ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਵੱਲੋਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਦੀ ਬਦਲੀ ਦਾ ਮਾਮਲਾ (appointment of new Superintendent in Patiala Jail) ਭਖਦਾ ਜਾ ਰਿਹਾ ਹੈ। ਜੇਲ੍ਹ ਸੁਪਰਡੈਂਟ ਦੀ ਬਦਲੀ ਨੂੰ ਲੈਕੇ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ ਜਾ ਰਿਹਾ ਹੈ। ਪੰਜਾਬ ਦੇ ਡਿਪਟੀ ਸੀਐਮ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ (Former Deputy CM Sukhjinder Randhawa ) ਵੱਲੋਂ ਆਪ ਸਰਕਾਰ ਉੱਪਰ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ।
ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਜੇਲ੍ਹ ਵਿੱਚ ਵੀਆਈਪੀ ਸਹੂਲਤਾਂ ਮਿਲਣ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਬਦਲ ਕੇ ਨਵਾਂ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਲਗਾਇਆ ਹੈ ਜੋ ਕਿ ਬਾਦਲ ਪਰਿਵਾਰ ਦੇ ਕਰੀਬੀ ਹੈ।