ਪੰਜਾਬ

punjab

ETV Bharat / city

ਵੱਡੀ ਖ਼ਬਰ: ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਇਸ ਦਿਨ ਭਾਜਪਾ ਵਿੱਚ ਹੋਵੇਗਾ ਰਲੇਵਾਂ ! - ਪੰਜਾਬ ਲੋਕ ਕਾਂਗਰਸ ਦਾ ਭਾਜਪਾ ਰਲੇਵਾਂ

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ 19 ਸਤੰਬਰ ਨੂੰ ਭਾਜਪਾ 'ਚ ਰਲੇਵਾਂ ਹੋ (Punjab Lok Congress will merge with BJP) ਜਾਵੇਗਾ।

Punjab Lok Congress will merge with BJP on September 19
ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ

By

Published : Sep 16, 2022, 8:41 AM IST

Updated : Sep 16, 2022, 3:37 PM IST

ਚੰਡੀਗੜ੍ਹ:ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ 19 ਸਤੰਬਰ ਨੂੰ ਭਾਜਪਾ ਵਿੱਚ ਰਲੇਵਾਂ ਹੋ (Punjab Lok Congress will merge with BJP) ਜਾਵੇਗਾ।

ਇਹ ਵੀ ਪੜੋ:BMW ਵਿਵਾਦ ਮਗਰੋਂ ਮੁੱਖ ਮੰਤਰੀ ਮਾਨ ਨੇ ਕੀਤਾ ਹੁਣ ਇਹ ਟਵੀਟ, ਕਿਹਾ...

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਕੈਪਟਨ ਦੇ ਨਾਲ ਪੰਜਾਬ ਦੇ ਕਰੀਬ 6 ਤੋਂ 7 ਸਾਬਕਾ ਵਿਧਾਇਕ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਜੈ ਇੰਦਰ ਕੌਰ ਤੇ ਪੋਤਾ ਨਿਰਵਾਣ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ 'ਚ ਸ਼ਾਮਲ ਹੋਣ ਸਬੰਧੀ ਭਾਜਪਾ ਆਗੂ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਆਉਂਦੇ ਹਨ ਤਾਂ ਇਸ ਨਾਲ ਭਾਜਪਾ ਮਜ਼ਬੂਤ ​​ਹੋਵੇਗੀ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਆਉਣ ਵਾਲੇ ਦਿਨਾਂ 'ਚ ਭਾਜਪਾ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਅੱਜ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਖਾਸ ਤੌਰ 'ਤੇ ਆਮ ਆਦਮੀ ਪਾਰਟੀ ਨੇ ਜਿਸ ਤਰ੍ਹਾਂ ਨਾਲ ਆਪਰੇਸ਼ਨ ਲੋਟਸ ਨੂੰ ਲੈ ਕੇ ਭਾਜਪਾ 'ਤੇ ਸਵਾਲ ਚੁੱਕੇ ਹਨ, ਉਸ 'ਤੇ ਰਣਨੀਤੀ ਤੈਅ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ 'ਚ ਕਿਸ ਤਰ੍ਹਾਂ ਇਸ ਦਾ ਜਵਾਬ ਦੇਣ ਦੀ ਗੱਲ ਕੀਤੀ ਗਈ ਸੀ।

ਕੈਪਟਨ ਵੱਖਰੀ ਪਾਰਟੀ ਬਣਾ ਲੜੇ ਸਨ 2022 ਦੀਆਂ ਵਿਧਾਨਸਭਾ ਚੋਣਾਂ:ਕਾਂਗਰਸ ਨਾਲੋਂ ਨਾਤਾ ਤੋੜਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਵਿਧਾਨਸਭਾ ਚੋਣਾਂ ਵੱਖਰੀ ਪਾਰਟੀ ਬਣਾਕੇ ਲੜੇ ਸਨ, ਜਿਹਨਾਂ ਨੇ ਭਾਜਪਾ ਨਾਲ ਗੱਠਜੋੜ ਕੀਤਾ ਸੀ। ਹਾਲਾਂਕਿ ਉਹਨਾਂ ਨੂੰ ਸਫ਼ਲਤਾ ਨਹੀਂ ਮਿਲੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ।

ਬਹੁਤ ਸਾਰੇ ਕਾਂਗਰਸੀਆਂ ਨੇ ਫੜ੍ਹਿਆ ਭਾਜਪਾ ਦਾ ਪੱਲਾ:ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਉਹਨਾਂ ਨੂੰ ਉਮੀਦ ਸੀ ਕਿ ਵੱਡੀ ਗਿਣਤੀ ਵਿੱਚ ਕਾਂਗਰਸੀ ਉਹਨਾਂ ਨਾਲ ਜੁੜ ਜਾਣਗੇ, ਪਰ ਅਜਿਹਾ ਨਹੀਂ ਹੋਇਆ, ਹੁਣ ਹਾਰ ਤੋਂ ਬਾਅਦ ਬਹੁਤੇ ਕਾਂਗਰਸੀਆਂ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਦੱਸ ਦਈਏ ਕਿ ਸਭ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਚੋਣਾਂ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਸੁਨੀਲ ਜਾਖੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਇਸ ਦਿਨ ਭਾਜਪਾ ਵਿੱਚ ਹੋਵੇਗਾ ਰਲੇਵਾਂ

ਕਾਂਗਰਸ ਨੇ ਕੈਪਟਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਕੀਤਾ ਸੀ ਲਾਂਬੇ:ਸਾਲ 2021 ਵਿੱਚ ਕਾਂਗਰਸ ਵਿੱਚ ਘਸਮਾਨ ਪੈਣ ਤੋਂ ਬਾਅਦ ਕਾਂਗਰਸੀ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੁਰਸੀ ਜਾਣ ਤੋਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਬੇਜ਼ਤੀ ਸਮਝਦੇ ਹੋਏ ਕਾਂਗਰਸ ਛੱਡ ਦਿੱਤੀ ਸੀ ਤੇ ਵੱਖਰੀ ਪਾਰਟੀ ਬਣਾ ਲਈ ਸੀ। ਬੇਸ਼ੱਕ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਹ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ, ਪਰ ਇਸ ਦੇ ਬਾਵਜੂਦ ਕਾਂਗਰਸ ਦੀ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਬੁਰ੍ਹੇ ਤਰੀਕੇ ਨਾਲ ਹਾਰ ਹੋਈ ਹੈ।

ਵਿਧਾਇਕਾਂ ਦੇ ਸ਼ਿਕਾਇਤ ਕਰਨ ਤੋਂ ਬਾਅਦ ਕੈਪਟਨ ’ਤੇ ਹੋਈ ਸੀ ਕਾਰਵਾਈ: ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਤੋਂ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਖੁਸ਼ ਨਹੀਂ ਸਨ, ਜਿਸ ਤੋਂ ਮਗਰੋਂ ਵਿਧਾਇਕਾਂ ਨੇ ਇਕੱਠੇ ਹੋਕੇ ਹਾਈਕਮਾਨ ਨੂੰ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਾਰਵਾਈ ਕਰਨ ਲਈ ਪੱਤਰ ਵੀ ਲਿਖਿਆ ਸੀ। ਪੱਤਰ ’ਤੇ ਕਾਰਵਾਈ ਕਰਦੇ ਹੋਏ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ 18 ਨੁਕਤੇ ਦੇ ਕੰਮ ਕਰਨ ਲਈ ਕਿਹਾ ਸੀ, ਪਰ ਕੈਪਟਨ ਅਮਰਿੰਦਰ ਸਿੰਘ ਉਹ ਵੀ ਪੂਰੇ ਨਹੀਂ ਕਰ ਸਕੇ, ਜਿਸ ਤੋਂ ਬਾਅਦ ਹਾਈਕਮਾਨ ਨੇ ਕਾਰਵਾਈ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ।

ਇਹ ਵੀ ਪੜੋ:ਹੁਣ ਇਸ ਜ਼ਿਲ੍ਹੇ ਵਿੱਚ ਅਫ਼ਰੀਕਨ ਸਵਾਈਨ ਬੁਖਾਰ ਦੇ ਵਾਇਰਸ ਦੀ ਪੁਸ਼ਟੀ, ਹਰਕਤ ਵਿੱਚ ਆਏ ਅਧਿਕਾਰੀ


Last Updated : Sep 16, 2022, 3:37 PM IST

ABOUT THE AUTHOR

...view details