ਪੰਜਾਬ

punjab

ETV Bharat / city

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਭਲਕੇ ਪ੍ਰੋਗਰਾਮ, ਦਿੱਲੀ ਅਤੇ ਤੇਲੰਗਾਨਾ ਸੀਐੱਮ ਵੀ ਹੋ ਸਕਦੇ ਹਨ ਸ਼ਾਮਲ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ

ਕਿਸਾਨ ਅੰਦਲੋਨ ਦੌਰਾਨ ਆਪਣਾ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਚੱਲਦੇ ਭਲਕੇ ਮਿਉਂਨਸੀਪਲ ਭਵਨ ਸੈਕਟਰ 35 ਚੰਡੀਗੜ੍ਹ ’ਚ ਪ੍ਰੋਗਰਾਮ ਕਰਵਾਇਆ ਜਾਣਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਪ੍ਰੋਗਰਾਮ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕਲਵਕੁੰਤਲਾ ਚੰਦਰਸ਼ੇਖਰ ਰਾਓ ਵੀ ਸ਼ਾਮਲ ਹੋ ਸਕਦੇ ਹਨ।

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਭਲਕੇ ਪ੍ਰੋਗਰਾਮ
ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਭਲਕੇ ਪ੍ਰੋਗਰਾਮ

By

Published : May 21, 2022, 12:40 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਕਿਸਾਨ ਅੰਦੋਲਨ ਸਮੇਂ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਵੱਲੋਂ ਹਰ ਪਰਿਵਾਰ ਨੂੰ 3 ਲੱਖ ਦੀ ਆਰਥਿਕ ਮਦਦ ਕੀਤੀ ਜਾਵੇਗੀ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ, ਹਰਿਆਣਾ ਅਤੇ ਦਿੱਲੀ ਦੇ 700 ਕਿਸਾਨ ਪਰਿਵਾਰਾਂ ਨੂੰ 3 ਲੱਖ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਪ੍ਰੋਗਰਾਮ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕਲਵਕੁੰਤਲਾ ਚੰਦਰਸ਼ੇਖਰ ਰਾਓ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਮਿਉਂਨਸੀਪਲ ਭਵਨ ਸੈਕਟਰ 35 ਚੰਡੀਗੜ੍ਹ ’ਚ ਪ੍ਰੋਗਰਾਮ ਕਰਵਾਇਆ ਜਾਣਾ ਹੈ।

ਇਹ ਵੀ ਪੜੋ:ਬਰਨਾਲਾ ਪਹੁੰਚਣ 'ਤੇ ਵੜਿੰਗ ਦਾ ਭਰਵਾਂ ਸਵਾਗਤ, ਸਿੱਧੂ ਦੇ ਜੇਲ੍ਹ ਜਾਣ 'ਤੇ ਵੀ ਕਿਹਾ...

ਤਿੰਨ ਖੇਤੀਬਾੜੀ ਕਾਨੂੰਨ ਖਿਲਾਫ ਵਿਰੋਧ: ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਦਿੱਲੀ ਦੇ ਵੱਖ ਵੱਖ ਬਾਰਡਰ ’ਤੇ ਧਰਨਾ ਦਿੱਤਾ ਗਿਆ ਸੀ। ਇਸ ਧਰਨੇ ਚ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਏ ਸੀ। ਨਾਲ ਹੀ ਇਸ ਦੌਰਾਨ ਕਈ ਕਿਸਾਨਾਂ ਦੀ ਜਾਨਾਂ ਵੀ ਚੱਲੀਆਂ ਗਈਆਂ ਸੀ। ਕਿਸਾਨਾਂ ਦੇ ਪੱਕੇ ਧਰਨੇ ਨੂੰ ਦੇਖਦੇ ਹੋਏ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪੈ ਗਿਆ ਸੀ।

ਇਹ ਵੀ ਪੜੋ:ਜ਼ੋਰਾਂ ’ਤੇ ਸ਼ੁਰੂ ਹੋਈ ਝੋਨੇ ਦੀ ਸਿੱਧੀ ਬਿਜਾਈ, ਵਿਧਾਇਕਾ ਨੇ ਖ਼ੁਦ ਚਲਾਇਆ ਟਰੈਕਟਰ

ABOUT THE AUTHOR

...view details