ਚੰਡੀਗੜ੍ਹ: ਪੰਜਾਬ ਚ ਮਾਨ ਸਰਕਾਰ ਪੂਰੇ ਐਕਸ਼ਨ ਮੋਡ ਵਿੱਚ ਹੈ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਵੱਡੀ ਵੱਡੀ ਕਾਰਵਾਈ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਮਾਨ ਸਰਕਾਰ ਦੇ ਐਕਸ਼ਨ ਤੋਂ ਕਾਂਗਰਸ ਪਾਰਟੀ ਘਬਰਾਈ ਹੋਈ ਹੈ। ਦਈਏ ਕਿ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਹਿਰਾਸਤ ਚ ਲੈ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ਸਾਧੂ ਸਿੰਘ ਧਰਮਸੋਤ ਨੂੰ ਹਿਰਾਸਤ ਚ ਲਿਆ ਹੋਇਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵੀ ਗ੍ਰਾਂਟ ਦੇ ਵੰਡ ਨੂੰ ਲੈ ਕੇ ਮਾਮਲੇ ਆਪ ਦੇ ਨਿਸ਼ਾਨੇ ਤੇ ਹੈ। ਇਨ੍ਹਾਂ ਹੀ ਨਹੀਂ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਅਤੇ ਓਪੀ ਸੋਨੀ ਵੀ ਆਪ ਦੇ ਨਿਸ਼ਾਨੇ ’ਤੇ ਹਨ। ਜਿਨ੍ਹਾਂ ਤੇ ਮਾਨ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ। ਇਨ੍ਹਾਂ ਤੋਂ ਪਹਿਲਾਂ ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਨਾਜਾਇਜ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਜਦਕਿ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆ ਜਮਾਨਤ ’ਤੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਚਾਇਤੀ ਫੰਡ ਘੁਟਾਲੇ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ।
ਇਨ੍ਹਾਂ ਦੇ ਨਾਂ ਵੀ ਨਿਸ਼ਾਨੇ ’ਤੇ:ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜ਼ੀਆਂ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਓਪੀ ਸੋਨੀ, ਚਰਨਜੀਤ ਸਿੰਘ ਚੰਨੀ ਅਤੇ ਇੱਥੇ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਵੀ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ ਹਨ।