ਚੰਡੀਗੜ੍ਹ :ਪੰਜਾਬ ਕੰਗਰਾਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਮਿਸ਼ਨ-2022 ਨੂੰ ਲੈ ਕੇ ਚੰਡੀਗੜ੍ਹ ਵਿਖੇ ਆਪਣੀ ਪਹਿਲੀ ਬੈਠਕ ਕੀਤੀ ਗਈ । ਬੈਠਕ ਤਕਰੀਬਨ 5 ਘੰਟੇ ਚਲੀ,ਜਿਸ ਵਿਚ ਸਿੱਧੂ ਅਤੇ ਨਵੇਂ ਕਾਰਜਕਾਰੀ ਪ੍ਰਧਾਨਾਂ ਵਲੋਂ ਕਾਂਗਰਾਸ ਅਹੁਦੇਦਾਰਾਂ ਨਾਲ ਪਾਰਟੀ ਦੀ ਮਜ਼ਬੂਤੀ ਵਾਸਤੇ ਚਰਚਾ ਕੀਤੀ ਗਈ ।
ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਜਾਣਕਾਰੀ ਦਿੱਤੀ ਕਿ ਹੁਣ ਹਰ 15 ਦਿਨਾਂ ਬਾਅਦ ਨਵਜੋਤ ਸਿੰਘ ਸਿੱਧੂ ਵੱਖ-ਵੱਖ ਅਹੁਦੇਦਾਰਾਂ ਨਾਲ ਮੀਟਿੰਗ ਕਰਿਆ ਕਰਨਗੇ। ਅੱਜ ਦੀ ਮੀਟਿੰਗ ਵਿੱਚ ਪਾਰਟੀ ਦੀਆਂ ਨੀਤੀਆਂ ਤੇ ਗੰਭੀਰ ਚਰਚਾ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਹੁਣ ਕੋਈ ਮੱਤਭੇਦ ਨਹੀਂ।