ਚੰਡੀਗੜ੍ਹ :ਦੀਵਾਲੀ ਨਾਲ ਜੁੜੀ ਵੱਡੀ ਖ਼ਬਰ (Big news related to Diwali) ਇਸ ਵਾਰ ਚੰਡੀਗੜ੍ਹ (Chandigarh) 'ਚ ਦੀਵਾਲੀ 'ਤੇ ਪਟਾਕੇ ਨਹੀਂ ਚਲਾਏ ਜਾਣਗੇ। ਪ੍ਰਸ਼ਾਸਨ ਨੇ ਸ਼ਹਿਰ 'ਚ ਪਟਾਕੇ ਚਲਾਉਣ 'ਤੇ ਮੁਕੰਮਲ ਪਾਬੰਦੀ ਲਾਉਣ ਦਾ ਫ਼ੈਸਲਾ ਲਿਆ ਹੈ।
ਪ੍ਰਸ਼ਾਸਨ ਵੱਲੋਂ ਚੰਡੀਗੜ੍ਹ (Chandigarh) 'ਚ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਸਲਾਹਕਾਰ ਧਰਮਪਾਲ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।