ਪੰਜਾਬ

punjab

ਬਜਟ 'ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ: ਵਿੱਤ ਮੰਤਰੀ

By

Published : May 12, 2022, 7:57 PM IST

ਵਿੱਤ ਅਤੇ ਯੋਜਨਾਬੰਦੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣ ਵਾਲਾ ਪੰਜਾਬ ਦਾ ਬਜਟ ਲੋਕਾਂ ਦੇ ਸੁਝਾਵਾਂ ਅਤੇ ਮਸ਼ਵਰਿਆਂ ਦੇ ਆਧਾਰ 'ਤੇ ਤਿਆਰ ਕੀਤਾ ਜਾਵੇਗਾ ਜੋ ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਵਿਚਾਰਾਂ ਦਾ ਸਹੀ ਪ੍ਰਗਟਾਵਾ ਹੋਵੇਗਾ।

ਲੋਕਾਂ ਦਾ ਬਜਟ
ਲੋਕਾਂ ਦਾ ਬਜਟ

ਚੰਡੀਗੜ੍ਹ:ਪੰਜਾਬ ਸਰਕਾਰ ਵਲੋਂ ਆਪਣਾ ਪਹਿਲਾਂ ਬਜਟ ਪੇਸ਼ ਕੀਤਾ ਜਾਣਾ ਹੈ। ਜਿਸ ਨੂੰ ਲੈਕੇ ਸਰਕਾਰ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਵਪਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਪੋਰਟਲ ਲਾਂਚ ਕੀਤਾ ਸੀ ਅਤੇ ਈ ਮੇਲ 'ਤੇ ਸੁਝਾਅ ਵੀ ਮੰਗੇ ਸੀ।

ਨਹੀਂ ਲੱਗੇਗਾ ਨਵਾਂ ਟੈਕਸ: ਇਸ ਨੂੰ ਲੈਕੇ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਬਜਟ ਟੈਕਸ ਫ੍ਰੀ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਇਸ ਵਾਰ ਸਰਕਾਰ ਲੋਕਾਂ 'ਤੇ ਕੋਈ ਨਵਾਂ ਟੈਕਸ ਨਹੀਂ ਲਗਾਏਗੀ। ਪੰਜਾਬ ਸਰਕਾਰ ਪਹਿਲਾਂ ਤੋਂ ਚੱਲ ਰਹੇ ਟੈਕਸ ਤੋਂ ਮਾਲੀਆ ਵਧਾਏਗੀ। ਚੀਮਾ ਨੇ ਕਿਹਾ ਕਿ ਇਸ ਵਾਰ ਸਾਡੀ ਟੈਕਸ ਵਸੂਲੀ ਚੰਗੀ ਹੋਵੇਗੀ।

ਪਹਿਲੀ ਵਾਰ ਬਜਟ ਲਈ ਲੋਕਾਂ ਦੇ ਸੁਝਾਅ: ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੇ ਆਪਣਾ ਬਜਟ ਤਿਆਰ ਕਰਨ ਲਈ ਸੁਝਾਅ ਦਿੱਤੇ ਹਨ। ਉਨ੍ਹਾਂ ਦੱਸਿਆ ਕਿ 2 ਤੋਂ 10 ਮਈ ਤੱਕ ਚੱਲੇ ਪੋਰਟਲ ਅਤੇ ਈ-ਮੇਲ ਰਾਹੀਂ ਸਾਨੂੰ 20 ਹਜ਼ਾਰ ਤੋਂ ਵੱਧ ਸੁਝਾਅ ਪ੍ਰਾਪਤ ਹੋਏ ਹਨ। ਇਸ ਦੇ ਨਾਲ ਹੀ 500 ਤੋਂ ਵੱਧ ਮੰਗ ਪੱਤਰ ਪ੍ਰਾਪਤ ਹੋਏ ਹਨ। ਇਸ ਦੇ ਲਈ ਅਸੀਂ ਪੰਜਾਬ ਦੇ ਕਈ ਸ਼ਹਿਰਾਂ ਦਾ ਦੌਰਾ ਕੀਤਾ। ਬਜਟ ਲਈ 4,055 ਔਰਤਾਂ ਨੇ ਸੁਝਾਅ ਵੀ ਦਿੱਤੇ ਹਨ। ਲੁਧਿਆਣਾ ਤੋਂ 10.41% ਸੁਝਾਅ ਪ੍ਰਾਪਤ ਹੋਏ ਹਨ। ਦੂਜੇ ਨੰਬਰ 'ਤੇ ਪਟਿਆਲਾ ਅਤੇ ਤੀਜੇ ਨੰਬਰ 'ਤੇ ਫਾਜ਼ਿਲਕਾ ਹੈ।

ਕਿਸ ਨੇ ਕੀ ਮੰਗਿਆ: ਹਰਪਾਲ ਚੀਮਾ ਨੇ ਕਿਹਾ ਕਿ ਉਦਯੋਗਾਂ ਨੇ ਵਧੀਆ ਬੁਨਿਆਦੀ ਢਾਂਚਾ, ਕਾਰੋਬਾਰੀ ਅਨੁਕੂਲ ਮਾਹੌਲ, ਇੰਸਪੈਕਟਰੀ ਰਾਜ ਖ਼ਤਮ ਕਰਨ, ਸੀਐਲਯੂ ਲੈਣ ਜਾਂ ਉਦਯੋਗਾਂ ਦੀ ਸਥਾਪਨਾ ਲਈ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।

ਔਰਤਾਂ ਅਤੇ ਨੌਜਵਾਨਾਂ ਦੀ ਮੰਗ: ਔਰਤਾਂ ਨੇ ਲੜਕੀਆਂ ਲਈ ਚੰਗੀ ਸਿੱਖਿਆ, ਮੁੱਢਲੀ ਸਿੱਖਿਆ ਵਿੱਚ ਸੁਧਾਰ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸਿਹਤ ਸੰਬੰਧੀ ਕਈ ਟਿਪਸ ਦਿੱਤੇ ਗਏ ਹਨ। ਨੌਜਵਾਨਾਂ ਨੇ ਸਾਡੇ ਤੋਂ ਨੌਕਰੀ ਦੇ ਮੌਕੇ, ਚੰਗੀ ਸਿੱਖਿਆ, ਈ-ਗਵਰਨੈਂਸ ਅਤੇ ਲਾਇਬ੍ਰੇਰੀ ਦੀ ਮੰਗ ਕੀਤੀ ਹੈ।

ਕਿਸਾਨ ਅਤੇ ਮਜ਼ਦੂਰਾਂ ਨੇ ਰੱਖੀ ਮੰਗ: ਕਿਸਾਨਾਂ ਨੇ ਆਮਦਨ ਵਧਾਉਣ, ਖੇਤੀ ਵਿੱਚ ਤਕਨਾਲੋਜੀ, ਵਿਭਿੰਨਤਾ ਦੀ ਮੰਗ ਕੀਤੀ ਹੈ। ਖੇਤ ਮਜ਼ਦੂਰਾਂ ਨੇ ਰਹਿਣ ਲਈ ਸ਼ਹਿਰਾਂ ਵਿੱਚ ਮਕਾਨ ਦੇਣ ਦੀ ਮੰਗ ਕੀਤੀ ਹੈ। ਇਸ ਲਈ ਵੱਖਰੇ ਬਜਟ ਦੀ ਮੰਗ ਕੀਤੀ ਗਈ ਹੈ। ਇਸੇ ਤਰ੍ਹਾਂ ਦੇ ਸੁਝਾਅ ਪ੍ਰਾਪਤ ਹੋਏ ਹਨ।

ਪੰਜ ਸਾਲਾਂ ਵਿੱਚ ਪੂਰੀ ਕਰਾਂਗੇ ਗਰੰਟੀ:ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵੀ ਗਾਰੰਟੀ ਦਿੱਤੀ ਗਈ ਹੈ, ਉਹ ਸਰਕਾਰ ਵਲੋਂ 5 ਸਾਲਾਂ 'ਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਚੋਣਾਂ ਵਿੱਚ ਮੁਫ਼ਤ ਬਿਜਲੀ ਤੋਂ ਇਲਾਵਾ ‘ਆਪ’ ਨੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ:ਰਾਜ ਸਭਾ ਦੀਆਂ 2 ਸੀਟਾਂ 'ਤੇ 10 ਜੂਨ ਨੂੰ ਹੋਣਗੀਆਂ ਚੋਣਾਂ

ABOUT THE AUTHOR

...view details