ਚੰਡੀਗੜ੍ਹ: ਕੋਰੋਨਾ ਦੀ ਦੂਜੀ ਲਹਿਰ ਦੀ ਰਫਤਾਰ ਬੇਸ਼ਕ ਘੱਟ ਹੁੰਦੀ ਜਾ ਰਹੀ ਹੈ ਪਰ ਕੋਰੋਨਾ ਦੇ ਨਵੇਂ ਵੈਰੀਐਂਟ ਡੇਲਟਾ ਪਲੱਸ ਨੇ ਚਿੰਤਾ ਵਧਾ ਦਿੱਤੀ ਹੈ। ਦੱਸਦਈਏ ਕਿ ਮਹਾਂਰਾਸ਼ਟਰ ਤੋਂ ਬਾਅਦ ਨਵਾਂ ਡੈਲਟਾ ਪਲੱਸ ਵੈਰੀਐਂਟ (Delta Plus Variant ) ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ। ਇਹ ਮਾਮਲੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੰਡ ਪੱਖੋਵਾਲ ਤਹਿਸੀਲ ਦਾ ਦੱਸਿਆ ਜਾ ਰਿਹਾ ਹੈ। ਇਸ ਸਬੰਧ ’ਚ ਸਿਵਲ ਸਰਜਨ ਕਿਰਨ ਆਹਲੂਵਾਲੀਆ ਦਾ ਕਹਿਣਾ ਹੈ ਕਿ ਮਰੀਜ਼ ਦੇ ਨਾਲ ਸਬੰਧਿਤ ਪਿੰਡ ਦੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਫਿਲਹਾਲ ਮਰੀਜ਼ ਦੀ ਹਾਲਤ ਸਥਿਰ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮਰੀਜ਼ ਦੇ ਸੈਂਪਲ 13 ਜੂਨ ਨੂੰ ਲਏ ਗਏ ਸੀ, ਮਰੀਜ਼ ਦੀ ਰਿਪੋਰਟ ਚ ਸਾਹਮਣੇ ਆਇਆ ਹੈ ਕਿ ਇਹ ਡੈਲਟਾ ਪਲੱਸ ਵੈਰੀਐਂਟ ਮਾਮਲਾ ਹੈ। ਮਰੀਜ਼ ਦੀ ਉਮਰ 68 ਸਾਲ ਹੈ। ਡਾਕਟਰ ਕਿਰਨ ਨੇ ਇਹ ਵੀ ਦੱਸਿਆ ਕਿ ਪਿੰਡ ’ਚ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਵੈਕਸੀਨ ਲਗਵਾ ਸਕਣ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਿੰਡ ’ਚ ਕਾਫੀ ਲੋਕਾਂ ਦੇ ਸੈਂਪਲ ਲਏ ਗਏ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।