ਪੰਜਾਬ

punjab

ETV Bharat / city

LIVE: ਕਿਸਾਨਾਂ ਨੇ ਦਿੱਲੀ-ਅੰਮ੍ਰਿਤਸਰ ਹਾਈਵੇਅ ਕੀਤਾ ਜਾਮ

ਫ਼ੋਟੋ
ਫ਼ੋਟੋ

By

Published : Sep 25, 2020, 7:31 AM IST

Updated : Sep 25, 2020, 9:42 PM IST

14:23 September 25

1 ਤਰੀਕ ਨੂੰ ਮੁਕੰਮਲ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ: ਰਾਜੋਵਾਲ

ਵੀਡੀਓ

ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਧਰਨੇ 'ਚ ਪਹੁੰਚੇ ਬਲਬੀਰ ਸਿੰਘ ਰਾਜੇਵਾਲ ਤੇ ਕਿਹਾ ਇੱਕ ਤਰੀਕ ਨੂੰ ਮੁਕੰਮਲ ਰੇਲ ਰੋਕੂ ਅੰਦੋਲਨ ਕੀਤਾ ਜਾਵੇਗਾ। 

13:37 September 25

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਨੇ ਕੀਤਾ ਜਾਮ, ਪੰਜਾਬੀ ਸਿੰਗਰ ਵੀ ਹੱਕ 'ਚ ਨਿਤਰੇ

ਵੀਡੀਓ

ਕਿਸਾਨਾਂ ਨੇ ਕੀਤਾ ਜਾਮ, ਕਈ ਪੰਜਾਬੀ ਸਿੰਗਰ ਵੀ ਨਾਲ

13:26 September 25

ਖੇਤੀ ਬਿੱਲਾਂ ਦੇ ਵਿਰੋਧ 'ਚ ਮਲੇਰਕੋਟਲਾ 'ਚ ਕਿਸਾਨਾਂ ਦਾ ਪ੍ਰਦਰਸ਼ਨ

ਵੀਡੀਓ

ਮਲੇਰਕੋਟਲਾ ਵਿਖੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤਹਿਤ ਮੁਸਲਿਮ ਭਾਈਚਾਰੇ ਵੱਲੋਂ ਉੁਨ੍ਹਾਂ ਨੂੰ ਖਾਣਾ ਪਰੋਸਿਆ ਗਿਆ।

13:21 September 25

ਖੇਤੀ ਬਿੱਲ ਦਾ ਵਿਰੋਧ: ਧੂਰੀ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ

ਵੀਡੀਓ

ਧੂਰੀ ਵਿਖੇ ਆਮ ਆਦਮੀ ਪਾਰਟੀ, ਵੱਖ-ਵੱਖ ਕਿਸਾਨ ਯੂਨੀਅਨ, ਮਜ਼ਦੂਰਾਂ, ਪੱਲੇਦਾਰਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਕੇਂਦਰ ਸਰਕਾਰ ਦੇ, ਕਿਸਾਨ , ਵਪਾਰੀ ਅਤੇ ਮਜ਼ਦੂਰ ਮਾਰੂ ਕਾਨੂੰਨ ਦੇ ਖਿਲਾਫ਼ ਧੂਰੀ ਅਨਾਜ ਮੰਡੀ ਵਿੱਚ ਮਾਰਚ ਕਰਦਿਆਂ ਕੱਕੜਵਾਲ ਚੌਂਕ ਤੱਕ ਪੈਦਲ ਮਾਰਚ ਕੀਤਾ ਗਿਆ। ਇਹ ਮਾਰਚ ਕਿਸਾਨ ਯੂਨੀਅਨ, ਮਜ਼ਦੂਰਾਂ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੀ ਅਗਵਾਈ ਵਿੱਚ ਕੱਢਿਆ ਗਿਆ।

13:08 September 25

ਖੇਤੀ ਬਿੱਲਾਂ ਦਾ ਵਿਰੋਧ: ਅਕਾਲੀਆਂ ਨੇ ਚੰਡੀਗੜ੍ਹ-ਦਿੱਲੀ ਹਾਈਵੇਅ ਜਾਮ ਕਰਕੇ ਕੀਤਾ ਪ੍ਰਦਰਸ਼ਨ

ਅਕਾਲੀ ਦਲ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਚੰਡੀਗੜ੍ਹ-ਦਿੱਲੀ ਹਾਈਵੇਅ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਵਿਧਾਇਕ ਐਨ ਕੇ ਸ਼ਰਮਾ ਦੀ ਅਗਵਾਈ 'ਚ ਕੀਤਾ ਗਿਆ।

12:45 September 25

ਬਰਨਾਲਾ 'ਚ ਅਕਾਲੀਆਂ ਨੇ ਟੈਰਕਟਰ ਨੂੰ ਅੱਗ ਲਾ ਕੇ ਖੇਤੀ ਬਿੱਲਾਂ ਵਿਰੁੱਧ ਪ੍ਰਗਟਾਇਆ ਰੋਸ

ਵੀਡੀਓ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦੇ ਕੇ ਸੜਕਾਂ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸੜਕਾਂ ਉੱਤੇ ਧਰਨੇ ਲਗਾ ਕੇ ਖੇਤੀ ਬਿੱਲਾਂ ਖ਼ਿਲਾਫ਼ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਤਹਿਤ ਹੀ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਧਰਨੇ ਵਿੱਚ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਵੱਲੋਂ ਟਰੈਕਟਰ ਨੂੰ ਅੱਗ ਲਗਾ ਕੇ ਖੇਤੀ ਬਿੱਲਾਂ ਵਿਰੁੱਧ ਰੋਸ ਜਤਾਇਆ ਗਿਆ। ਅਕਾਲੀ ਆਗੂ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੁੰਦਾ ਹੈ। ਜੇਕਰ ਕਿਸਾਨ ਹੀ ਨਾ ਰਿਹਾ ਤਾਂ ਇਨ੍ਹਾਂ ਟਰੈਕਟਰਾਂ ਵੀ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਹ ਸੰਘਰਸ਼ ਖੇਤੀ ਬਿੱਲ ਰੱਦ ਹੋਣ ਤੱਕ ਜਾਰੀ ਰਹੇਗਾ।

12:22 September 25

ਫ਼ਰੀਦਕੋਟ 'ਚ ਪੰਜਾਬ ਬੰਦ ਨੂੰ ਮਿਲਿਆ ਹੁੰਗਾਰਾ, ਮੁਕੰਮਲ ਤੌਰ 'ਤੇ ਬੰਦ

ਵੀਡੀਓ

ਫ਼ਰੀਦਕੋਟ ਵਿਚ ਪੰਜਾਬ ਬੰਦ ਨੂੰ ਮਿਲਿਆ ਹੰਗਾਰਾ। 3 ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ 32 ਜਥੇਬੰਦੀਆਂ ਦਾ ਸੰਘਰਸ਼ ਜਾਰੀ।

12:17 September 25

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕਿਸਾਨਾਂ ਨੇ ਕੀਤਾ ਜਾਮ, ਕਈ ਪੰਜਾਬੀ ਸਿੰਗਰ ਵੀ ਨਾਲ

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕਿਸਾਨਾਂ ਨੇ ਕੀਤਾ ਜਾਮ, ਕਈ ਪੰਜਾਬ ਸਿੰਗਰ ਵੀ ਨਾਲ

12:11 September 25

ਖੇਤੀ ਬਿੱਲਾਂ ਦਾ ਵਿਰੋਧ: ਬਿਕਰਮ ਮਜੀਠੀਆ ਅਕਾਲੀਆਂ ਦੇ ਪ੍ਰਦਰਸ਼ਨ 'ਚ ਸ਼ਾਮਲ

ਵੀਡੀਓ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਚੱਕਾ ਜਾਮ ਵਿੱਚ ਬਿਕਰਮ ਮਜੀਠੀਆ ਹੋਏ ਸ਼ਾਮਲ।

11:58 September 25

ਪੰਜਾਬ ਬੰਦ: ਰੋਪੜ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ

ਵੀਡੀਓ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ 'ਤੇ ਰੋਪੜ ਦੇ ਪੂਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ।

11:53 September 25

ਜਲੰਧਰ 'ਚ ਨਜ਼ਰ ਆਇਆ ਪੰਜਾਬ ਬੰਦ ਦਾ ਅਸਰ

ਵੀਡੀਓ

ਜਲੰਧਰ ਵਿੱਚ ਵੀ ਪੰਜਾਬ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਇਸ ਤਹਿਤ ਦੁਕਾਨਾਂ ਵੀ ਬੰਦ ਹਨ, ਕਿਸਾਨ ਅਤੇ ਹੋਰ ਜਥੇਬੰਦੀਆਂ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰ ਰਹੀਆਂ ਹਨ।

11:37 September 25

ਖੇਤੀ ਬਿੱਲਾ ਦਾ ਵਿਰੋਧ: ਕਿਸਾਨਾਂ ਨੇ ਰੇਲਵੇ ਟਰੈਕ ਤੇ ਸੜਕਾਂ ਜਾਮ ਕੀਤੀਆਂ

ਵੀਡੀਓ

ਰੋਪੜ: ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਪੂਰੇ ਪੰਜਾਬ ਵਿੱਚ ਹੋ ਰਿਹਾ ਹੈ ਜਿਸ ਤਹਿਤ ਰੋਪੜ ਦੀਆਂ 7 ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਬੰਦ ਦਾ ਸਮਰਥਨ ਕਰਦਿਆਂ ਰੋਪੜ ਨੰਗਲ ਮਾਰਗ 'ਤੇ ਸੜਕ ਜਾਮ ਕੀਤੀ। ਇਸ ਦੌਰਾਨ ਰੇਲਵੇ ਸਟੇਸ਼ਨ ਦੇ ਟਰੈਕ 'ਤੇ ਧਰਨਾ ਵੀ ਦਿੱਤਾ।
 

11:13 September 25

ਲੁਧਿਆਣਾ 'ਚ ਪੰਜਾਬ ਬੰਦ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ

ਵੀਡੀਓ

ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਅਸਰ ਲੁਧਿਆਣਾ 'ਚ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਦੁਕਾਨਦਾਰਾਂ ਦਾ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਕਈ ਦੁਕਾਨਾਂ ਬੰਦ ਤੇ ਕੁਝ ਖੁਲ੍ਹੀਆਂ ਨਜ਼ਰ ਆ ਰਹੀਆਂ ਹਨ।

10:55 September 25

'ਮੈਂ ਕਿਸਾਨ ਵਿਰੋਧੀ ਕਾਨੂੰਨ ਦੇ ਖ਼ਿਲਾਫ਼ ਹਾਂ'

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਮੈਂ ਕਿਸਾਨ ਵਿਰੋਧੀ ਕਾਨੂੰਨ ਦੇ ਖ਼ਿਲਾਫ਼ ਹਾਂ ਤੇ ਕਿਸਾਨ ਸਾਡੀ ਰੀੜ ਦੀ ਹੱਡੀ ਹਨ ਤੇ ਇਹ ਕੇਂਦਰ ਵੱਲੋਂ ਚੁੱਕਿਆ ਗਿਆ ਗ਼ਲਤ ਕਦਮ ਹੈ। 

10:28 September 25

ਬਰਨਾਲਾ ਦੇ ਬਾਜ਼ਾਰ 'ਚ ਕਰਫ਼ਿਊ ਵਰਗੇ ਬਣੇ ਹਾਲਾਤ, ਬੰਦ ਦਾ ਪੂਰਾ ਅਸਰ

ਵੀਡੀਓ

ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਵਿਰੋਧ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਲੈ ਕੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦਾ ਅੱਜ ਬਰਨਾਲਾ ਵਿੱਚ ਇਸ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ ਕਿਸਾਨ ਜਥੇਬੰਦੀਆਂ ਅਤੇ ਵਪਾਰੀ ਵਰਗ ਵੱਲੋਂ ਮਿਲ ਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੂੰ ਅਪੀਲ ਕੀਤੀ ਜੇ ਤੇ ਬਾਜ਼ਾਰ ਬੰਦ ਕਰਵਾਏ ਗਏ। 
 

10:16 September 25

ਅੰਮ੍ਰਿਤਸਰ: ਧਰਨੇ ਦੇ ਮੱਦੇਨਜ਼ਰ ਥਾਂ-ਥਾਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ

ਵੀਡੀਓ

ਅੰਮ੍ਰਿਤਸਰ ਵਿੱਚ ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਪੁਲਿਸ ਮੁਲਾਜ਼ਮ ਥਾਂ-ਥਾਂ 'ਤੇ ਤਾਇਨਾਤ ਹਨ।

10:03 September 25

ਜਲੰਧਰ: ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

ਵੀਡੀਓ

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

09:44 September 25

ਖੇਤੀ ਬਿੱਲਾਂ ਦਾ ਵਿਰੋਧ: ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

ਫ਼ੋਟੋ

ਭਾਰਤੀ ਕਿਸਾਨ ਯੂਨੀਅਨ ਅਤੇ ਇਨਕਲਾਬੀ ਮਾਰਕਸਵਾਦੀ ਪਾਰਟੀ ਆਫ਼ ਇੰਡੀਆ (ਆਰਐਮਪੀਆਈ) ਦੀ ਅਗਵਾਈ ਹੇਠ ਕਿਸਾਨ, ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ, ਜਲੰਧਰ ਦੇ ਫਿਲੌਰ ਨੇੜੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ 'ਤੇ ਪ੍ਰਦਰਸ਼ਨ ਕਰ ਰਹੇ ਹਨ।

09:38 September 25

ਅੰਮ੍ਰਿਤਸਰ: ਧਰਨੇ ਦੇ ਮੱਦੇਨਜ਼ਰ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ, ਥਾਂ-ਥਾ 'ਤੇ ਪੁਲਿਸ ਮੁਲਾਜ਼ਮ ਤਾਇਨਾਤ

ਫ਼ੋਟੋ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।  ਇਸ ਸਬੰਧੀ ਏਸੀਪੀ ਨੇ ਕਿਹਾ ਕਿ ਪੂਰੇ ਸ਼ਹਿਰ ਵਿੱਚ ਹਰ ਕਰਾਸਰੋਡ ਤੇ ਲੈਵਲ ਕਰਾਸਿੰਗ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।"

09:32 September 25

'ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਗੇ ਕਿਸਾਨ'

ਫ਼ੋਟੋ

ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਨੇੜੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ। ਅੱਜ ਕਿਸਾਨਾਂ ਵੱਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਖੇਤੀ ਬਿੱਲਾਂ 'ਤੇ. ਐਸਐਚਓ ਲਾਡੋਵਾਲ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਤਹਿਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਨਾਲ ਹੀ ਦੱਸਿਆ ਕਿ ਕਿਸਾਨਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਂਤਮਈ ਰਹੇਗਾ।

ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਨੇੜੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ। ਅੱਜ ਕਿਸਾਨਾਂ ਵੱਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਖੇਤੀ ਬਿੱਲਾਂ 'ਤੇ. ਐਸਐਚਓ ਲਾਡੋਵਾਲ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਤਹਿਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਨਾਲ ਹੀ ਦੱਸਿਆ ਕਿ ਕਿਸਾਨਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਂਤਮਈ ਰਹੇਗਾ।

08:30 September 25

ਅੰਨਦਾਤਾ ਦੇ ਹੱਕ 'ਚ ਆਏ ਕਈ ਉੱਘੇ ਸੰਗੀਤਕਾਰ ਤੇ ਕਲਾਕਾਰ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਦੇ ਸੰਗੀਤਕਾਰ ਤੇ ਗਾਇਕ ਵੀ ਉਨ੍ਹਾਂ ਦੇ ਹੱਕ ਵਿੱਚ ਅੱਗੇ ਆਏ ਹਨ। ਇੱਥੇ ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਦੇ ਹੱਕ ਵਿੱਚ ਗੁਰਦਾਸ ਮਾਨ, ਰਣਜੀਤ ਬਾਵਾ, ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਜਸਬੀਰ ਜੱਸੀ, ਸਿੱਧੂ ਮੂਸੇਵਾਲਾ, ਮਲਕੀਤ ਸਿੰਘ, ਸਰਗੁਨ ਮਹਿਤਾ, ਜੈਜੀ ਬੀ ਤੇ ਹੋਰ ਵੀ ਕਈ ਨਾਮੀਂ ਸੰਗੀਤਕਾਰ ਕਿਸਾਨਾਂ ਦੇ ਹੱਕ ਵਿੱਚ ਆਏ ਹਨ।

08:18 September 25

ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਵੀਡੀਓ

ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਿਸਾਨਾਂ ਦੇ ਧਰਨਿਆਂ ਨੂੰ ਰੋਕਣ ਸਬੰਧੀ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਸੀ ਜਿਸ ਦੇ ਜਵਾਬ ਵਿੱਚ ਹਾਈ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਧਰਨੇ ਦੌਰਾਨ ਕੋਰੋਨਾ ਸਬੰਧੀ ਇਹਤਿਆਤ ਵਰਤਣ ਲਈ ਕਿਹਾ ਗਿਆ ਹੈ ਤੇ ਨਾਲ ਹੀ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਵੀ ਕਿਸਾਨ ਦੇ ਪੁੱਤ ਹਨ ਤੇ ਉਹ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜਨਗੇ।

07:49 September 25

ਰੇਲ ਰੋਕੋ ਅੰਦੋਲਨ ਦੇ ਤਹਿਤ ਕਿਸਾਨਾਂ ਦਾ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ

ਵੀਡੀਓ

ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ‘ਰੇਲ ਰੋਕੋ’ ਅੰਦੋਲਨ ਦੇ ਤਹਿਤ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਹੈ।

07:24 September 25

ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੀ ਲਲਕਾਰ

ਚੰਡੀਗੜ੍ਹ: ਖੇਤੀ ਬਿੱਲਾਂ ਦੇ ਹੱਕ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 'ਪੰਜਾਬ ਬੰਦ' ਦੇ ਸੱਦੇ 'ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰੇਲ ਰੋਕੋ ਅੰਦੋਲਨ ਦੇ ਤਹਿਤ ਅੱਜ ਦੂਜੇ ਦਿਨ ਵੀ ਕਿਸਾਨ ਰੇਲ ਪਟੱੜੀਆਂ 'ਤੇ ਧਰਨਾ ਦੇਣਗੇ।

ਪੰਜਾਬ ਬੰਦ ਦਾ ਸੱਦਾ

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ 'ਚ ਦੁਕਾਨਦਾਰ, ਦੋਧੀ ਯੂਨੀਅਨ ਤੇ ਹੋਰ ਵੀ ਯੂਨੀਅਨਜ਼ ਸਮਰਥਨ ਕਰਨਗੀਆਂ। ਜਾਣਕਾਰੀ ਮੁਤਾਬਕ ਇਹ ਬੰਦ ਸ਼ਾਮ 4 ਵਜੇ ਤੱਕ ਰਹੇਗਾ। ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਨੇ ਵੀ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੋਇਆ ਹੈ।

ਉੱਥੇ ਹੀ ਦੂਜੇ ਪਾਸੇ ਭਾਜਪਾ ਦੀ ਭਾਈਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਹੱਕਾਂ ਲਈ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਚੱਕਾ ਜਾਮ ਕਰਕੇ ਪ੍ਰਦਰਸ਼ਨ ਕਰੇਗੀ। ਪਰ ਅਕਾਲੀ ਦਲ ਦੇ ਇਸ ਫੈਸਲੇ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਨਿਰਾਸ਼ਾ ਪ੍ਰਗਟਾਉਂਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਦੇ ਬਰਾਬਰ ਮੁਕਾਬਲਾ ਕਰਨ ਵਾਂਗ ਕੀਤਾ ਫੈਸਲਾ ਕਿਸਾਨ ਧਿਰਾਂ ਨੂੰ ਰੜਕਦਾ ਰਹੇਗਾ। ਰਾਜੇਵਾਲ ਨੇ ਕਿਹਾ ਕਿ ਪੰਜਾਬ ਬੰਦ ਕਰਨ ਦਾ ਫੈਸਲਾ ਬਹੁਤ ਪਹਿਲਾਂ ਲੈ ਲਿਆ ਗਿਆ ਸੀ ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਅੰਦੋਲਨ ਦੀ ਹਿਮਾਇਤ ਵੀ ਮੁਕਾਬਲੇਬਾਜ਼ੀ ਵਾਂਗ ਕੀਤੀ ਹੈ। ਕਿਸਾਨ ਅੰਦੋਲਨ ਦੇ ਮੁਕਾਬਲੇ ਹੀ ਥਾਂ-ਥਾਂ 'ਤੇ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ।

ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ ਅੱਜ

ਦੇਸ਼ ਦੇ ਅੰਨਦਾਤਾ ਕਿਸਾਨ ਨੇ ਆਪਣੇ ਹੱਕਾਂ ਲਈ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਜਿਸ ਦਾ ਅੱਜ ਦੂਜਾ ਦਿਨ ਹੈ। ਇੱਥੇ ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਨੇ ਬੀਤੀ ਰਾਤ ਵੀ ਟ੍ਰੇਨ ਦੀਆਂ ਪਟੜੀਆਂ 'ਤੇ ਲੰਘਾਈ ਹੈ ਤੇ ਅੱਜ ਵੀ ਟ੍ਰੇਨ ਦੇ ਟ੍ਰੈਕਾਂ 'ਤੇ ਬੈਠ ਕੇ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਦਿੱਲੀ-ਅੰਮ੍ਰਿਤਸਰ, ਦਿੱਲੀ-ਬਠਿੰਡਾ, ਅੰਬਾਲਾ-ਬਠਿੰਡਾ, ਲੁਧਿਆਣਾ-ਜਾਖ਼ਲ ਮੁੱਖ ਰੇਲਵੇ ਮਾਰਗਾਂ ਸਮੇਤ ਹੋਰਾਂ 'ਤੇ ਵੀ ਧਰਨੇ ਲਾ ਕੇ ਮੋਰਚਾ ਸੰਭਾਲਿਆ ਗਿਆ ਸੀ।

ਪੰਜਾਬ ਬੰਦ ਦੌਰਾਨ ਕਿਸਾਨ ਅਮਨ ਕਾਨੂੰਨ ਦਾ ਖਿਆਲ ਰੱਖਣ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦੇ ਤਹਿਤ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬੰਦ ਦੌਰਾਨ ਪੰਜਾਬ ਵਿੱਚ ਵੱਡੇ ਪ੍ਰਦਰਸ਼ਨ ਹੋਣ ਦੀ ਉਮੀਦ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖੇਤੀ ਬਿੱਲਾਂ ਵਿਰੁੱਧ ਭਲਕੇ ਬੰਦ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Last Updated : Sep 25, 2020, 9:42 PM IST

ABOUT THE AUTHOR

...view details