ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢੀਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ:ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 105 ਰੁਪਏ 28 ਪੈਸੇ ਹੈ। ਜਦਕਿ ਡੀਜ਼ਲ ਦੀ ਕੀਮਤ 93 ਰੁਪਏ 93 ਪੈਸੇ ਹਨ।
ਲੁਧਿਆਣਾ ਚ ਕੀ ਕੁਝ ਬਦਲਾਅ: ਤੇਲ ਦੇ ਹੋਏ ਵਾਧੂ ਭਾਅ ਕਾਰਨ ਲੁਧਿਆਣਾ ਦੇ ਲੋਕਾਂ ਨੂੰ ਵੀ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹੇ ’ਚ ਪੈਟਰੋਲ ਦੀ ਕੀਮਤ 104 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 52 ਪੈਸੇ ਹੋ ਗਏ ਹਨ।