ਪੰਜਾਬ

punjab

ETV Bharat / city

ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਦੇ ਮਾਮਲੇ ’ਚ ਸੀਐੱਮ ਮਾਨ ਦਾ ਵੱਡਾ ਐਕਸ਼ਨ - ਵਿਵਾਦਿਤ ਪੁਸਤਕਾਂ ਦੇ ਮਾਮਲੇ ’ਚ

ਲੰਬੇ ਸਮੇਂ ਤੋਂ ਛਿੜਿਆ ਹੋਇਆ ਵਿਵਾਦਿਤ ਪੁਸਤਕਾਂ ਦੇ ਮਾਮਲੇ ’ਚ ਸੀਐੱਮ ਮਾਨ ਦੇ ਨਿਰਦੇਸ਼ਾਂ ਹੇਠ ਵੱਡਾ ਐਕਸ਼ਨ ਲਿਆ ਗਿਆ ਹੈ। ਦੱਸ ਦਈਏ ਕਿ ਸੀਐੱਮ ਮਾਨ ਦੇ ਨਿਰਦੇਸ਼ਾਂ ’ਤੇ ਲੇਖਕਾਂ ਅਤੇ ਪਬਲਿਸ਼ਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਦੇ ਮਾਮਲੇ
ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਦੇ ਮਾਮਲੇ

By

Published : May 14, 2022, 4:53 PM IST

ਚੰਡੀਗੜ੍ਹ: ਵਿਵਾਦਿਤ ਪੁਸਤਕਾਂ ਦੇ ਮਾਮਲੇ ’ਚ ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਦੱਸ ਦਈਏ ਕਿ ਲੇਖਕਾਂ ਅਤੇ ਪਬਲਿਸ਼ਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੈ। ਇਲਜ਼ਾਮ ਹੈ ਕਿ ਕਿਤਾਬਾਂ ’ਚ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਕਿਤਾਬਾਂ ’ਤੇ ਲਗਾਈ ਗਈ ਰੋਕ: ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੀਆਂ 3 ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ’ਤੇ ਰੋਕ ਲਗਾ (Ban on use of controversial textbooks for Class 12th) ਦਿੱਤੀ ਗਈ ਸੀ। ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ 'ਤੇ ਦੋਸ਼ੀ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਸੀ। ਜਿਸਦੇ ਚੱਲਦੇ ਹੁਣ ਲੇਖਕਾਂ ਅਤੇ ਪਬਲਿਸ਼ਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਲੰਬੇ ਸਮੇਂ ਤੋਂ ਛਿੜਿਆ ਹੋਇਆ ਹੈ ਵਿਵਾਦ: ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੋ ਪਾਠ-ਪੁਸਤਕਾਂ ਵਿਦਿਆਰਥੀਆਂ ਲਈ ਅਧਿਕ੍ਰਿਤ ਕੀਤੀਆਂ ਜਾਂਦੀਆਂ ਹਨ, ਉਨ੍ਹਾਂ 'ਚੋਂ ਇਤਿਹਾਸ ਦੀਆਂ ਕਿਤਾਬਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਛਿੜਿਆ ਹੋਇਆ ਹੈ। ਜੋ 12ਵੀਂ ਜਮਾਤ ਲਈ ਇਤਿਹਾਸ ਦੀ ਪੁਸਤਕ ਅਧਿਕਾਰਿਤ ਕੀਤੀ ਗਈ ਸੀ, ਉਸ 'ਚ ਸਿੱਖ ਗੁਰੂ ਸਾਹਿਬਾਨ ਅਤੇ ਮਹਾਨ ਸਿੱਖਾਂ ਦੇ ਪ੍ਰਤੀ ਗਲਤ ਸ਼ਬਦਾਵਲੀ ਵਰਤੀ ਗਈ ਸੀ, ਜਿਸ ਕਾਰਨ ਇਸ ਸਬੰਧੀ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਸੀ ਤੇ ਇਸੇ ਦੇ ਰੋਸ ਵੱਜੋਂ ਲੰਬੇ ਸਮੇਂ ਤੋਂ ਪ੍ਰਸਿੱਧ ਕਿਸਾਨ ਅਤੇ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਾਇਆ ਗਿਆ ਸੀ।

ਇਹ ਵੀ ਪੜੋ:ਨਵਜੋਤ ਸਿੱਧੂ ਨੇ ਸੁਨੀਲ ਜਾਖੜ ਦੇ ਹੱਕ ’ਚ ਭਰੀ ਹਾਮੀ

ABOUT THE AUTHOR

...view details