ਪੰਜਾਬ

punjab

ETV Bharat / city

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈਕਰੋਟ ਵਿੱਚ ਦਾਖਲ ਕੀਤੀ ਜ਼ਮਾਨਤ ਅਰਜ਼ੀ - Punjab Vigilance Bureau arrest ashu

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਹੈ। Transport tender scam case Update

Transport tender scam case Update
Former Cabinet Minister Bharat Bhushan Ashu

By

Published : Sep 13, 2022, 9:17 PM IST

Updated : Sep 13, 2022, 9:27 PM IST

ਚੰਡੀਗੜ੍ਹ:ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜ਼ਮਾਨਤ ਦੀ ਅਰਜ਼ੀ ਲੁਧਿਆਣਾ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ ਹੈ। ਕੁਝ ਦਿਨਾਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਆਸ਼ੂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਬਹੁ ਕਰੋੜੀ ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਚ ਸਾਬਕਾ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਜਿਲਾ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ, ਮਾਮਲੇ ਵਿੱਚ 7 ਸਤੰਬਰ ਨੂੰ ਬਹਿਸ ਹੋਈ ਸੀ। ਆਏ ਡੇਢ ਘੰਟਾ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਫੈਸਲਾ ਅੱਜ ਲਈ ਰਾਖਵਾਂ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਜੱਜ ਨੇ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

ਸੈਲੂਨ ਵਿਚੋਂ ਕੀਤਾ ਸੀ ਗ੍ਰਿਫ਼ਤਾਰ:ਕਾਬਿਲੇਗੌਰ ਹੈ ਕਿ ਸਾਬਕਾ ਮੰਤਰੀ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ (Bharat Bhushan Ashu case new update) ਗ੍ਰਿਫ਼ਤਾਰ ਕੀਤਾ ਸੀ।

ਇਹ ਹੈ ਮਾਮਲਾ : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।

ਮਾਮਲੇ ਚ ਸਰਕਾਰੀ ਵਕੀਲ ਨੇ ਕਿਹਾ ਕਿ ਆਸ਼ੂ ਤੇ ਉਸ ਦੇ ਸਾਥੀ ਦੀ ਬੇਲ ਰੱਦ ਹੋ ਗਈ ਹੈ, ਉਨ੍ਹਾਂ ਦੱਸਿਆ ਕਿ ਮਾਮਲਾ ਹਾਲੇ ਸ਼ੁਰੂਆਤੀ ਦੌਰ ਚ ਹੈ ਇਸ ਕਰਕੇ ਹਾਲੇ ਉਸ ਨੂੰ ਰਾਹਤ ਨਹੀਂ ਦਿੱਤੀ ਗਈ, ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਹਾਲੇ ਜਾਂਚ ਚੱਲ ਰਹੀ ਹੈ ਇਸੇ ਅਧਾਰ ਕਰਕੇ ਹੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੈ ਚ ਭਾਰਤ ਭੂਸ਼ਣ ਆਸ਼ੂ ਅਤੇ ਤੇਲੁ ਰਾਮ ਦੋਵੇਂ ਹੀ ਜੁਡੀਸ਼ੀਅਲ ਤੇ ਹੈ ਅਤੇ ਇਸ ਚ ਫਿਲਹਾਲ ਕੋਰਟ ਦੀ ਕਾਰਵਾਈ ਪਹਿਲਾਂ ਦੀ ਤਰਾਂ ਹੀ ਚਲੇਗੀ।

ਇਹ ਵੀ ਪੜ੍ਹੋ:ਲੁਧਿਆਣਾ ਦੀ ਇਸ ਟੈਕਸਟਾਈਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

Last Updated : Sep 13, 2022, 9:27 PM IST

ABOUT THE AUTHOR

...view details