ਚੰਡੀਗੜ੍ਹ: 1992 ਦੇ ਬਲਵੰਤ ਸਿੰਘ ਮੁਲਤਾਨੀ ਅਗਵਾਹ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸ਼ਰਤਾਂ ਤਹਿ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਜੱਜ ਮੋਨਿਕਾ ਗੋਇਲ ਨੇ ਦੋਵਾਂ ਪੱਖਾ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਇਹ ਫੈਸਲਾ ਦਿੱਤਾ ਹੈ।
ਸਾਬਕਾ ਡੀਜੀਪੀ ਸੈਣੀ ਨੂੰ ਸ਼ਰਤਾਂ ਤਹਿਤ ਮਿਲੀ ਅੰਤਰਿਮ ਜ਼ਮਾਨਤ - ਸਾਬਕਾ ਡੀਜੀਪੀ ਸੈਣੀ ਨੂੰ ਮਿਲੀ ਅੰਤਿਰਮ ਜ਼ਮਾਨਤ
1992 ਦੇ ਬਲਵੰਤ ਸਿੰਘ ਮੁਲਤਾਨੀ ਅਗਵਾਹ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਜੱਜ ਮੋਨਿਕਾ ਗੋਇਲ ਨੇ ਦੋਵਾਂ ਪੱਖਾ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਇਹ ਫੈਸਲਾ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ ਸੁਮੇਧ ਸਿੰਘ ਸੈਣੀ ਕਰਫਿਊ ਦੌਰਾਨ ਆਪਣੇ ਘਰ ਵਿੱਚ ਹੀ ਰਹਿਣਗੇ ਅਤੇ ਜਦੋਂ ਵੀ ਉਨ੍ਹਾਂ ਨੂੰ ਪੁਲਿਸ ਜਾਂਚ ਲਈ ਬੁਲਾਏ ਤਾਂ ਉਨ੍ਹਾਂ ਨੂੰ ਆਉਣਾ ਪਵੇਗਾ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਸੈਣੀ ਸਿਰਫ ਮੈਡੀਕਲ ਐਮਰਜੈਂਸੀ ਵਿੱਚ ਹੀ ਘਰ ਤੋਂ ਬਾਹਰ ਨਿਕਲ ਸਕਦੇ ਹਨ।
ਇਸੇ ਨਾਲ ਹੀ ਅਦਾਲਤ ਨੇ ਪੁਲਿਸ ਵੱਲੋਂ ਕੇਸ ਦਰਜ ਕਰਨ 'ਤੇ ਵੀ ਸਵਾਲ ਚੁੱਕੇ ਹਨ। ਜੱਜ ਮੋਨਿਕਾ ਗੋਇਲ ਨੇ ਪੰਜਾਬ ਪੁਲਿਸ ਦੇ 29 ਸਾਲਾਂ ਬਾਅਦ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਉੱਤੇ ਸਵਾਲ ਚੁੱਕੇ। ਜੱਜ ਨੇ ਆਪਣੇ ਹੁਕਮਾਂ ਵਿੱਚ ਲਿਖਿਆ ਕਿ ਜਿੱਥੇ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿੱਚ ਹਾਹਾਕਾਰ ਮੱਚੀ ਹੋਈ ਹੈ ਉੱਥੇ ਇਸ ਦੌਰਾਨ ਪੁਲਿਸ ਦੀ ਡਿਊਟੀ ਹੋਰ ਵੀ ਸਖ਼ਤ ਹੋ ਜਾਂਦੀ ਹੈ ਪਰ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਿੱਚ ਕੁਝ ਜ਼ਿਆਦਾ ਦਿਲਚਸਪੀ ਦਿਖਾਈ ਹੈ।