ਪੰਜਾਬ

punjab

ETV Bharat / city

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਮਾਨ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ
ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

By

Published : Sep 3, 2022, 5:55 PM IST

Updated : Sep 3, 2022, 6:02 PM IST

ਚੰਡੀਗੜ੍ਹ: ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

ਹਰਪਾਲ ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇੱਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।

ਇਹ ਵੀ ਪੜ੍ਹੋ:ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਦੀ ਭਾਰੀ ਸੁਰੱਖਿਆ ਉਤੇ ਕੱਸਿਆ ਤੰਜ਼, ਕਿਹਾ ਬੇਗੈਰਤ ਸਰਕਾਰ

Last Updated : Sep 3, 2022, 6:02 PM IST

ABOUT THE AUTHOR

...view details