ਪੰਜਾਬ

punjab

ETV Bharat / city

'ਬਿਜਲੀ ਦੇ ਟਾਵਰਾਂ ਹੇਠ ਆਈ ਜ਼ਮੀਨ ਦਾ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ' - Punjab Legislative Assembly

ਪੰਜਾਬ ਵਿਧਾਨ ਸਭਾ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭਾ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਬਿਜਲੀ ਲਾਇਨ ਦੇ ਟਾਵਰਾਂ ਹੇਠ ਆਉਣ ਵਾਲੀ ਜ਼ਮੀਨ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ। ਹਾਲਾਂਕਿ ਉਨ੍ਹਾਂ ਵੀ ਕਿਹਾ ਕਿ ਬਿਜਲੀ ਦੀਆਂ ਤਾਰਾਂ ਹੇਠਲੇ ਰਕਬੇ ਦਾ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ।

Farmers will get compensation of land under 'electricity towers'
ਫੋਟੋ

By

Published : Feb 21, 2020, 5:44 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭਾ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਬਿਜਲੀ ਲਾਇਨ ਦੇ ਟਾਵਰਾਂ ਹੇਠ ਆਉਣ ਵਾਲੀ ਜ਼ਮੀਨ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ। ਹਾਲਾਂਕਿ ਉਨ੍ਹਾਂ ਇਹ ਹੀ ਸਾਫ਼ ਕੀਤਾ ਕਿ ਬਿਜਲੀ ਦੀਆਂ ਤਾਰਾਂ ਹੇਠਲੇ ਰਕਬੇ ਦਾ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਸਰਕਾਰ ਪੰਜਾਬ ਸਟੇਟ ਟਰਾਂਸਮਿਸ਼ਨ ਲਿਮਟਿਡ ਵੱਲੋਂ ਟਾਵਰ ਲਾਉਣ ਲਈ ਵਰਤੀ ਜਾਂਦੀ ਜ਼ਮੀਨ ਦਾ ਮੁਆਵਜ਼ਾਂ ਕਿਸਾਨਾਂ ਨੂੰ ਦੇਣ ਲਈ ਨੀਤੀ ਲੈ ਕੇ ਆ ਰਹੀ ਹੈ। ਇਸੇ ਨਾਲ ਹੀ ਉਨ੍ਹਾਂ ਬਿਜਲੀ ਦੀਆਂ ਤਾਰਾਂ ਹੇਠਲੀ ਜ਼ਮੀਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ :

ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਦੱਸਿਆ ਕਿ 23 ਟਾਵਰਾਂ ਦੀਆਂ ਸਟੱਬਿੰਗ (ਨੀਂਹਾਂ) ਦੌਰਾਨ ਕਿਸਾਨਾਂ ਨੂੰ 6,38,087/- ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸੇ ਨਾਲ ਹੀ ਉਨ੍ਹਾਂ ਐਚ.ਪੀ,ਸੀ,ਐਲ ਮਿੱਤਲ ਅਨਰਜੀ ਲਿਮਟਿਡ ਨੂੰ 220 ਮੈਗਾਵਾਟ ਦਾ ਕੁਨੈਕਸ਼ਨ ਦੇਣ ਲਈ 400 ਕੇ.ਵੀ. ਲਾਇਨ ਦੇ ਨਿਰਮਾਣ ਕੰਮ ਦਾ ਵੀ ਜ਼ਿਕਰ ਕੀਤਾ।

ABOUT THE AUTHOR

...view details