ਚੰਡੀਗੜ੍ਹ: ਸ਼ਹਿਰ ਵਾਸੀਆਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇੱਕ ਨਿੱਜੀ ਸੰਸਥਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਫਿਟਨੈਸ ਪ੍ਰੋਗਰਾਮ ਕਰਵਾਇਆ ਗਿਆ। ਆਯੋਜਕਾਂ ਵੱਲੋਂ ਇਸ ਪ੍ਰੋਗਰਾਮ ਨੂੰ ਫਿੱਟ ਇੰਡੀਆ ਦਾ ਨਾਂਅ ਦਿੱਤਾ ਗਿਆ ਹੈ।
ਚੰਡੀਗੜ੍ਹ 'ਚ ਲੋਕਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੁਕ ਕਰਨ ਲਈ 'ਫਿੱਟ ਇੰਡੀਆ' ਦਾ ਆਯੋਜਨ - ਲੋਕਾਂ ਨੂੰ ਚੰਗੀ ਸਿਹਤ ਪ੍ਰਤੀ ਕੀਤਾ ਗਿਆ ਜਾਗਰੂਕ
ਚੰਡੀਗੜ੍ਹ ਵਿਖੇ ਲੋਕਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੁਕ ਕਰਨ ਲਈ ਨਿੱਜੀ ਸੰਸਥਾ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਖ਼ਾਸ ਫਿਟਨੈਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਨੂੰ ਫਿਟ ਇੰਡੀਆ ਦਾ ਨਾਂਅ ਦਿੱਤਾ ਗਿਆ। ਇਸ ਪ੍ਰੋਗਰਾਮ ਤਹਿਤ ਲੋਕਾਂ ਨੂੰ ਯੋਗਾ, ਡਾਂਸ, ਜ਼ੁੰਬਾ, ਭੰਗੜਾ ਤੇ ਵੱਖ-ਵੱਖ ਤਰ੍ਹਾਂ ਦੀਆਂ ਕਸਰਤਾਂ ਰਾਹੀਂ ਫਿੱਟ ਰਹਿਣ ਦਾ ਸੰਦੇਸ਼ ਦਿੱਤਾ।
ਇਸ ਪ੍ਰੋਗਰਾਮ ਦੇ ਆਯੋਜਕ ਦੀਪੇਸ਼ ਸੇਖੜੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਆਯੋਜਿਤ ਕਰਨ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਭੱਜਦੋੜ ਭਰੀ ਜ਼ਿੰਦਗੀ 'ਚ ਖ਼ੁਦ ਲਈ ਸਮਾਂ ਕੱਢ ਕੇ ਫਿਟ ਰਹਿਣ ਲਈ ਪ੍ਰੇਰਤ ਕਰਨਾ ਹੈ। ਇਹ ਇੱਕ ਚੈਰਟੀ ਸ਼ੋਅ ਵਜੋਂ ਵੀ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ 'ਚ 7 ਸਾਲ ਦੇ ਬੱਚੇ ਤੋਂ ਲੈ ਕੇ 70 ਸਾਲ ਤੱਕ ਦੀ ਉਮਰ ਦੇ ਲੋਕ ਹਿੱਸਾ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ 'ਚ ਮਾਹਿਰਾਂ ਵੱਲੋਂ ਯੋਗਾ, ਡਾਂਸ ਕਲਾਸ, ਜ਼ੁੰਬਾ ਤੇ ਹੋਰਨਾਂ ਤਰ੍ਹਾਂ ਦੀਆਂ ਕਸਰਤਾਂ ਰਾਹੀਂ ਲੋਕਾਂ ਨੂੰ ਫਿੱਟ ਰਹਿਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਰੀਕੇ ਨਾਲ ਲੋਕ ਆਨੰਦ ਮਾਣਦੇ ਹੋਏ ਫਿਟ ਰਹਿ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੱਚਿਆਂ ਤੇ ਕੁੜੀਆਂ ਨੂੰ ਸੈਲਫ ਡਿਫੈਂਸ ਦੀ ਖ਼ਾਸ ਟ੍ਰੇਨਿੰਗ ਦਿੱਤੀ ਜਾਵੇਗੀ।