ਚੰਡੀਗੜ੍ਹ: ਸਿਟੀ ਬਿਊਟੀਫੁੱਲ ਦੇ ਥਾਣਾ ਆਈਟੀ ਪਾਰਕ (IT Park) ਖੇਤਰ ਵਿੱਚ ਪੈਂਦੇ ਕ੍ਰਿਸ਼ਨਗੜ੍ਹ ਵਿੱਚ ਇੱਕ ਪਿਤਾ ਨੇ ਪਹਿਲਾਂ ਆਪਣੀ ਪਤਨੀ ਅਤੇ ਧੀ ਦਾ ਕਤਲ (father first killed his daughter and wife) ਕਰ ਦਿੱਤਾ ਅਤੇ ਫਿਰ ਖੁਦ ਖੁਦਕੁਸ਼ੀ ਕਰ ਲਈ ਹੈ। ਇਹ ਲੋਕ ਕਿੱਥੋਂ ਆਏ ਅਤੇ ਕਿਹੜੇ ਕਾਰਨਾਂ ਕਰਕੇ ਅਜਿਹਾ ਹੋਇਆ ਇਸ ਸਭ ਮਾਮਲੇ ਦੀ ਪੁਲਿਸ ਪੁਸ਼ਟੀ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ 24 ਸਾਲਾ ਰੇਸ਼ਮ, 23 ਸਾਲਾ ਪਤਨੀ ਪੂਜਾ ਅਤੇ ਡੇਢ ਸਾਲ ਦੀ ਸਿਮੋਨ ਵੱਜੋਂ ਹੋਈ ਹੈ।
ਇਹ ਵੀ ਪੜੋ:ਸਾਂਸਦ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
ਘਟਨਾ ਤੋਂ ਬਾਅਦ ਡੀਐਸਪੀ ਸੋਂਧੀ ਥਾਣਾ ਇੰਚਾਰਜ ਰੋਹਤਾਸ਼ ਯਾਦਵ ਅਤੇ ਥਾਣਾ ਇੰਚਾਰਜ ਜਸਪਾਲ ਸਿੰਘ ਮੌਕੇ ’ਤੇ ਪਹੁੰਚ ਗਏ ਹਨ, ਫਿਲਹਾਲ ਤਿੰਨਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਤਾ ਨੇ ਧੀ ਤੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਕੀਤੀ ਖੁਦਕੁਸ਼ੀ ਥਾਣਾ ਸਦਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ 2 ਦਿਨ ਪਹਿਲਾਂ ਇਸ ਘਰ ਵਿੱਚ ਰਹਿਣ ਲਈ ਆਇਆ ਸੀ, ਜੇਕਰ ਪਿਛਲੇ 3-4 ਦਿਨਾਂ ਦੀ ਗੱਲ ਕਰੀਏ ਤਾਂ ਚੰਡੀਗੜ੍ਹ 'ਚ ਪਹਿਲਾਂ ਵੀ 3 ਦੇ ਕਰੀਬ ਕਤਲ ਹੋ ਚੁੱਕੇ ਹਨ।
ਇਹ ਵੀ ਪੜੋ:Corruption Case ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਦੀ ਪੇਸ਼ੀ ਅੱਜ