ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਸੀਐੱਮ ਮਾਨ ਦੇ ਨਾਲ ਮੁਲਾਕਾਤ ਕੀਤੀ ਜਾਣੀ ਸੀ ਪਰ ਸਰਕਾਰ ਵੱਲੋਂ ਮੁਲਾਕਾਤ ਨੂੰ ਮੁਲਤਵੀ ਕਰ ਦਿੱਤਾ ਗਿਆ। ਦੱਸ ਦਈਏ ਕਿ ਕਿਸਾਨਾਂ ਵੱਲੋਂ ਹੁਣ ਆਪਣੇ ਪੱਕੇ ਮੋਰਚੇ ਦੀ ਤਿਆਰੀ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਤਿਆਰੀ ਵੀ ਕਰ ਲਈ ਹੈ। ਕਿਸਾਨਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਉਹ ਆਪਣਾ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਇਸ ਦੌਰਾਨ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਦੀ ਗੱਲ ਕਰ ਰਹੇ ਹਨ।
ਇਸ ਸਬੰਧ ’ਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਸੀਐੱਮ ਮਾਨ ਦੇ ਨਾਲ ਮੀਟਿੰਗ ਕੀਤੀ ਸੀ ਉਸ ਸਮੇਂ ਉਨ੍ਹਾਂ ਨੇ 10 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਆਪਣੀਆਂ ਸਾਰੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਸੀ।
'ਅਸੀਂ ਲਾਵਾਂਗੇ ਪੱਕਾ ਮੋਰਚਾ': ਕਿਸਾਨ ਆਗੂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਬੀਤੀ ਰਾਤ ਵੀ ਮੀਟਿੰਗ ਲਈ ਬੁਲਾਇਆ ਜਾ ਰਿਹਾ ਸੀ। ਪਰ ਉਨ੍ਹਾਂ ਨੇ ਅੱਜ 11 ਵਜੇ ਦਾ ਸਮਾਂ ਤੈਅ ਕੀਤਾ ਗਿਆ ਪਰ ਅੱਜ ਉਨ੍ਹਾਂ ਦੇ ਨਾਲ ਮੀਟਿੰਗ ਨਹੀਂ ਹੋਈ। ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪੱਕੇ ਮੋਰਚੇ ਦੇ ਲਈ ਸਾਰਾ ਸਾਮਾਨ ਨਾਲ ਲੈ ਕੇ ਆਏ ਹਨ। ਜਿੱਥੇ ਪੁਲਿਸ ਵੱਲੋਂ ਰੋਕਿਆ ਜਾਵੇਗਾ ਉੱਥੇ ਉਹ ਰੁਕ ਜਾਣਗੇ ਅਤੇ ਆਪਣਾ ਪੱਕਾ ਮੋਰਚਾ ਲਗਾ ਲਿਆ ਜਾਵੇਗਾ।
'ਧਰਨੇ ਦੀ ਕੀਤੀ ਪੂਰੀ ਤਿਆਰੀ': ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਿਲਕੁੱਲ ਸ਼ਾਂਤਮਈ ਢੰਗ ਦੇ ਨਾਲ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਸਾਰੇ ਕਿਸਾਨ ਵੀਰਾਂ ਨੂੰ ਅਪੀਲ ਵੀ ਕੀਤੀ ਹੈ। ਧਰਨੇ ਦੇ ਲਈ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।
'ਮਾਨ ਨੇ ਮੀਟਿੰਗ ਲਈ ਵੀ ਨਹੀਂ ਦਿੱਤਾ ਸਮਾਂ':ਕਿਸਾਨ ਆਗੂ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਅਤੇ ਪਿੰਡਾਂ ਤੋਂ ਹਜ਼ਾਰਾਂ ਕਿਸਾਨ ਸਭ ਤੋਂ ਪਹਿਲਾਂ ਮੁਹਾਲੀ ਵਿੱਚ ਇਕੱਠੇ ਹੋਏ ਹਨ। ਲੱਖੋਵਾਲ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਸੀਐਮ ਭਗਵੰਤ ਮਾਨ ਨਾਲ ਸਾਡੀ ਮੀਟਿੰਗ ਹੋਈ ਸੀ। ਉਨ੍ਹਾਂ 10 ਦਿਨਾਂ ਵਿੱਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਨਾ ਤਾਂ ਮੰਗਾਂ ਮੰਨੀਆਂ ਗਈਆਂ ਅਤੇ ਨਾ ਹੀ ਮਾਨ ਨੇ ਮੁੜ ਮੀਟਿੰਗ ਲਈ ਸਮਾਂ ਦਿੱਤਾ। ਇਸ ਤੋਂ ਬਾਅਦ ਅਸੀਂ 17 ਮਈ ਤੱਕ ਦਾ ਅਲਟੀਮੇਟਮ ਦਿੱਤਾ ਪਰ ਸਰਕਾਰ ਨੇ ਕੁਝ ਨਹੀਂ ਕੀਤਾ।