ਚੰਡੀਗੜ:ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, 2022 ਤੋਂ ਡਿਜੀਟਲ ਜੇ-ਫਾਰਮ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ ਹੈfarmers will be given digital j-form from tomorrow।
ਪੰਜਾਬ ਮੰਡੀ ਬੋਰਡ (ਪੀ.ਐੱਮ.ਬੀ.) ਦੀ ਇਸ ਨਵੀਂ ਪਹਿਲਕਦਮੀ (initiative of mandi board)ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲਾ ਨਾਲ 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਮੰਡੀਆਂ ਵਿੱਚ ਵੇਚੀਆਂ ਜਾਣ ਵਾਲੀਆਂ ਖੇਤੀ ਉਪਜਾਂ ਲਈ ਜੇ-ਫਾਰਮ ਆੜ੍ਹਤੀਆਂ ਅਤੇ ਖਰੀਦਦਾਰਾਂ ਵੱਲੋਂ ਸਿਸਟਮ 'ਤੇ ਵਿਕਰੀ ਦੀ ਪੁਸ਼ਟੀ ਉਪਰੰਤ ਡਿਜ਼ੀਟਲ ਤੌਰ 'ਤੇ ਨਾਲੋ-ਨਾਲ ਉਨ੍ਹਾਂ ਦੇ ਵਟਸਐਪ ਖਾਤੇ 'ਤੇ ਮੁਹੱਈਆ ਕੀਤੇ ਜਾਣਗੇ।
ਇਸ ਕਿਸਾਨ ਹਿਤੈਸ਼ੀ ਉਪਰਾਲੇ ਨੂੰ ਇੱਕ ਇਤਿਹਾਸਕ ਫੈਸਲਾ ਕਰਾਰ (cm termed it historic decision) ਦਿੰਦਿਆਂ, ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਰਾਜ ਦੇ ਕਿਸਾਨਾਂ ਨੂੰ ਸਿਸਟਮ ਦੁਆਰਾ ਤਿਆਰ ਪ੍ਰਮਾਣਿਕ ਡਿਜੀਟਲ ਜੇ-ਫਾਰਮ ਨਾਲੋ-ਨਾਲ ਮੁਹੱਈਆ ਕਰਨਾ ਹੈ, ਜੋ ਇਸ ਨੂੰ ਪੀਐਮਬੀ ਦੀ ਵੈੱਬਸਾਈਟ https://emandikaran-pb.in, ਆੜਤੀਆਂ ਦੀ ਲਾਗਇਨ ਆਈ.ਡੀ. ਅਤੇ ਡਿਜੀਲਾਕਰ ਤੋਂ, ਭਾਰਤ ਸਰਕਾਰ ਦੇ ਡਿਜੀਟਲ ਦਸਤਾਵੇਜ ਵੈਲੇਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ।