ਚੰਡੀਗੜ੍ਹ: ਬੀਤੀ ਰਾਤ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਿਸ ਵੇਲੇ ਸਥਿਤ ਚੰਡੀਗੜ੍ਹ ਸਵੀਟਸ ਨਾਂਅ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਫ਼ਾਇਗ ਬ੍ਰਿਗੇਡ ਦੀਆਂ 6 ਗੱਡੀਆਂ ਬੁਲਾਈਆਂ ਗਈਆਂ ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਚੰਡੀਗੜ੍ਹ ਸਵੀਟਸ 'ਚ ਭਿਆਨਕ ਅੱਗ, 1 ਫ਼ਾਇਰ ਬ੍ਰਿਗੇਡ ਮੁਲਾਜ਼ਮ ਜ਼ਖ਼ਮੀ - punjab news
ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫ਼ੇਜ਼-1 ਵਿੱਚ ਸਥਿਤ ਚੰਡੀਗੜ੍ਹ ਸਵੀਟਸ ਵਿੱਚ ਭਿਆਨਕ ਅੱਗ ਲੱਗ ਗਈ।
ਫ਼ੋਟੋ
ਵੀਡੀਓ
ਇਹ ਵੀ ਪੜ੍ਹੋ: ਮੋਦੀ ਸਰਕਾਰ ਦੇ ਬਜਟ 'ਤੇ ਕੀ ਕਹਿਣਾ ਹੈ ਮਾਹਿਰਾਂ ਦਾ?
ਜਾਣਕਾਰੀ ਮੁਤਾਬਕ ਅੱਗ ਬੁਝਾਉਂਦਿਆਂ ਹੋਇਆਂ ਫ਼ਾਇਰ ਬ੍ਰਿਗੇਡ ਦਾ ਮੁਲਾਜ਼ਮ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਛੇਤੀ ਪੀਜੀਆਈ ਹਸਪਤਾਲ ਭਰਤੀ ਕਰਾਵਇਆ ਗਿਆ। ਦੱਸ ਦਈਏ, ਅੱਗ ਤੇ ਕਾਬੂ ਪਾਉਣ ਲਈ ਚੰਡੀਗੜ੍ਹ ਸੈਕਟਰ-17 ਤੋਂ ਇਲਾਵਾ ਪੰਚਕੁਲਾ ਤੇ ਮੋਹਾਲੀ ਤੋਂ ਵੀ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ।