ਪੰਜਾਬ

punjab

ETV Bharat / city

ਦਿੱਲੀ ਘੇਰਣ ਲਈ 500 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਬਣਾਇਆ 'ਸੰਯੁਕਤ ਕਿਸਾਨ ਮੋਰਚਾ' - farm act 2020

26-27 ਨਵੰਬਰ ਨੂੰ ਦਿੱਲੀ ਦੇ ਘਿਰਾਓ ਨੂੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ 'ਚ ਬੈਠਕ ਕਰ ਕਈ ਅਹਿਮ ਫ਼ੈਸਲੇ ਲਏ ਹਨ। ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜੱਥੇਬੰਦੀਆਂ ਸਾਂਝੇ ਤੌਰ 'ਤੇ ਸੰਯੁਕਤ ਕਿਸਾਨ ਮੋਰਚਾ ਬੈਨਰ ਹੇਠ ਸੰਘਰਸ਼ ਲੜਣਗੀਆਂ।

ਕਿਸਾਨਾਂ ਨੇ ਚੰਡੀਗੜ੍ਹ 'ਚ ਕੀਤੀ ਬੈਠਕ
ਕਿਸਾਨਾਂ ਨੇ ਚੰਡੀਗੜ੍ਹ 'ਚ ਕੀਤੀ ਬੈਠਕ

By

Published : Nov 19, 2020, 9:24 PM IST

ਚੰਡੀਗੜ੍ਹ: ਸੈਕਟਰ 35 ਸਥਿਤ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਵੱਲੋਂ ਬੈਠਕ ਕੀਤੀ ਗਈ ਜਿਸ ਵਿੱਚ ਰਾਜਸਥਾਨ, ਪੱਛਮੀ ਬੰਗਾਲ, ਹਰਿਆਣਾ ਅਤੇ ਹੋਰਨਾਂ ਕਈ ਸੂਬਿਆਂ ਦੇ ਕਿਸਾਨ ਆਗੂਆਂ ਅਤੇ ਮੰਤਰੀਆਂ ਵੱਲੋਂ ਬੈਠਕ 'ਚ ਸ਼ਮੂਲੀਅਤ ਕੀਤੀ ਗਈ। ਬੈਠਕ ਚ 26-17 ਨਵੰਬਰ ਨੂੰ ਦਿੱਲੀ ਦੇ ਘਿਰਾਓ ਨੂੰ ਲੈ ਕੇ ਕਿਸਾਨਾਂ ਨੇ ਰਣਨਿਤੀ ਘੜੀ ਅਤੇ ਕਈ ਅਹਮ ਫ਼ੈਸਲੇ ਲਏ।

ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਕਿਸਾਨ ਆਗੂ ਚੰਡੂਨੀ ਨੇ ਦੱਸਿਆ ਕਿ ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜੱਥੇਬੰਦੀਆਂ ਸਾਂਝੇ ਤੌਰ 'ਤੇ ਸੰਯੁਕਤ ਕਿਸਾਨ ਮੋਰਚਾ ਬੈਨਰ ਹੇਠ ਸੰਘਰਸ਼ ਲੜਣਗੀਆਂ।

ਕਿਸਾਨਾਂ ਨੇ ਚੰਡੀਗੜ੍ਹ 'ਚ ਕੀਤੀ ਬੈਠਕ

ਸੰਯੁਕਤ ਕਿਸਾਨ ਮੋਰਚਾ ਬੈਠਕ ਦਾ ਹਿੱਸਾ ਬਣੇ ਯੋਗੇਂਦਰ ਯਾਦਵ ਨੇ ਕਿਹਾ ਕਿ ਚੰਡੀਗੜ੍ਹ ਦੀ ਇਸ ਬੈਠਕ ਵਿੱਚ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ ਕਿ ਪੰਜ ਸੌ ਕਿਸਾਨ ਜਥੇਬੰਦੀਆਂ ਵੱਲੋਂ ਮਿਲ ਕੇ ਸੰਯੁਕਤ ਕਿਸਾਨ ਮੋਰਚਾ ਲਗਾਇਆ ਜਾਵੇਗਾ ਅਤੇ ਸੰਵਿਧਾਨ ਦਿਵਸ ਮੌਕੇ 26 ਨਵੰਬਰ ਨੂੰ ਦਿੱਲੀ ਵਿਖੇ ਜੰਤਰ ਮੰਤਰ ਤੇ ਕਿਸਾਨ ਜਥੇਬੰਦੀਆਂ ਕਾਲੇ ਕਾਨੂੰਨ ਤੇ ਨਵੇਂ ਆਉਣ ਵਾਲੇ ਬਿਜਲੀ ਬਿਲ ਨੂੰ ਰੱਦ ਕਰਨ ਦੀ ਮੰਗ ਕਰਨਗੀਆਂ।

ਯੋਗੇਂਦਰ ਯਾਦਵ ਨੇ ਇਹ ਵੀ ਕਿਹਾ ਕਿ ਇਸ ਵਾਰ ਕਿਸਾਨ ਸਿਰਫ਼ ਇੱਕ ਜਾਂ ਦੋ ਦਿਨ ਦੇ ਲਈ ਧਰਨਾ ਦੇਣ ਦਿੱਲੀ ਨਹੀਂ ਜਾਵੇਗਾ ਕਿਸਾਨ ਸੰਘਰਸ਼ ਲੰਮਾ ਚੱਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਿਛਲੇ ਛੇ ਮਹੀਨੇ ਤੋਂ ਮੋਰਚੇ ਤੇ ਬੈਠਾ ਹੈ ਅਤੇ ਇਸ ਵਾਰ ਕਿਸਾਨ ਆਪਣੀਆਂ ਮੰਗਾਂ ਮੰਨਵਾ ਕੇ ਹੀ ਵਾਪਿਸ ਆਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪਹਿਲੇ ਦਿਨ ਹੀ ਸਰਕਾਰ ਮੰਨ ਲੈਂਦੀ ਹੈ ਤਾਂ ਖ਼ੁਸ਼ੀ ਦਾ ਦਿਨ ਹੋਵੇਗਾ ਨਹੀਂ ਤਾਂ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ 'ਚ ਸੰਘਰਸ਼ ਜਾਰੀ ਰੱਖਣਗੇ।

ਕਿਸਾਨਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਸਾਨੂੰ ਰਾਹ ਵਿੱਚ ਕੋਰਦੀ ਹੈ ਤਾਂ ਉੱਥੇ ਹੀ ਬੈਠ ਅਨਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ।

ABOUT THE AUTHOR

...view details