ਪੰਜਾਬ

punjab

By

Published : Sep 10, 2021, 5:43 PM IST

Updated : Sep 10, 2021, 8:37 PM IST

ETV Bharat / city

ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਇਹ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2022 ਦੀਆਂ ਵਿਧਾਨਸਭਾ ਚੋਣਾਂ ਤੱਕ ਸੁਮੇਧ ਸੈਣੀ ਦੀ ਕਿਸੇ ਵੀ ਮਾਮਲੇ ’ਚ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ।

ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਇਹ ਵੱਡੀ ਰਾਹਤ
ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਇਹ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਗ੍ਰਿਫਤਾਰੀ ਮਾਮਲੇ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2022 ਦੀਆਂ ਵਿਧਾਨਸਭਾ ਚੋਣਾਂ ਤੱਕ ਸੁਮੇਧ ਸੈਣੀ ਦੀ ਕਿਸੇ ਵੀ ਮਾਮਲੇ ’ਚ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ।

ਪੰਜਾਬ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੇ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਉਨ੍ਹਾਂ ਦੇ ਖਿਲਾਫ ਜਿੰਨੀਆਂ ਵੀ ਐੱਫਆਈਆਰ ਦਰਜ ਉਨ੍ਹਾਂ ‘ਤੇ ਕਿਸੇ ਵੀ ਕਿਸਮ ਦੀ ਕਾਰਵਾਈ ਕਰਨ ‘ਤੇ ਅਗਲੇ ਆਦੇਸ਼ਾਂ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਆਪਣੇ ਛਿਆਲੀ ਪੇਜਾਂ ਦੇ ਆਦੇਸ਼ਾਂ ਵਿੱਚ ਸਾਫ਼ ਕਰ ਦਿੱਤਾ ਹੈ ਕਿ 2022 ਚੋਣਾਂ ਤੱਕ ਉਨ੍ਹਾਂ ਦੇ ਖ਼ਿਲਾਫ਼ ਸਾਰੀਆਂ ਐਫਆਈਆਰ ‘ਤੇ ਰੋਕ ਹੋਵੇਗੀ। ਉਨ੍ਹਾਂ ਨੂੰ ਕਿਸੇ ਵੀ ਕੇਸ ਵਿੱਚ ਪੇਸ਼ ਹੋਣ ਤੋਂ ਛੋਟ ਹੋਵੇਗੀ। ਮਾਮਲੇ ਦੀ ਅਗਲੀ ਸੁਣਵਾਈ 13.12.2021 ਨੂੰ ਹੋਵੇਗੀ ।

ਇਸ ਦੇ ਨਾਲ ਹੀ ਸੈਣੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਉਹ ਇਸ ਦੌਰਾਨ ਵਿਦੇਸ਼ ਜਾਣਾ ਚਾਹੁੰਦੇ ਹਾਂ ਤਾਂ ਇਸਦੇ ਲਈ ਉਨ੍ਹਾਂ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਹੋਵੇਗੀ। ਸੁਮੇਧ ਸਿੰਘ ਸੈਣੀ ਦੀ ਬਲੈਂਕੇਟ ਬੇਲ ‘ਤੇ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਇਹ ਆਦੇਸ਼ ਦਿੱਤੇ ਹਨ। ਇਸ ਤਰ੍ਹਾਂ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਸੈਣੀ ਨੇ ਆਪਣੀ ਪਟੀਸ਼ਨ ਵਿਚ ਇਹ ਕਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਖਿਲਾਫ ਰਾਜਨੀਤਿਕ ਸਾਜ਼ਿਸ਼ ਦੇ ਤਹਿਤ ਇਹ ਮਾਮਲੇ ਚਲਾ ਰਹੀ ਹੈ ਅਜਿਹੇ ਵਿਚ ਜੇਕਰ ਸਰਕਾਰ ਉਨ੍ਹਾਂ ਦੇ ਖ਼ਿਲਾਫ਼ ਕਿਸੇ ਵੀ ਕੇਸ ਵਿੱਚ ਕੋਈ ਕਾਰਵਾਈ ਕਰਦੀ ਹੈ ਤਾਂ ਸੱਤ ਦਿਨ ਪਹਿਲਾਂ ਉਨ੍ਹਾਂ ਨੂੰ ਇਸ ਦਾ ਨੋਟਿਸ ਦਿੱਤਾ ਜਾਵੇ।

ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਵਿਧਾਨ ਸਭਾ ਚੋਣਾਂ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਪ੍ਰਾਪਰਟੀ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਅਗਸਤ ਦੀ ਰਾਤ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਨੇ 19 ਅਗਸਤ ਦੀ ਦੇਰ ਰਾਤ ਸੈਣੀ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸੀ। ਸੁਮੇਧ ਸਿੰਘ ਸੈਣੀ ਨੇ ਆਪਣੀ ਪਟੀਸ਼ਨ ਵਿੱਚ ਦੱਸਿਆ ਕਿ ਕੋਰਟ ਨੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਦੇ ਇੱਕ ਹਫ਼ਤਾ ਪਹਿਲਾਂ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਬਾਵਜੂਦ ਇਸ ਦੇ ਵਿਜੀਲੈਂਸ ਨੇ ਬਿਨਾਂ ਨੋਟਿਸ ਦਿੱਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ।

ਇਹ ਵੀ ਪੜ੍ਹੋ:ਕੈਪਟਨ ਦਾ ਮੁਲਾਜਮਾਂ ਬਾਰੇ ਆਇਆ ਹੁਣ ਇਹ ਸਖ਼ਤ ਫਰਮਾਨ

Last Updated : Sep 10, 2021, 8:37 PM IST

ABOUT THE AUTHOR

...view details