ਚੰਡੀਗੜ੍ਹ: ਕਿਸਾਨਾਂ ਵਲੋਂ ਆਪਣੇ ਸੂਬੇ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਚੰਡੀਗੜ੍ਹ ਨੂੰ ਨਿਰੰਤਰ ਕੂਚ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਵਲੋਂ ਬੈਰੀਕੇਡਿੰਗ ਕਰਦਿਆਂ ਕਿਸਾਨਾਂ ਨੂੰ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਦਾ ਜਿਆਦਾ ਇਕੱਠ ਦੇਖ ਪੁਲਿਸ ਨੇ ਖੁਦ ਹੀ ਬੈਰੀਕੇਡ ਹਟਾ ਦਿੱਤੇ। ਇਸ ਦੌਰਾਨ ਹੀ ਰਾਜਪਾਲ ਦੇ ADC ਵਲੋਂ ਸਰਹੱਦ 'ਤੇ ਆ ਕੇ ਕਿਸਾਨਾਂ ਤੋਂ ਮੰਗ ਪੱਤਰ ਵੀ ਲਿਆ ਗਿਆ।
ਕਿਸਾਨਾਂ ਨੂੰ ਨਹੀਂ ਹੋਣ ਦਿੱਤਾ ਚੰਡੀਗੜ੍ਹ ਦਾਖਲ, ਰਾਜਪਾਲ ਦੇ ADC ਨੇ ਸਰਹੱਦ 'ਤੇ ਆ ਕੇ ਲਿਆ ਮੰਗ ਪੱਤਰ
15:57 June 26
ਕਿਸਾਨਾਂ ਦਾ ਇਕੱਠ ਦੇਖ ਪੁਲਿਸ ਨੇ ਹਟਾਏ ਬੈਰੀਕੇਡ
15:25 June 26
ਗਵਰਨਰ ਨੂੰ ਯਾਦ ਪੱਤਰ ਦੇਣ ਆਏ ਹਾਂ-ਰੁਲਦੂ ਮਾਨਸਾ
ਚੰਡੀਗੜ੍ਹ: ਪੰਜਾਬ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਕਹਿਣਾ ਕਿ ਉਹ ਸ਼ਾਂਤਮਈ ਮਰਚ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਰਾਜਪਾਲ ਨੂੰ ਉਨ੍ਹਾਂ ਵਲੋਂ ਯਾਦ ਪੱਤਰ ਸੌਂਪਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣਾ ਗਲਤ, ਕਿਉਂਕਿ ਉਹ ਸ਼ਾਂਤਮਈ ਮਾਰਚ ਕਰ ਰਹੇ ਹਨ
14:40 June 26
ਪੁਲਿਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ, ਕਿਸਾਨਾਂ ਦੇ ਹੌਂਸਲੇ ਬੁਲੰਦ
ਚੰਡੀਗੜ੍ਹ: ਪੰਜਾਬ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਜਿਸ ਦੇ ਚੱਲਦਿਆਂ ਕਿਸਾਨ ਪੁਲਿਸ ਵਲੋਂ ਲਗਾਏ ਬੈਰੀਕੇਡਾਂ ਨੂੰ ਤੋੜਦਿਆਂ ਅਤੇ ਪਾਣੀ ਦੀਆਂ ਬੁਛਾੜਾਂ ਦੀ ਪਰਵਾਹ ਕਰਦਿਆਂ ਲਗਾਤਾਰ ਅੱਗੇ ਵੱਧ ਰਹੇ ਹਨ।
14:19 June 26
ਕਿਸਾਨਾਂ ਨੇ ਤੋੜੇ ਬੈਰੀਕੇਡ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ: ਦੇਸ਼ ਭਰ ’ਚ ਕਿਸਾਨ ਰਾਜਪਾਲ ਨੂੰ ਮੰਗ ਪੱਤਰ ਸੌਪਣ ਜਾ ਰਹੇ ਹਨ ਉਥੇ ਹੀ ਚੰਡੀਗੜ੍ਹ ਵਿੱਚ ਵੀ ਕਿਸਾਨ ਰਾਜਪਾਲ ਨੂੰ ਮੰਗ ਪੱਤਰ ਸੌਪਣ ਲਈ ਆ ਰਹੇ ਹਨ ਤਾਂ ਪੁਲਿਸ ਨੇ ਕਿਸਾਨਾਂ ਨੂੰ ਬੈਰੀਕੇਡ ਲਗਾ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਨੇ ਬੈਰੀਕੇਡ ਤੋੜ ਦਿੱਤੇ ਤੇ ਚੰਡੀਗੜ੍ਹ ਦਾਖਲ ਹੋ ਗਏ। ਉਥੇ ਹੀ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।
13:12 June 26
‘ਬਿਆਨ ਨਹੀਂ ਕੇਂਦਰ ਸਰਕਾਰ ਸਾਨੂੰ ਦੇਵੇ ਸੱਦਾ, ਅਸੀਂ ਵੀ ਗੱਲਬਾਤ ਲਈ ਤਿਆਰ’
ਚੰਡੀਗੜ੍ਹ:ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਮੋਹਾਲੀ ਤੋਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਹੈ ਇਸੇ ਵਿਚਾਲੇ ਸਾਡੀ ਨੇ ਟੀਮ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਗੱਲਬਾਤ ਕੀਤੀ। ਇਸ ਮੌਕੇ ਕਿਸਾਨ ਆਗੂ ਰਾਜੇਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦਾ ਜਵਾਬ ਦਿੰਦੇ ਕਿਹਾ ਕਿ ਕੇਂਦਰ ਸਿਰਫ਼ ਬਿਆਨ ਦੇ ਰਹੀ ਹੈ ਜੇਕਰ ਸਾਨੂੰ ਸੱਦਾ ਦਿੱਤਾ ਜਾਵੇਗਾ ਤਾਂ ਅਸੀਂ ਗੱਲਬਾਤ ਲਈ ਜ਼ਰੂਰ ਜਾਵਾਂਗੇ।
12:39 June 26
Farmers Protest: ITO ਤੇ ਟਿਕਰੀ ਬਾਰਡਰ 'ਤੇ ਭਾਰੀ ਪੁਲਿਸ ਬਲ ਕੀਤਾ ਗਿਆ ਤੈਨਾਤ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਇੱਕ ਟਰੈਕਟਰ ਰੈਲੀ ਕਰਨਗੇ। ਇਸ ਦੇ ਮੱਦੇਨਜ਼ਰ ਆਈ ਟੀ ਓ ਅਤੇ ਟਕਰੀ ਸਰਹੱਦ 'ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਕਿਸਾਨ ਅੱਜ ਦੇਸ਼ ਭਰ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ। ਇਸ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਉਪ ਰਾਜਪਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।
12:17 June 26
ਕੇਂਦਰ ਖੇਤੀਬਾੜੀ ਮੰਤਰੀ ਦੇ ਕਿਸਾਨਾਂ ਨੂੰ ਕੀਤੀ ਅਪੀਲ
ਉਥੇ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਨਾ ਖ਼ਤਮ ਕਰ ਦੇਣ। ਉਹਨਾਂ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਤੇ ਜੇਕਰ ਕਿਸਾਨਾਂ ਨੂੰ ਫਿਰ ਵੀ ਇਸ ਵਿੱਚ ਕੋਈ ਗੜਬੜੀ ਲੱਗਦੀ ਹੈ ਤਾਂ ਅਸੀਂ ਉਹਨਾਂ ਦੀ ਹਰ ਗੱਲ ਸੁਣਨ ਨੂੰ ਤਿਆਰ ਹਾਂ।
11:04 June 26
ਰਾਜਪਾਲ ਦਾ ਘਿਰਾਓ ਕਰਨ ਲਈ ਅਮਲੋਹ ਤੋਂ ਚੰਡੀਗੜ੍ਹ ਰਵਾਨਾ ਹੋਏ ਕਿਸਾਨ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਯੂਕਤ ਕਿਸਾਨ ਮੋਰਚੇ ਦੇ ਸੱਦੇ ਅੱਜ ਕਿਸਾਨ 'ਖੇਤੀ ਬਚਾਓ, ਲੋਕਤੰਤਰ ਬਚਾਓ' ਦਿਵਸ ਮਨਾ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਸੂਬੇ ਦੇ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ ਤੇ ਰਾਜਪਾਲ ਨੂੰ ਮਿਲ ਕੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਪਿਆਂ ਜਾਵੇਗਾ। ਇਸ ਦੇ ਚਲਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨ ਅਮਲੋਹ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਹਨ।
08:41 June 26
ਗੁਰਦਾਸਪੁਰ ਤੋਂ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਰਵਾਨਾ
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉਸ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ 26 ਜੂਨ ਨੂੰ ‘ਕਿਸਾਨ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਉਣਗੇ ਅਤੇ ਚੰਡੀਗੜ੍ਹ ਵਿੱਚ ਗਵਰਨਰ ਦਾ ਘਿਰਾਓ ਕਰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਣਗੇ। ਇਸੇ ਦੇ ਮੱਦੇਨਜ਼ਰ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ ਅਤੇ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
06:26 June 26
Agricultural law: ਅੰਦੋਲਨ ਨੂੰ 7 ਮਹੀਨੇ ਹੋਏ ਪੂਰੇ, ਕਿਸਾਨ ਮਨਾ ਰਹੇ 'ਖੇਤੀ ਬਚਾਓ, ਲੋਕਤੰਤਰ ਬਚਾਓ' ਦਿਵਸ
ਚੰਡੀਗੜ੍ਹ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਪਿਛਲੇ 7 ਮਹੀਨੀਆਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡੱਟੇ ਹੋਏ ਹਨ। ਆਪਣੇ ਨਿਰਧਾਰਤ ਪ੍ਰੋਗਰਾਮ ਤਹਿਤ ਅੱਜ ਕਿਸਾਨ ਦੇਸ਼ ਭਰ 'ਚ 'ਖੇਤੀ ਬਚਾਓ, ਲੋਕਤੰਤਰ ਬਚਾਓ' ਦਿਵਸ ਮਨਾ ਰਹੇ ਹਨ। ਕਿਸਾਨਾਂ ਵੱਲੋਂ ਦੇਸ਼ ਦੇ ਸਾਰੇ ਹੀ ਸੂਬਿਆਂ 'ਚ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਸੂਬੇ ਦੇ ਰਾਜਪਾਲ ਦੇ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਣਗੇ।