ਪੰਜਾਬ

punjab

ETV Bharat / city

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ - ਵਿੱਤ ਮੰਤਰੀ ਮਨਪ੍ਰੀਤ ਬਾਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ (Employees) ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ।ਇਕ ਕਮੇਟੀ ਵਿਚ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਮੰਤਰੀ ਸਾਧੂ ਸਿੰਘ ਧਰਮਸੋਤ , ਓ.ਪੀ ਸੋਨੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ਼ਾਮਿਲ ਹਨ।

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ
ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

By

Published : Jun 24, 2021, 10:53 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ (Employees) ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ (Ministers ) ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ।ਇਹ ਕਮੇਟੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰੇਗੀ।

5 ਮੈਂਬਰੀ ਕਮੇਟੀ ਦਾ ਗਠਨ

ਇਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ।

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਕਮੇਟੀ ਕੇ.ਏ.ਪੀ. ਸਿਨਹਾ, ਵਿਵੇਕ ਪ੍ਰਤਾਪ ਸਿੰਘ ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹਨ, ਉਤੇ ਅਧਾਰਿਤ ਹੋਵੇਗੀ।

ਵਾਜਬ ਮੰਗਾਂ ਦਾ ਹੋਵੇਗਾ ਹੱਲ

ਉੱਚ ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ। ਇਹ ਕਮੇਟੀ ਨਿਗਰਾਨ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ।

ਇਹ ਵੀ ਪੜੋ:ਜੈਪਾਲ ਭੁੱਲਰ ਦੇ ਪਿਤਾ ਦੇ ਇਲਜ਼ਾਮਾਂ 'ਤੇ ਦਿੱਤੀ ਵਕੀਲ ਸਿਮਰਨਜੀਤ ਨੇ ਸਫ਼ਾਈ

ABOUT THE AUTHOR

...view details