ਪੰਜਾਬ

punjab

ETV Bharat / city

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਚੰਡੀਗੜ੍ਹ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਬੇਅੰਤ ਸਿੰਘ ਦੀ ਬਰਸੀ ’ਤੇ ਕਾਂਗਰਸੀਆਂ ਵੱਲੋਂ ਸ਼ਰਧਾਂਜਲੀਆਂ
ਬੇਅੰਤ ਸਿੰਘ ਦੀ ਬਰਸੀ ’ਤੇ ਕਾਂਗਰਸੀਆਂ ਵੱਲੋਂ ਸ਼ਰਧਾਂਜਲੀਆਂ

By

Published : Aug 31, 2021, 1:57 PM IST

Updated : Aug 31, 2021, 4:35 PM IST

ਚੰਡੀਗੜ੍ਹ:ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ਬੇਅੰਤ ਸਿੰਘ ਮੈਮੋਰੀਅਲ ਵਿਖੇ ਸਰਵ ਧਰਮ ਵੱਲੋਂ ਪ੍ਰਾਰਥਨਾ ਸਭਾ ਵੀ ਕੀਤੀ ਗਈ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਕੀਰਤ ਸਿੰਘ ਕੋਟਲੀ, ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ, ਕੁਲਦੀਪ ਵੈਦ ਸਣੇ ਕਈ ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਿਆਸੀ ਆਗੂਆਂ ਨੇ ਜਿੱਥੇ ਬੇਅੰਤ ਸਿੰਘ ਨੂੰ ਯਾਦ ਕੀਤਾ ਗਿਆ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਸ਼ਰਧਾਜਲੀ ਦੇਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੇਅੰਤ ਸਿੰਘ ਇੱਕ ਸੰਸਥਾ ਹਨ ਜਿਨ੍ਹਾਂ ਨੂੰ ਅੱਜ ਵੀ ਚਮਕਦੇ ਸਿਤਾਰੇ ਵਾਂਗ ਜਾਣਿਆ ਜਾਂਦਾ ਹੈ। ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੇਅੰਤ ਸਿੰਘ ਦਾ ਨਾਂ ਹਮੇਸ਼ਾ ਅਮਰ ਰਹੇਗਾ।

ਇਸ ਮੌਕੇ ਪੰਜਾਬ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਅਜਿਹੇ ਲੋਕਾਂ ਨੇ ਪੰਜਾਬ ਦੀ ਅਮਨ ਸ਼ਾਤੀ ’ਚ ਵੱਡਾ ਯੋਗਦਾਨ ਪਾਇਆ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਲੈ ਕੇ ਆਇਆ ਹੈ।

ਉੱਥੇ ਹੀ ਦੂਜੇ ਪਾਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਲਈ ਹਰ ਕਿਸੇ ਨੂੰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਦੂਜੇ ਪਾਸੇ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਕਿਸਾਨ ਅੰਦੋਲਨ ਪਿੱਛੇ ਹੱਥ ਹੈ, ਹਾਂ ਬਿਲਕੁੱਲ ਸਾਡਾ ਹੱਥ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਮੁੱਖ ਮੰਤਰੀ ਵੱਲੋਂ ਵੀ ਕਿਹਾ ਗਿਆ ਸੀ ਕਿ ਜਿੱਥੇ ਵੀ ਕਿਸਾਨ ਅੰਦੋਲਨ ਕਰਦੇ ਹਨ ਉੱਥੋਂ ਉਨ੍ਹਾਂ ਨੂੰ ਉਠਾਉਣਾ ਨਹੀਂ ਹੈ।

ਇਹ ਵੀ ਪੜੋ: ਮਨੋਹਰ ਲਾਲ ਖੱਟਰ ਨੇ ਕੈਪਟਨ ਤੋਂ ਪੁੱਛੇ 8 ਸਵਾਲ, ਕਿਸਾਨ ਵਿਰੋਧੀ ਕਿਹੜੀ ਸਰਕਾਰ?

Last Updated : Aug 31, 2021, 4:35 PM IST

ABOUT THE AUTHOR

...view details