ਚੰਡੀਗੜ੍ਹ:ਸਰਕਾਰ ਵੱਲੋਂ ਵਿਧਾਇਕਾਂ ਦੇ ਬੇਟਿਆਂ ਨੂੰ ਦਿੱਤੀਆਂ ਨੌਕਰੀਆਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਸਲੇ ਨੂੰ ਲੈਕੇ ਲਗਾਤਾਰ ਆਪਣਿਆਂ ਤੇ ਵਿਰੋਧੀ ਪਾਰਟੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਨੂੰ ਲੈਕੇ ਫਤਿਹਜੰਗ ਬਾਜਵਾ ਦੇ ਵੱਲੋਂ ਆਪਣੇ ਬੇਟੇ ਅਰਜੁਨ ਬਾਜਵਾ ਤੇ ਕੁੰਵਰ ਪ੍ਰਤਾਪ ਸਿੰਘ ਬਾਜਵਾ ਨਾਲ ਇੱਕ ਪ੍ਰੈੱਸ ਵਾਰਤਾ ਕੀਤੀ । ਇਸ ਦੌਰਾਨ ਫਤਿਹ ਜੰਗ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਅਰਜੁਨ ਬਾਜਵਾ ਦਾ ਕਹਿਣੈ ਕਿ ਉਹ ਅਜਿਹੀਆਂ 100 ਨੌਕਰੀਆਂ ਛੱਡਣ ਦੇ ਲਈ ਤਿਆਰ ਹੈ। ਇਸ ਦੌਰਾਨ ਉਸ ਵੱਲੋਂ ਵਿਰੋਧੀਆਂ ਦੇ ਨਾਲ ਕਾਂਗਰਸ ਲੀਡਰਸ਼ਿੱਪ ਤੇ ਵੀ ਕਈ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਉਸਦੇ ਦਾਦਾ ਜੀ ਦੀ ਸ਼ਹਾਦਤ ਤੇ ਅਜਿਹੀ ਗੰਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸਦੇ ਨਾਲੀ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਇਸ ਤੋਂ ਪਹਿਲਾਂ ਜੋ 1300 ਨੌਕਰੀਆਂ ਲੈ ਚੁੱਕੇ ਹਨ ਉਨ੍ਹਾਂ ਦੀਆਂ ਡਿਗਰੀਆਂ ਦੀ ਜਾਂਚ ਹੋਣੀ ਚਾਹੀਦੀ ਹੈ।
ਇਸ ਦੌਰਾਨ ਫਤਿਹਜੰਗ ਬਾਜਵਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਬਾਜਵਾ ਨੇ ਕਿਹਾ ਸਰਾਰਤੀ ਅਨਸਰ ਸਾਥੀਆਂ ਨੇ ਮੰਤਰੀ ਮੰਡਲ ਦੇ ਵਿੱਚ ਆਉਣ ਦੇ ਲਈ ਅਜਿਹਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਤੇ ਵੀ ਜੰਮਕੇ ਨਿਸ਼ਾਨਾ ਸਾਧਿਆ ਹੈ । ਬਾਜਵਾ ਨੇ ਕਿਹਾ ਕਿ ਕੁਝ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ।