ਮੁਹਾਲੀ /ਚੰਡੀਗੜ੍ਹ:ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਪਹਿਲਾ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਟਰੈਕਟਰ ਮਾਰਚ ਕਰਨ ਲਈ ਕੂਚ ਕੀਤਾ ਗਿਆੈ। ਕਿਸਾਨਾਂ ਵੱਲੋਂ ਐਮ ਐਸ ਪੀ , ਬੀ ਬੀ ਐਮ ਬੀ ਵਿੱਚ ਪੰਜਾਬ ਦੀ ਸਥਾਈ ਪ੍ਰਤੀਨਿਧਤਾ ਖ਼ਤਮ ਕਰਨ ਅਤੇ ਹੋਰ ਮੰਗਾਂ ਨੂੰ ਲੈਕੇ ਮਾਰਚ ਕੀਤਾ ਗਿਆ। ਕਿਸਾਨਾਂ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਨੂੰ ਕੂਚ ਕੀਤਾ ਪਰ ਕਿਸਾਨਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਕੂਚ ਨਹੀਂ ਹੋਣ ਦਿੱਤਾ ਗਿਆ। ਜਿਸਦੇ ਚੱਲਦੇ ਬੱਸ ਰਾਹੀਂ ਪਹੁੰਚੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੱਤਰ ਰਾਜਪਾਲ ਨੂੰ ਸੌਂਪਿਆ।
10 ਮਹੀਨੇ ਪਹਿਲਾਂ ਵੀ ਕਿਸਾਨਾਂ ਵੱਲੋ ਟਰੈਕਟਰ ਮਾਰਚ ਕੀਤਾ ਗਿਆ ਸੀ , ਜਿਸ ਵਿਚ ਕੁਝ ਕਿਸਾਨ ਚੰਡੀਗੜ੍ਹ ਦਾਖਲ ਹੋਣ ਵਿਚ ਸਫਲ ਹੋ ਗਏ ਸਨ। ਪਰ ਇਸ ਵਾਰ ਕਿਸਾਨਾਂ ਦੀ ਗਿਣਤੀ ਪਹਿਲਾਂ ਨਾਲੋਂ ਕਾਫੀ ਘੱਟ ਹੈ। ਕਿਸਾਨਾਂ ਨੇ ਮੁਹਾਲੀ ਸਥਿਤ ਗੁਰਦਵਾਰਾ ਅੰਬ ਸਾਹਿਬ ਤੋਂ ਇਹ ਟਰੈਕਟਰ ਮਾਰਚ ਸ਼ੁਰੂ ਕੀਤਾ ਸੀ।