ਪੰਜਾਬ

punjab

ETV Bharat / city

ਸਹਿਕਾਰੀ ਬੈਂਕਾਂ ਨੂੰ ਲੈਕੇ ਡਿਪਟੀ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਫੈਸਲਾ - Punjab State Cooperative Bank

ਸਹਿਕਾਰੀ ਬੈਂਕਾਂ (Cooperative Banks) ਚ ਨੌਕਰੀ ਕਰਦੇ ਸਹਾਇਕ ਮੈਨੇਜਰਾਂ ਅਤੇ ਮੈਨੇਜਰਾਂ ਨੂੰ ਸੂਬਾ ਸਰਕਾਰ ਦੇ ਵੱਲੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ (Deputy Chief Minister Sukhjinder Singh Randhawa) ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਸਹਿਕਾਰੀ ਬੈਂਕਾਂ ਨੂੰ ਲੈਕੇ ਡਿਪਟੀ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਫੈਸਲਾ
ਸਹਿਕਾਰੀ ਬੈਂਕਾਂ ਨੂੰ ਲੈਕੇ ਡਿਪਟੀ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਫੈਸਲਾ

By

Published : Oct 14, 2021, 3:58 PM IST

Updated : Oct 14, 2021, 10:59 PM IST

ਚੰਡੀਗੜ੍ਹ: ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ (Punjab State Cooperative Bank) ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿੱਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਤਕੜਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਹਿਕਾਰੀ ਬੈਂਕਾਂ ਨੂੰ ਕਮਰਸ਼ੀਅਲ ਬੈਂਕਾਂ ਦੇ ਮੁਕਾਬਲੇ ਦਾ ਬਣਾਉਣ ਦੇ ਟੀਚੇ ਨਾਲ ਇਨ੍ਹਾਂ ਬੈਂਕਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਪਦ-ਉੱਨਤੀਆਂ ਦੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 159 ਸਹਾਇਕ ਮੈਨੇਜਰਾਂ ਨੂੰ ਬਤੌਰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਬਤੌਰ ਸੀਨੀਅਰ ਮੈਨੇਜਰ ਪਦ-ਉੱਨਤ ਕੀਤਾ ਗਿਆ ਹੈ।

ਸਹਿਕਾਰੀ ਬੈਂਕਾਂ (Cooperative Banks) ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਅਸਾਮੀਆਂ ਦੀ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਗਾਹਕਾਂ ਨੂੰ ਸਮੇਂ ਸਿਰ ਅਤੇ ਵਧੀਆ ਸੇਵਾਵਾਂ ਦੇਣ ਲਈ ਵੱਖ-ਵੱਖ ਕਾਡਰਾਂ ਵਿੱਚ ਕੁੱਲ 856 ਅਸਾਮੀਆਂ ਦੀ ਨਵੀਂ ਭਰਤੀ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ਉੱਤੇ ਸੂਬੇ ਦੇ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ। ਸਹਿਕਾਰਤਾ ਖੇਤਰ ਖੇਤੀਬਾੜੀ ਤੇ ਪੇਂਡੂ ਖੇਤਰ ਦੀ ਰੀੜ੍ਹ ਦੀ ਹੱਡੀ ਹੈ ਜਿਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਰੰਧਾਵਾ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ:ਸਿੱਧੂ ਦੇ ਨੇੜਲੇ ਪਰਗਟ ਸਿੰਘ ਨੇ ਕਿਹਾ- ਕੈਪਟਨ ਦੀ ਮਿਲੀ ਭੁਗਤ ਨਾਲ ਪੰਜਾਬ ’ਚ ਦਖ਼ਲ ਦੇ ਰਿਹੈ ਕੇਂਦਰ

Last Updated : Oct 14, 2021, 10:59 PM IST

ABOUT THE AUTHOR

...view details