੀ ਬਾਰੇ ਫੈਸਲਾ ਲੈਣਗੀਆਂ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹੁਣ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
ਕਿਸਾਨਾਂ ਦੀ ਸੀਐਮ ਚੰਨੀ ਨਾਲ ਮੀਟਿੰਗ
ਉਗਰਾਹਾਂ ਜਥੇਬੰਦੀ ਨਾਲ ਹੋਈ ਮੀਟਿੰਗ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਲ ਮੀਟਿੰਗ ਹੋਈ। ਇਸ ਮੀਟਿੰਗ ’ਚ ਕੁਝ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ। ਉਗਰਾਹਾਂ ਜਥੇਬੰਦੀ ਦੀ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਨਾਲ ਅਗਲੀ ਮੀਟਿੰਗ ਅਗਲੇ ਬੁੱਧਵਾਰ ਨੂੰ ਹੋਵੇਗੀ।
ਸੀਐੱਮ ਚੰਨੀ ਦੀ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ
ਇਨ੍ਹਾਂ ਮੁੱਦਿਆਂ ’ਤੇ ਬਣੀ ਸਹਿਮਤੀ
ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਕਿਸਾਨ ਅਤੇ ਸਰਕਾਰ ਵਿਚਾਲੇ ਟੋਲ ਪਲਾਜ਼ਾ ਦੇ ਰੇਟ ਵਧਾਉਣ ਨੂੰ ਲੈ ਕੇ ਤਕਰਾਰ ਚਲ ਰਹੀ ਸੀ। ਉਗਰਾਹਾਂ ਜਥੇਬੰਦੀ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਤੇ ਟੋਲ ਪਲਾਜ਼ਿਆ ਤੇ ਪਹਿਲਾਂ ਵਾਲੇ ਹੀ ਟੋਲ ਰੇਟ ਰਹਿਣਗੇ। ਜਦਕਿ ਕੇਂਦਰ ਸਰਕਾਰ ਦੇ ਟੋਲ ਪਲਾਜ਼ਿਆ ਸਬੰਧੀ ਅਜੇ ਚਰਚਾ ਜਾਰੀ ਹੈ। ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ 234 ਵਿਚੋਂ 211 ਕਿਸਾਨਾਂ ’ਤੇ ਦਰਜ ਪਰਚੇ ਰੱਦ ਕਰ ਦਿੱਤੇ ਗਏ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਸਰਕਾਰ ਕੋਲੋਂ ਕਿਸਾਨਾਂ ਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਸੀ ਇਹ ਪਰਚੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਕੀਤੇ ਗਏ ਸੀ।
ਉਗਰਾਹਾਂ ਜਥੇਬੰਦੀ ਨਾਲ ਹੋਈ ਮੁੱਖ ਮੰਤਰੀ ਚੰਨੀ ਦੀ ਬੈਠਕ
ਇਹ ਵੀ ਪੜੋ:ਮੁੱਖ ਮੰਤਰੀ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਆਗੂ ਦਾ ਵੱਡਾ ਬਿਆਨ...
ਕਿਸਾਨਾਂ ਦੀਆਂ ਹਨ ਇਹ ਮੰਗਾਂ
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬੁਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਕਿਹੜੇ ਮੁੱਦਿਆਂ ’ਤੇ ਚਰਚਾ ਕੀਤੀ ਜਾਣੀ ਹੈ, ਇਸ ਬਾਰੇ ਹੀ ਅੱਜ ਦੀ ਮੀਟਿੰਗ ਵਿੱਚ ਰਣਨੀਤੀ ਘੜ੍ਹੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਕਰਜਾ ਮਾਫੀ, ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ, ਫਸਲਾਂ ਖਰਾਬ ਹੋਣ ਦਾ ਮੁਆਵਜ਼ਾ, ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਆਗੂ ਵੀਰਵਾਰ ਨੂੰ ਸੀਐਮ ਨਾਲ ਮੁਲਾਕਾਤ ਕਰਨ ਲਈ ਪੁੱਜਣਗੇ।