ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੀਤਾ ਰੋਸ ਪ੍ਰਦਰਸ਼ਨ - ਮੁਹਾਲੀ
ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾ ਨੇ ਆਪਣੀਆਂ ਮੰਗਾ ਨੂੰ ਲੈ ਕੇ ਕੀਤਾ ਪ੍ਰਦਰਸ਼ਨ। ਮੁਹਾਲੀ ਤੋਂ ਚੰਡੀਗੜ੍ਹ ਤੱਕ ਕੱਢਿਆ ਰੋਸ ਮਾਰਚ। ਸਾਰੀਆਂ ਫ਼ਸਲਾਂ 'ਤੇ ਐੱਮਐੱਸਪੀ ਮੁਤਾਬਕ ਰੇਟ ਦਿੱਤੇ ਜਾਣ ਦੀ ਕੀਤੀ ਮੰਗ।
ਕਿਸਾਨਾਂ ਨੇ ਮੰਗਾ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਗਰੁੱਪ ਦੀ ਅਗਵਾਈ ਹੇਠਾਂ ਹਜ਼ਾਰਾਂ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕੱਢਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਸਾਰੀਆਂ ਹੀ ਫ਼ਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਮੁਤਾਬਕ ਰੇਟ ਦੇਣ ਦੀ ਮੰਗ ਕੀਤੀ।