ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਸਿਟੀ ਬਿਊਟੀਫੁਲ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ ਹੈ। ਚੰਡੀਗੜ੍ਹ ਵਿੱਚ ਪਹਿਲੇ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਦੀ ਪੁਸ਼ਟੀ ਹੋਈ ਹੈ। ਪੀੜਤ ਮੀਰਜ਼ ਇੱਕ ਲੜਕੀ ਹੈ ।
ਚੰਡੀਗੜ੍ਹ 'ਚ ਕੋਰੋਨਾ ਦਾ ਪਹਿਲਾ ਮਾਮਲਾ ਆਇਆ ਸਾਹਮਣੇ
ਕੋਰੋਨਾ ਵਾਇਰਸ ਨੇ ਸਿਟੀ ਬਿਊਟੀਫੁਲ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ ਹੈ। ਚੰਡੀਗੜ੍ਹ ਵਿੱਚ ਪਹਿਲੇ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਦੀ ਪੁਸ਼ਟੀ ਹੋਈ ਹੈ। ਪੀੜਤ ਮੀਰਜ਼ ਇੱਕ ਲੜਕੀ ਹੈ ।
23 ਸਾਲਾ ਲੜਕੀ ਜੋ ਕੁੱਝ ਦਿਨ ਪਹਿਲਾਂ ਇੰਗਲੈਂਡ ਤੋਂ ਵਾਪਸ ਆਈ ਸੀ। ਉਸ ਨੂੰ ਸੈਕਟਰ 32 ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਰੀਜ਼ ਦੇ ਪਰਿਵਾਰ ਨੂੰ ਘਰ ਵਿਚ ਹੀ ਆਈਸੋਲੇਟ ਕੀਤਾ ਗਿਆ ਹੈ। ਮਰੀਜ਼ ਨੂੰ ਬੁਖ਼ਾਰ ਅਤੇ ਜ਼ੁਕਾਮ ਦੀ ਸ਼ਿਕਾਇਤ ਸੀ ਜਿਸ ਕਾਰਨ ਉਸ ਦਾ ਟੈੱਸਟ ਕੀਤਾ ਗਿਆ ਸੀ। ਪਿਛਲੇ ਹਫ਼ਤੇ ਹੀ ਇੰਗਲੈਂਡ ਤੋਂ ਵਾਪਸ ਆਈ ਸੀ। ਸੈਕਟਰ 32 ਦੇ ਹਸਪਤਾਲ ਵਿਚ ਲੜਕੀ ਦਾ ਇਲਾਜ ਚੱਲ ਰਿਹਾ ਹੈ। ਮਰੀਜ਼ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਕੋਰੋਨਾਵਾਰਿਸ ਕਹਿਰ ਬੜੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਦੁਨੀਆ ਭਰ ਵਿੱਚ ਪੀੜਤਾਂ ਦੀ ਗਿਣਤੀ ਦਾ ਅੰਕੜਾ 2 ਲੱਖ ਪਾਰ ਕਰ ਗਿਆ ਹੈ ਅਤੇ ਮੌਤਾਂ ਦਾ ਅੰਕੜਾ 9 ਹਜ਼ਾਰ ਦੇ ਕਰੀਬ ਪਹੁੰਚਣ ਵਾਲਾ ਹੈ। ਭਾਰਤ ਵਿੱਚ ਹੁਣ ਤੱਕ 151 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 3 ਮੌਤਾਂ ਵੀ ਹੋਈਆਂ ਹਨ।