ਚੰਡੀਗੜ੍ਹ: ਪੰਜਾਬ ਦੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਫੂਡ ਪ੍ਰੋਸੈਸਿੰਗ ਵਿਭਾਗ ਨੇ ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ - Food Processing Department
ਪੰਜਾਬ ਦੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।
ਅੱਜ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ ‘ਇੱਕ ਜ਼ਿਲ੍ਹਾ ਇੱਕ ਉਤਪਾਦ’ (ODOP) `ਤੇ ਅਧਾਰਿਤ ਹੈ।
ਸੋਨੀ ਨੇ ਕਿਹਾ ਕਿ ਇੱਕ ਜ਼ਿਲ੍ਹਾ ਇੱਕ ਉਤਪਾਦ ਸਕੀਮ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ, ਸੂਬੇ ਵਿੱਚ ਕੰਮ ਕਰ ਰਹੇ ਅਚਾਰ, ਪਾਪੜ, ਮੁਰੱਬੇ ਆਦਿ ਵਰਗੇ ਰਵਾਇਤੀ ਉਦਯੋਗਾਂ ਨੂੰ ਸੰਗਠਿਤ ਕਰਕੇ ਇੱਕ ਬ੍ਰਾਂਡ ਨਾਮ ਹੇਠ ਵੇਚਣ ਦੀ ਯੋਜਨਾ `ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਉਦਯੋਗਾਂ ਨਾਲ ਜੁੜੇ ਲੋਕਾਂ ਦੀ ਪਹੁੰਚ ਦੇਸ਼-ਵਿਦੇਸ਼ ਵਿੱਚ ਹੋ ਸਕੇ।