ਚੰਡੀਗੜ੍ਹ: ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨਾਲ ਬੈਠਕ ਜਾਰੀ ਹੈ। 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਭਵਨ ਵਿਖੇ ਬੈਠਕ ਕਰ ਰਣਨੀਤੀ ਬਣਾਈ ਸੀ।
23 ਨਵੰਬਰ ਤੋਂ ਚੱਲਣਗੀਆਂ ਪੰਜਾਬ 'ਚ ਰੇਲਗੱਡੀਆਂ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸਾਨਾਂ ਦੀ ਬੈਠਕ
ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨਾਲ ਬੈਠਕ ਜਾਰੀ ਹੈ। 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਨਾਲ ਬੈਠਕ ਤੋਂ ਪਹਿਲਾਂ ਕਿਸਾਨ ਭਵਨ ਵਿਖੇ ਬੈਠਕ ਕਰ ਰਣਨੀਤੀ ਬਣਾਈ ਸੀ।
ਫ਼ੋਟੋ
ਪੰਜਾਬ ਭਵਨ ਵਿਖੇ ਬੈਠਕ ਤੋਂ ਪਹਿਲਾਂ ਉਗਰਾਹਾਂ ਜਥੇਬੰਦੀ ਦੇ ਆਗੂ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਇੰਨਾ ਜ਼ਰੂਰ ਕਿਹਾ ਕਿ ਮਾਲ ਗੱਡੀਆਂ ਅਤੇ ਮੁਸਾਫਰ ਰੇਲ ਗੱਡੀਆਂ ਚਲਾਉਣ ਉੱਤੇ ਸਹਿਮਤੀ ਬਣ ਸਕਦੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਬਾਰੇ ਦੋ ਮੀਟਿੰਗ ਕਰ ਚੁੱਕੇ ਹਨ। ਪੰਜਾਬ ਸਰਕਾਰ ਦੇ ਮੰਤਰੀ ਵੀ ਲਗਾਤਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਸੂਬੇ ਵਿੱਚ ਯੂਰੀਆ ਦੀ ਕਮੀ ਅਤੇ ਇੰਡਸਟਰੀ ਨੂੰ ਹੁਣ ਤੱਕ 3500 ਕਰੋੜ ਦਾ ਨੁਕਸਾਨ ਹੋ ਚੁੱਕਿਆ ਹੈ।
Last Updated : Nov 21, 2020, 4:11 PM IST