ਪੰਜਾਬ

punjab

ETV Bharat / city

ਕਿਸਾਨਾਂ ਨੂੰ ਮਿਲ ਸਕਦੈ ਕਣਕ ’ਤੇ ਪ੍ਰਤੀ ਕੁਇੰਟਲ 200 ਰੁਪਏ ਤੱਕ ਬੋਨਸ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਨੇ ਘਰਾਂ ’ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਤਜਵੀਜ਼ ਬਣਾਈ ਹੈ। ਇਸ ਤਜਵੀਜ਼ ਮੁਤਾਬਕ ਉਨ੍ਹਾਂ ਕਿਸਾਨਾਂ ਨੂੰ ਕਣਕ ’ਤੇ ਪ੍ਰਤੀ ਕੁਇੰਟਲ ਪਿੱਛੇ 100 ਤੋਂ 200 ਰੁਪਏ ਤੱਕ ਬੋਨਸ ਮਿਲੇਗਾ, ਜੋ ਕਣਕ ਨੂੰ ਕੁਝ ਸਮੇਂ ਵਾਸਤੇ ਆਪੋ ਆਪਣੇ ਘਰਾਂ ਵਿੱਚ ਰੱਖਣਗੇ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Apr 5, 2020, 12:53 PM IST

ਚੰਡੀਗੜ੍ਹ: ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਨੇ ਘਰਾਂ ’ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਤਜਵੀਜ਼ ਬਣਾਈ ਹੈ। ਇਹ ਤਜਵੀਜ਼ ਕੇਂਦਰ ਸਰਕਾਰ ਕੋਲ ਭੇਜੀ ਹੈ। ਮੋਦੀ ਸਰਕਾਰ ਕੋਲੋਂ ਹਰੀ ਝੰਡੀ ਮਿਲਣ ਮਗਰੋਂ ਪੰਜਾਬ ਸਰਕਾਰ ਇਸ ਦਾ ਐਲਾਨ ਕਰ ਦੇਵੇਗੀ।

ਇਸ ਤਜਵੀਜ਼ ਮੁਤਾਬਕ ਉਨ੍ਹਾਂ ਕਿਸਾਨਾਂ ਨੂੰ ਕਣਕ ’ਤੇ ਪ੍ਰਤੀ ਕੁਇੰਟਲ ਪਿੱਛੇ 100 ਤੋਂ 200 ਰੁਪਏ ਤੱਕ ਬੋਨਸ ਮਿਲੇਗਾ, ਜੋ ਕਣਕ ਨੂੰ ਕੁਝ ਸਮੇਂ ਵਾਸਤੇ ਆਪੋ ਆਪਣੇ ਘਰਾਂ ਵਿੱਚ ਰੱਖਣਗੇ। ਕਣਕ ਦਾ ਸਰਕਾਰੀ ਭਾਅ ਐਤਕੀਂ 1925 ਰੁਪਏ ਪ੍ਰਤੀ ਕੁਇੰਟਲ ਹੈ।

ਹਾਸਲ ਜਾਣਕਾਰੀ ਮੁਤਾਬਕ ਜਿਹੜੇ ਕਿਸਾਨ 15 ਤੋਂ 30 ਅਪਰੈਲ ਤੱਕ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ ਕੋਈ ਬੋਨਸ ਨਹੀਂ ਮਿਲੇਗਾ। ਜਿਹੜੇ ਕਿਸਾਨ ਇੱਕ ਤੋਂ 31 ਮਈ ਵਿਚਾਲੇ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਮਿਲੇਗਾ। ਜਿਹੜੇ ਕਿਸਾਨ 1 ਜੂਨ ਤੋਂ ਬਾਅਦ ਕਣਕ ਮੰਡੀਆਂ ਵਿੱਚ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ 200 ਰੁਪਏ ਬੋਨਸ ਮਿਲ ਸਕਦਾ ਹੈ।

ਸਰਕਾਰੀ ਸੂਤਰਂ ਮੁਤਾਬਕ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਨੇ ਕੇਂਦਰੀ ਖੁਰਾਕ ਮੰਤਰਾਲੇ ਨੂੰ ਹਾਲ ਹੀ ਵਿੱਚ ਪੱਤਰ ਭੇਜਿਆ ਹੈ। ਇਸ ਵਿੱਚ ਕਿਸਾਨਾਂ ਨੂੰ ਘਰਾਂ ਵਿੱਚ ਕਣਕ ਭੰਡਾਰ ਕਰਨ ’ਤੇ ਬੋਨਸ ਦਿੱਤੇ ਜਾਣ ਦੀ ਪ੍ਰਵਾਨਗੀ ਮੰਗੀ ਹੈ। ਹਰਿਆਣਾ ਸਰਕਾਰ ਨੇ ਇਸ ਤੋਂ ਪਹਿਲਾਂ 26 ਮਾਰਚ ਨੂੰ ਕੇਂਦਰ ਨੂੰ ਇਸ ਤਰ੍ਹਾਂ ਦੀ ਹੀ ਤਜਵੀਜ਼ ਭੇਜੀ ਹੈ। ਇਸ ’ਤੇ ਕੇਂਦਰ ਨੇ ਹਾਲੇ ਕੋਈ ਹੁੰਗਾਰਾ ਨਹੀਂ ਭਰਿਆ। ਪੰਜਾਬ ਸਰਕਾਰ ਨੇ ਹਰਿਆਣਾ ਦੀ ਤਰਜ਼ ’ਤੇ ਹੀ ਇੰਨ-ਬਿੰਨ ਪੱਤਰ ਲਿਖਿਆ ਹੈ।

ਪੰਜਾਬ ਵਿਚ ਪਹਿਲੀ ਅਪ੍ਰੈਲ ਦੀ ਥਾਂ ਇਸ ਵਾਰ ਕਣਕ ਦੀ ਸਰਕਾਰੀ ਖ਼ਰੀਦ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਨੂੰ ਡਰ ਹੈ ਕਿ 15 ਅਪ੍ਰੈਲ ਤੋਂ ਮੰਡੀਆਂ ਵਿੱਚ ਕਿਸਾਨਾਂ ਦੀ ਭੀੜ ਜਮ੍ਹਾਂ ਹੋ ਸਕਦੀ ਹੈ ਜਿਸ ਨਾਲ ਕਰੋਨਾ ਦਾ ਪਸਾਰ ਹੋ ਸਕਦਾ ਹੈ। ਇਸ ਨੂੰ ਟਾਲਣ ਵਜੋਂ ਇਹ ਯੋਜਨਾ ਘੜੀ ਗਈ ਹੈ।

ABOUT THE AUTHOR

...view details